• Latest
  • Trending
Chandigarh ਦੇ ਮੁੱਖ ਸਕੱਤਰ ਬਾਰੇ ਫੈਸਲਾ ਲਵੋ ਵਾਪਸ : ਸੁਖਬੀਰ ਸਿੰਘ ਬਾਦਲ

Chandigarh ਦੇ ਮੁੱਖ ਸਕੱਤਰ ਬਾਰੇ ਫੈਸਲਾ ਲਵੋ ਵਾਪਸ : ਸੁਖਬੀਰ ਸਿੰਘ ਬਾਦਲ

2 years ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

40 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

1 hour ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

2 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

3 hours ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

3 hours ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਦੇ ਮੁੱਖ ਸਕੱਤਰ ਬਾਰੇ ਫੈਸਲਾ ਲਵੋ ਵਾਪਸ : ਸੁਖਬੀਰ ਸਿੰਘ ਬਾਦਲ

January 8, 2025
in ਪੰਜਾਬ
Chandigarh ਦੇ ਮੁੱਖ ਸਕੱਤਰ ਬਾਰੇ ਫੈਸਲਾ ਲਵੋ ਵਾਪਸ : ਸੁਖਬੀਰ ਸਿੰਘ ਬਾਦਲ

Chandigarh ਦੇ ਮੁੱਖ ਸਕੱਤਰ ਬਾਰੇ ਫੈਸਲਾ ਲਵੋ ਵਾਪਸ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਕਮ ਯੂ ਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਿਚ ਬਦਲਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ।
ਉਹਨਾਂ ਕਿਹਾ ਕਿ ਤਾਜ਼ਾ ਫੈਸਲਾ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੇਂਦਰ ਨਾਲ ਰਲਗੱਢ ਹੋਣ ਦੇ ਫੈਸਲੇ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਖੁਦ ਚੰਡੀਗੜ੍ਹ ’ਤੇ ਹਰਿਆਣਾ ਦੇ ਹੱਕ ਨੂੰ ਸਵੀਕਾਰ ਕੀਤਾ ਜਦੋਂ ਉਹਨਾਂ ਨੇ ਹਰਿਆਣਾ ਵਿਚ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ ਲਈ ਰਜ਼ਾਮੰਦੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਤੇ ਪੀ ਜੀ ਆਈ ਦੇ ਮਾਮਲੇ ’ਤੇ ਵੀ ਮੁੱਖ ਮੰਤਰੀ ਪੰਜਾਬ ਦਾ ਇਹੋ ਸਟੈਂਡ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਸਲਾ ਪਹਿਲਾਂ ਹੀ ਨਿਬੜਿਆ ਹੋਇਆ ਹੈ ਤੇ ਦੇਸ਼ ਦੇ ਦੋ ਪ੍ਰਧਾਨ ਮੰਤਰੀਆਂ ਦੇ ਨਾਲ-ਨਾਲ ਕੇਂਦਰੀ ਮੰਤਰੀ ਮੰਡਲ ਅਤੇ ਸੰਸਦ ਦੇ ਦੋਵਾਂ ਸਦਨਾਂ ਨੇ ਮਤਾ ਵਾਪਸ ਕਰ ਕੇ 1985 ਦਾ ਉਹ ਮਤਾ ਪ੍ਰਵਾਨ ਕੀਤਾ ਹੈ ਜਿਸ ਤਹਿਤ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਣਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਥਾਪਿਤ ਕੀਤੇ ਦੋ ਕਮਿਸ਼ਨਾਂ ਨੇ ਵੀ ਸਪਸ਼ਟ ਤੌਰ ’ਤੇ ਪੰਜਾਬ ਦੇ ਹੱਕ ਵਿਚ ਫਤਵਾ ਦਿੱਤਾ ਹੈ ਤੇ ਕਿਹਾ ਹੈ ਕਿ ਪੰਜਾਬ ਵਿਚ ਹਿੰਦੀ ਬੋਲਦੇ ਅਜਿਹੇ ਕੋਈ ਇਲਾਕੇ ਨਹੀਂ ਹਨ ਜੋ ਹਰਿਆਣਾ ਨੂੰ ਦੇਣੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਸਤੇ1966 ਦੇ ਪੰਜਾਬ ਪੁਨਰਗਠਨ ਐਕਟ ਤਹਿਤ ਇਕੋ ਇਕ ਏਜੰਡਾ ਪੂਰਾ ਕਰਨਾ ਬਾਕੀ ਹੈ ਜੋ ਕਿ ਸਾਡੇ ਸੰਵਿਧਾਨਿਕ ਹੱਕ ਮੁਤਾਬਕ ਸਾਨੂੰ ਰਾਈਪੇਰੀਅਨ ਸੂਬਾ ਹੋਣ ਦੇ ਨਾਅਤੇ ਸਾਨੂੰ ਸਾਡੇ ਦਰਿਆਈ ਪਾਣੀਆਂ ਦਾ ਹੱਕ ਦੇਣਾ ਤੇ ਸੂਬੇ ਵਿਚੋਂ ਬਾਹਰ ਰਹਿ ਪੰਜਾਬੀ ਬੋਲਦੇ ਇਲਾਕੇ ਸਾਨੂੰ ਦੇਣਾ ਬਾਕੀ ਹੈ ਅਤੇ ਨਾਲ ਹੀ ਸਾਨੂੰ ਬੀ ਬੀ ਐਮ ਬੀ, ਵਿਦਿਅਕ ਤੇ ਸਭਿਆਚਾਰਕ ਅਦਾਰਿਆਂ ’ਤੇ ਸੰਸਥਾਗਤ ਕੰਟਰੋਲ ਮਿਲਣਾ ਚਾਹੀਦਾਹੈ। ਉਹਨਾਂ ਕਿਹਾ ਕਿ ਪੰਜਾਬ ਸਿਰਫ ਸੰਵਿਧਾਨ ਤਹਿਤ ਆਪਣੇ ਹੱਕ ਮੰਗ ਰਿਹਾ ਹੈ ਤੇ ਹੋਰ ਕੁਝ ਨਹੀਂ ਮੰਗ ਰਿਹਾ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਹਨਾਂ ਮਸਲਿਆਂ ’ਤੇ ਹੋ ਰਹੇ ਗੈਰ ਸੰਵਿਧਾਨਕ ਵਿਤਕਰੇ ਤੋਂ ਇਲਾਵਾ ਨਵੀਂ ਦਿੱਲੀ ਵਿਚ ਸਮੇਂ ਦੀਆਂ ਸਰਕਾਰਾਂ ਨੇ ਸਾਡੇ ਸੂਬੇ ਨਾਲ ਸਿਆਸੀ ਤੌਰ ’ਤੇ ਧੋਖਾ ਕੀਤਾ ਅਤੇ ਸਾਡੇ ਦੇਸ਼ਪ੍ਰਸਤ ਲੋਕਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ ਜਦੋਂ ਕਿ ਸਾਡੇ ਲੋਕਾਂ ਨੇ ਹਮੇਸ਼ਾ ਸਰਹੱਦੀ ਸੂਬਾ ਹੋਣ ਦੇ ਨਾਅਤੇ ਕੌਮੀ ਸੁਰੱਖਿਆ ਲਈ ਹਮੇਸ਼ਾ ਵੱਧ ਚੜ੍ਹ ਕੇ ਕੁਰਬਾਨੀ ਦਿੱਤੀ ਹੈ। ਉਹਨਾਂਕਿਹਾ ਕਿ ਅਸੀਂ ਕਦੇ ਵੀ ਦੇਸ਼ ਪ੍ਰਤੀ ਆਪਣੇ ਫਰਜ਼ ਵਿਚ ਕੁਤਾਹੀ ਨਹੀਂ ਵਰਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਬਦੌਲਤ ਪੰਜਾਬ ਹਮੇਸ਼ਾ ਵਿਲਕਦਾ ਰਿਹਾ ਹੈ ਤੇ ਇਹ ਵਿਤਕਰਾ ਤੁਰੰਤ ਬੰਦ ਹੋਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਵਿਰੋਧੀਆਂ ਖਿਲਾਫ ਵੀ ਤਿੱਖਾ ਹਮਲਾ ਬੋਲਿਆ ਤੇ ਕਿਹਾ ਕਿ ਦਿੱਲੀ ਆਧਾਰਿਤ ਸਿਆਸੀ ਪਾਰਟੀਆਂ ਤੇ ਕੁਝ ਪੀਪਣੀਆਂ ਵਜਾਉਣ ਵਾਲੇ ਤੇ ਨਿਸ਼ਚਿਤ ਏਜੰਡੇ ’ਤੇ ਕੰਮ ਕਰਨ ਵਾਲੇ ਅਜਿਹਾ ਕਰ ਰਹੇ ਹਨ, ਜਿਹਨਾਂ ਦਾ ਮਕਸਦ ਪੰਜਾਬ ਦੇ ਮਾਮਲੇ ਨੂੰ ਕਮਜ਼ੋਰ ਕਰਨਾ ਹੈ ਤੇ ਇਸ ਵਾਸਤੇ ਉਹ ਸੂਬੇ ਖਿਲਾਫ ਪੂਰਾ ਜ਼ੋਰ ਲਗਾ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਸੂਬੇ ਲਈ ਨਿਆਂ ਹਾਸਲ ਕਰਨ ਦੇ ਅਜਿਹੇ ਲੋਕਾਂ ਦਾ ਇਕਨੁਕਾਤੀ ਏਜੰਡਾ ਦਿਨ ਰਾਤ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣਾ ਹੈ। ਉਹਨਾਂ ਕਿਹਾ ਕਿ ਇਹ ਲੋਕ ਪੰਜਾਬ ਵਿਰੋਧੀ ਤਾਕਤਾਂ ਦਾ ਤਰਾਣਾ ਗਾਉਂਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਹ ਲੋਕ ਵਾਰ-ਵਾਰ ਇਕੋ ਗੱਲ ਕਹਿੰਦੇ ਹਨ ਕਿ ਅਕਾਲੀ ਦਲ ਦੇ ਸੱਤਾ ਵਿਚ ਹੁੰਦਿਆਂ ਪਾਰਟੀ ਨੇ ਕਦੇ ਵੀ ਪੰਜਾਬ ਦੇ ਹੱਕ ਦੀ ਗੱਲ ਨਹੀਂ ਕੀਤੀ। ਉਹਨਾਂ ਕਿਹਾ ਕਿ ਇਹ ਲੋਕ ਜਾਣਦੇ ਹਨ ਕਿ ਉਹ ਝੂਝ ਬੋਲ ਰਹੇ ਹਨ ਕਿਉਂਕਿ ਇਹ ਜਾਣਦੇ ਹਨ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਨਾਲ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਹੋ ਰਹੇ ਵਿਤਕਰੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੁਪਰੀਮ ਕੋਰਟ ਦੇ ਉਹਨਾਂ ਹੁਕਮਾਂ ਦੀ ਵੀ ਉਲੰਘਣਾ ਕੀਤੀ ਜਿਹਨਾਂ ਵਿਚ ਕਿਹਾ ਗਿਆ ਸੀ ਕਿ ਸਤਲੁਜ ਯਮੁਨਾਂ ਲਿੰਕ ਨਹਿਰ (ਐਸ ਵਾਈ ਐਲ) ਦੀ ਉਸਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਉਹਨਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਤੇ ਜਿਹੜੇ ਕਿਸਾਨਾਂ ਦੀ ਜ਼ਮੀਨ ਐਸ ਵਾਈ ਐਲ ਪ੍ਰਾਜੈਕਟ ਵਾਸਤੇ ਐਕਵਾਇਰ ਕੀਤੀ ਗਈ ਸੀ, ਉਹ ਸਾਰੀ ਉਹਨਾਂ ਨੂੰ ਮੁਫਤ ਵਾਪਸ ਕੀਤੀ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆ ਯਰਦਾਰ ਬਾਦਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਲਾਉਣ ਤੋਂ ਨਾਂਹ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਸਰਦਾਰ ਬਾਦਲ ਨੇ ਸਰਦਾਰ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਇਹ ਕੇਸ ਪੰਜਾਬ ਤੋਂ ਬਾਹਰ ਟਰਾਂਸਫਰ ਕਰਵਾਇਆ। ਉਹਨਾਂ ਕਿਹਾ ਕਿ ਅਸੀਂ ਇਹਨਾਂ ਲੋਕਾਂ ਦੀ ਬਦੌਲਤ ਕੇਸ ਵਿਚ ਕਮਜ਼ੋਰੀਆਂ ਦਾ ਲਾਭ ਉਠਾਉਂਦੇ ਰਹਾਂਗੇ। ਉਹਨਾਂ ਕਿਹਾ ਕਿ ਭਾਵੇਂ ਅਕਾਲੀਆਂ ਪ੍ਰਤੀ ਜਿੰਨੀ ਨਫਰਤ ਹੋਵੇ, ਬਹੁਤੇ ਲੋਕ ਹੁਣ ਪੰਥਕ ਮੁਖੌਟੇ ਧਾਰ ਕੇ ਪੰਥ ਲਈ ਸੇਵਾ ਕਰਨ ਦੇ ਦਾਅਵੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੇ ਤਾਂ ਧਰਮਯੁੱਧ ਮੋਰਚੇ ਤੇ ਹੋਰ ਮੋਰਿਆਂ ਸਮੇਂ ਵੀ ਅਕਾਲੀਆਂ ਨੂੰ ਬਖਸ਼ਿਆ ਨਹੀਂ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਅਜਿਹੇ ਤੱਤਾਂ ਖਿਲਾਫ ਡੱਟ ਕੇ ਖੜ੍ਹਾ ਹੋਵੇਗਾ ਤੇ ਹਮੇਸ਼ਾ ਪੰਜਾਬ ਤੇ ਸਿੱਖਾਂ ਵਾਸਤੇ ਸਿਧਾਂਤਾਂ ਦੀ ਲੜਾਈ ਲੜਦਾ ਰਹੇਗਾ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Most Popular

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ

by Ranjit Singh
3 weeks ago
0

National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ - 1,807 ਦੌੜਾਕਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 