• Latest
  • Trending
Punjab: ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ – ਸੌਂਦ

Punjab: ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ – ਸੌਂਦ

1 year ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

42 minutes ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

49 minutes ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

1 hour ago
Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

1 hour ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

3 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

11 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

11 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

12 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

12 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
Hindi News
English News
Friday, June 26, 2026
No Result
View All Result
36 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ – ਸੌਂਦ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ

December 28, 2024
in ਖਬਰਾਂ, ਪੰਜਾਬ
Punjab: ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ – ਸੌਂਦ

Punjab: ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ – ਸੌਂਦ

– ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ
– ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ
– ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ

ਚੰਡੀਗੜ੍ਹ, 28 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਨੂੰ ਹੈਡ ਓਵਰ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ‘ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ।

ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ ਵਿੱਚ ਕਰਵਾਈ ਗਈ। ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ‘ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਸ਼ੁਰੂ ਕਰਨ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬਰੇਰੀ ਸਕੀਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ 15 ਅਗਸਤ ਵਾਲੇ ਦਿਨ ਖੁਦ ਇਸ ਲਾਇਬਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਇਸ ਵੇਲੇ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ ਹਨ ਅਤੇ 179 ਕਾਰਜ ਅਧੀਨ ਹਨ।

ਲੋਕਤੰਤਰ ਦੀ ਮਜ਼ਬੂਤੀ ਲਈ ਸਾਲ 2024 ਦੌਰਾਨ ਪੰਚਾਇਤੀ ਚੋਣਾਂ ਕਰਵਾਈਆਂ ਗਈਆਂ। ਸੌਂਦ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ, ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਭਲਾਈ ਕੰਮਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਦੀ ਵਿੱਤੀ ਸਹਾਇਤਾ ਲਈ ਵਿਭਾਗ ਨੇ ਬੈਂਕਾਂ ਤੋਂ 94.35 ਕਰੋੜ ਰੁਪਏ ਦਾ ਕਰਜ਼ਾ ਅਜਿਹੇ ਗਰੁੱਪਾਂ ਨੂੰ ਮੁਹੱਈਆਂ ਕਰਵਾਇਆ ਹੈ। ਇਸੇ ਤਰ੍ਹਾਂ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 983.98 ਕਰੋੜ ਰੁਪਏ ਖਰਚ ਕਰਦੇ ਹੋਏ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਵਿੱਤੀ ਸਾਲ 2024-25 ਦੌਰਾਨ ਔਸਤਨ 7.02 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਿਭਾਗ ਵੱਲੋਂ ਇਸ ਸਾਲ ਕੁੱਲ 95.03 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ 2461 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ 1623 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ, ਮੌਜੂਦਾ ਵਿੱਤੀ ਸਾਲ ਦੌਰਾਨ ਕੁੱਲ 5166 ਘਰ ਬਣਾਏ ਗਏ ਹਨ, ਜਿਨ੍ਹਾਂ ਦਾ ਕੁੱਲ ਖਰਚ 62 ਕਰੋੜ ਰੁਪਏ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕੁੱਲ 18,000 ਘਰ ਬਣਾਏ ਜਾਣਗੇ ਜਿਨ੍ਹਾਂ ਦਾ ਕੁੱਲ ਖਰਚ 220 ਕਰੋੜ ਰੁਪਏ ਹੋਵੇਗਾ। ਵਿੱਤੀ ਸਾਲ 2025-26 ਵਿੱਚ ਹੋਰ 25,000 ਘਰ ਬਣਾਏ ਜਾਣਗੇ। ਇਸ ਸਕੀਮ ਤਹਿਤ ਨਵੇਂ ਲਾਭਪਾਤਰੀ ਜੋੜਨ ਲਈ 1 ਨਵੰਬਰ 2024 ਤੋਂ ਨਵਾਂ ਸਰਵੇਖਣ ਕੀਤਾ ਜਾ ਰਿਹਾ ਹੈ ਜਿਸ ਲਈ ਹਰ ਪਿੰਡ ਵਿੱਚ ਵੱਖਰਾ ਸਰਵੇਅਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡਾਂ ਦੀ ਦਿੱਖ ਸੰਵਾਰਨ ਲਈ ਅਤੇ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਲਈ ਵੀ ਕਈ ਸਕੀਮਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ।
———–

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
June 26, 2026
0

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ - ਵੈਭਵ ਸੂਰਿਆਵੰਸ਼ੀ ਅੱਜ ਕਰ ਸਕਦਾ ਹੈ...

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

by Ranjit Singh
June 26, 2026
0

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ - ਗੱਲਬਾਤ ਰਾਹੀਂ ਬਣੀ ਸਹਿਮਤੀ - ਜਾਣੋ ਕੀ...

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

by Ranjit Singh
June 26, 2026
0

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ - 39,000 ਲੋਕ ਅਜੇ ਵੀ ਲਾਪਤਾ ! ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 