• Latest
  • Trending
Punjab: ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

Punjab: ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

2 years ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

16 minutes ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

36 minutes ago
ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

52 minutes ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

58 minutes ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

2 hours ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

2 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

3 hours ago
ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

3 hours ago
India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

India Vs Sri Lanka : ਕੋਲੰਬੋ ਟੈਸਟ ਦਾ ਅੱਜ ਆਖਰੀ ਦਿਨ ; ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਨਾਲ ਹੈ ਅੱਗੇ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

Sher-E-Punjab T20 League : ਅੰਮ੍ਰਿਤਸਰ ਸੂਰਮਾਜ਼ ਅਤੇ ਮੁਹਾਲੀ ਕਿੰਗਜ਼ ਵਿਚਕਾਰ ਹੋਵੇਗਾ ਪਹਿਲਾ ਮੁਕਾਬਲਾ

4 hours ago
Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

Nepal flash flood : ਬਿਹਾਰ ਦੀ ਗੰਡਕ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ; 8 ਜ਼ਿਲ੍ਹਿਆਂ ਵਿੱਚ ਹਾਈ ਅਲਰਟ

4 hours ago
Hindi News
English News
Thursday, August 27, 2026
No Result
View All Result
29 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਕਿਸਾਨ ਵਿਰੋਧੀ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਵਾਉਣ ਲਈ ਕੇਂਦਰ ਵੱਲੋਂ ਕਿਸੇ ਵੀ ਕਦਮ ਦਾ ਪੰਜਾਬ ਤਿੱਖਾ ਵਿਰੋਧ ਕਰੇਗਾ

January 2, 2025
in Politics, ਖਬਰਾਂ, ਦਿੱਲੀ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

Punjab: ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ
ਕਿਸਾਨ ਵਿਰੋਧੀ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਵਾਉਣ ਲਈ ਕੇਂਦਰ ਵੱਲੋਂ ਕਿਸੇ ਵੀ ਕਦਮ ਦਾ ਪੰਜਾਬ ਤਿੱਖਾ ਵਿਰੋਧ ਕਰੇਗਾ
ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ
ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਕੰਨੀ ਕਤਰ ਰਹੀ ਹੈ
ਡੱਲੇਵਾਲ ਜੀ ਆਪਣਾ ਮਰਨ ਵਰਤ ਖ਼ਤਮ ਕਰਨ, ਉਨ੍ਹਾਂ ਦੀ ਜਾਨ ਦੇਸ਼ ਲਈ ਕੀਮਤੀ
ਪੰਜਾਬ ਨੂੰ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਨਾ ਏਅਰ ਐਂਬੂਲੈਂਸ ਅਤੇ ਨਾ ਵਾਧੂ ਫੋਰਸ ਦੀ ਲੋੜ, ਬੱਸ ਕੇਂਦਰ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰੇ

ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ):- ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ ਸੂਬਾ ਸਰਕਾਰ ਜ਼ੋਰਦਾਰ ਵਿਰੋਧ ਕਰੇਗੀ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਨੇ ਕੇਂਦਰ ਸਰਕਾਰ ਨਾਲ ਪਿਛਲੇ ਸਾਲ ਜਨਵਰੀ-ਫਰਵਰੀ ਵਿੱਚ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਇਹ ਗੱਲਬਾਤ ਕਰਵਾਉਣ ਲਈ ਸੂਬਾ ਸਰਕਾਰ ਨੇ ਪੁਲ ਦਾ ਕੰਮ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੁੱਖ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਇਸ ਵਿੱਚ ਪੰਜਾਬ ਦੀ ਕੋਈ ਭੂਮਿਕਾ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਵਿੱਚ ਸੱਤਾ ਹਾਸਲ ਕਰਨ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੋਈ ਸਰੋਕਾਰ ਜ਼ਾਹਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਪਿਛਲੇ ਦਰਵਾਜ਼ੇ ਰਾਹੀਂ ਕਾਲੇ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਜੁੜੀਆਂ ਹੋਈਆਂ ਹਨ ਪਰ ਮੋਦੀ ਸਰਕਾਰ ਇਸ ਪ੍ਰਤੀ ਉਦਾਸੀਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ ਪਰ ਕੇਂਦਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ, ਜਦਕਿ ਸੂਬਾ ਸਰਕਾਰ ਨੇ ਕਿਸਾਨ ਆਗੂ ਦੀ ਸਿਹਤ ਸੰਭਾਲ ਲਈ 50 ਤੋਂ ਵੱਧ ਡਾਕਟਰਾਂ ਦੀ ਤਾਇਨਾਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਡੱਲੇਵਾਲ ਨੂੰ ਫੋਨ ਕਰਕੇ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਅੰਨਦਾਤਿਆਂ ਦੀਆਂ ਭਾਵਨਾਵਾਂ ਨੂੰ ਠਾਰਨ ਦਾ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਸ਼ਾਂਤਮਈ ਢੰਗ ਨਾਲ ਬੈਠੇ ਡੱਲੇਵਾਲ ਅਤੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੋਂ ਉਠਾਇਆ ਜਾਵੇ, ਭਾਵੇਂ ਇਸ ਅੰਦੋਲਨ ਨਾਲ ਕਾਨੂੰਨ ਵਿਵਸਥਾ ਦੀ ਕੋਈ ਵੀ ਸਮੱਸਿਆ ਪੈਦਾ ਨਹੀਂ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਤੋਂ ਕੰਨੀ ਕਤਰਾ ਰਹੀ ਹੈ ਅਤੇ ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ‘ਤੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਉਪਰਾਲਾ ਕਰਨ ਦੀ ਬਜਾਏ ਕਿਸਾਨਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਫਿਰ ਤੋਂ ਕਾਲੇ ਕਾਨੂੰਨ ਲਾਗੂ ਕਰਨ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਅਜਿਹੇ ਕਦਮ ਦੀ ਹਮਾਇਤ ਨਹੀਂ ਕਰੇਗੀ, ਜੋ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਹਿਲਾਂ ਹੀ ਲਾਗੂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਵਿਰੋਧਾਭਾਸ ਵਾਲੀ ਸਥਿਤੀ ਹੈ ਕਿਉਂਕਿ ਕਿਸਾਨਾਂ ਦੇ ਮੁੱਦੇ ਕੇਂਦਰ ਨਾਲ ਸਬੰਧਤ ਹਨ ਅਤੇ ਹਰਿਆਣਾ ਸਰਕਾਰ ਕਿਸਾਨਾਂ ‘ਤੇ ਤਾਕਤ ਦੀ ਵਰਤੋਂ ਕਰ ਰਹੀ ਹੈ, ਪਰ ਇਸ ਸਾਰੀ ਸਥਿਤੀ ਲਈ ਜਵਾਬਦੇਹ ਪੰਜਾਬ ਨੂੰ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਦੇਸ਼ ਅਤੇ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਲਈ ਪਾਏ ਜਾਂਦੇ ਇੰਨੇ ਵੱਡੇ ਯੋਗਦਾਨ ਦੇ ਬਾਵਜੂਦ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਕੋਈ ਉਪਰਾਲਾ ਨਹੀਂ ਕਰ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੂੰ ਹੰਕਾਰੀ ਅਤੇ ਬੇਰੁਖ਼ੀ ਵਾਲਾ ਰਵੱਈਆ ਤਿਆਗ ਕੇ ਸਾਰੇ ਸਬੰਧਤਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ ਅਤੇ ਸੂਬੇ ਵਿੱਚੋਂ ਚੌਲਾਂ ਦੀ ਚੁਕਾਈ ਅਜੇ ਤੱਕ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਸੂਬੇ ਵਿੱਚ ਖਾਸ ਕਰਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੂਰੀ ਤਰ੍ਹਾਂ ਨਾ-ਬਰਦਾਸ਼ਤਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਐਸ.ਏ.ਪੀ. ਦੇ ਰਹੀ ਹੈ ਅਤੇ ਸੂਬੇ ਵਿੱਚ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਨਾ ਤਾਂ ਏਅਰ ਐਂਬੂਲੈਂਸ ਦੀ ਲੋੜ ਹੈ ਅਤੇ ਨਾ ਹੀ ਵਾਧੂ ਫੋਰਸ ਦੀ ਲੋੜ ਹੈ ਪਰ ਕੇਂਦਰ ਸਰਕਾਰ ਨੂੰ ਸਾਰੇ ਭਾਈਵਾਲਾਂ, ਖਾਸ ਕਰਕੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੜੇ ਯਤਨਾਂ ਸਦਕਾ ਹਾਸਲ ਕੀਤੀ ਗਈ ਸੂਬੇ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਕੇਂਦਰ ਨੂੰ ਇੰਨਾ ਵੀ ਥੱਲੇ ਨਹੀਂ ਡਿੱਗਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਮੁੱਦੇ ਨੂੰ ਹੱਲ ਕਰਨ ਤੋਂ ਭੱਜ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਰੋਜ਼ਾਨਾ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾ ਰਹੇ ਹਨ ਪਰ ਕੇਂਦਰ ਕਿਸਾਨਾਂ ਦੀ ਕਿਸੇ ਵੀ ਮੰਗ ਵੱਲ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਆਪਣਾ ਫੈਸਲਾ ਸੂਬੇ ‘ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਗੈਰ-ਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਮੋਦੀ ਸਰਕਾਰ ਨੂੰ ਆਪਣੇ ਫੈਸਲੇ ਲਾਗੂ ਕਰਨ ਲਈ ਤਾਕਤ ਦੀ ਵਰਤੋਂ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੋਦੀ ਕੋਲ ਖ਼ੁਦ ਨੂੰ ਵਿਸ਼ਵ ਗੁਰੂ ਵਜੋਂ ਦਰਸਾਉਣ ਦਾ ਸਮਾਂ ਹੈ ਪਰ ਉਹ ਆਪਣੇ ਦੇਸ਼ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਨਹੀਂ ਕਰਨਾ ਚਾਹੁੰਦੇ।

Tags: BREAKING NEWSBreaking news in PunjabiLatest Punjab newsLatest Punjab news in PunjabiNew delhiPM modiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
August 27, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ   ਚੰਡੀਗੜ੍ਹ, 27 ਅਗਸਤ (ਵਿਸ਼ਵ...

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

by Navjot
August 27, 2026
0

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ 'ਤੇ 'ਅੰਦਾਜ਼ ਦਿੱਲੀ' ਨੂੰ FSSAI ਦਾ ਨੋਟਿਸ ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਫੂਡ ਸੇਫਟੀ...

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

by Navjot
August 27, 2026
0

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ 'ਤੇ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ)  ਵੀਰਵਾਰ ਨੂੰ ਪੰਜਾਬ ਭਰ ਵਿੱਚ...

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

by Navjot
August 27, 2026
0

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ  ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
August 27, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ   ਚੰਡੀਗੜ੍ਹ, 27 ਅਗਸਤ (ਵਿਸ਼ਵ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 