ਚੰਡੀਗੜ, 23 ਅਕਤੂਬਰ (ਵਿਸ਼ਵ ਵਾਰਤਾ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੰਗਤ ਰਾਏ ਪਾਲ ਜੋ 45 ਵਰਿਆ ਦੇ ਸਨ, ਪੰਜਾਬ ਪੁਲਿਸ ਵਿੱਚ ਹੈਡ ਕਾਂਸਟੇਬਲ ਸਨ ਅਤੇ ਅੱਜ ਉਨ•ਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਤੇ ਤਿੰਨ ਭਰਾ ਛੱਡ ਗਏ ਹਨ। ਉਨ•ਾਂ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿਖੇ ਕਰ ਦਿੱਤਾ ਗਿਆ।
ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਐਸੋਸੀਏਸ਼ਨ ਦੇ ਚੇਅਰਪਰਸਨ ਤੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਅਤੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਸ੍ਰੀ ਮੰਗਤ ਰਾਏ ਪਾਲ ਦੇ ਅਚਨਚੇਤੀ ਚਲਾਣੇ ਨੂੰ ਪਰਿਵਾਰ ਲਈ ਅਸਹਿ ਤੇ ਅਕਹਿ ਦੱਸਦਿਆਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ•ਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਵੀ ਕੀਤੀ।
ਅੰਤਿਮ ਸੰਸਕਾਰ ਦੀ ਰਸਮ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਸਲਾਮੀ ਵੀ ਦਿੱਤੀ। ਮ੍ਰਿਤਕ ਦੇ ਪੁੱਤਰ ਨਵੀਨ ਪਾਲ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਮੌਕੇ ਡੀ.ਪੀ.ਆਰ.ਓ. ਜਲੰਧਰ ਸ੍ਰੀ ਮਨਵਿੰਦਰ ਸਿੰਘ ਨੇ ਵਿਭਾਗ ਅਤੇ ਐਸੋਸੀਏਸ਼ਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...