ਅੰਮ੍ਰਿਤਸਰ, 22 ਅਕਤੂਬਰ – ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਰੇਲ ਹਾਦਸੇ ਵਿਚ 60 ਤੋਂ ਵੱਧ ਲੋਕ ਮਾਰੇ ਗਏ ਅਤੇ ਕਈ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਦੌਰਾਨ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਦੇ ਰੁਪਏ ਦਿੱਤੇ ਜਾਣਗੇ।
ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੀੜਤ ਪਰਿਵਾਰਾਂ ਨੂੰ 5-5 ਲੱਖ ਦੇ ਰੁਪਏ ਦੇ ਚੈੱਕ ਸੌਂਪੇ। ਇਸ ਮੌਕੇ ਪੀੜਤ ਪਰਿਵਾਰਾਂ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਵੀ ਮੰਗ ਕੀਤੀ।