Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 31ਵੇਂ ਦਿਨ ‘ਚ ਦਾਖ਼ਲ, ਸਿਹਤ ਨਾਜ਼ੁਕ
ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਹਨਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਹ ਬੋਲਣ ਵਿੱਚ ਅਸਮਰੱਥ ਹਨ ਅਤੇ ਇਸ਼ਾਰਿਆਂ ਰਾਹੀਂ ਹੀ ਗੱਲ ਕਰ ਰਹੇ ਹਨ। ਦੂਜੇ ਪਾਸੇ 30 ਦਸੰਬਰ ਨੂੰ ਅੰਦੋਲਨ ਦੇ ਸਮਰਥਨ ਵਿੱਚ ਦਿੱਤੇ ਜਾਣ ਵਾਲੇ ਪੰਜਾਬ ਬੰਦ ਸਬੰਧੀ ਅੱਜ ਖਨੌਰੀ ਵਿੱਚ ਅਹਿਮ ਮੀਟਿੰਗ ਹੋ ਜਾ ਰਹੀ ਹੈ। ਇਸ ਵਿੱਚ ਵਪਾਰਕ ਜਥੇਬੰਦੀਆਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ, ਵੱਖ-ਵੱਖ ਯੂਨੀਅਨਾਂ ਦੇ ਆਗੂ ਸ਼ਾਮਲ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























