• Latest
  • Trending
ਸਿਹਤ ਮੰਤਰੀ ਵੱਲੋਂ Patiala ਨੂੰ ਹੋਰ ਸੁੰਦਰ ਤੇ ਬਿਹਤਰ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ

ਸਿਹਤ ਮੰਤਰੀ ਵੱਲੋਂ Patiala ਨੂੰ ਹੋਰ ਸੁੰਦਰ ਤੇ ਬਿਹਤਰ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

17 minutes ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

26 minutes ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

32 minutes ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

56 minutes ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

1 hour ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

3 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

3 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਵੱਲੋਂ Patiala ਨੂੰ ਹੋਰ ਸੁੰਦਰ ਤੇ ਬਿਹਤਰ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ

January 8, 2025
in ਖਬਰਾਂ, ਪੰਜਾਬ
ਸਿਹਤ ਮੰਤਰੀ ਵੱਲੋਂ Patiala ਨੂੰ ਹੋਰ ਸੁੰਦਰ ਤੇ ਬਿਹਤਰ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ
ਸਿਹਤ ਮੰਤਰੀ ਵੱਲੋਂ Patiala ਨੂੰ ਹੋਰ ਸੁੰਦਰ ਤੇ ਬਿਹਤਰ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ
-ਡਾ. ਬਲਬੀਰ ਸਿੰਘ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼, ਐਨ.ਜੀ.ਓਜ ਵੱਲੋਂ ਉਠਾਏ ਮਸਲੇ ਤੁਰੰਤ ਹੱਲ ਹੋਣ
-ਪਟਿਆਲਾ ਦੀ ਬਿਹਤਰੀ ਲਈ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਆਪਣੀ ਭੂਮਿਕਾ ਨਿਭਾਉਣ-ਡਾ. ਬਲਬੀਰ ਸਿੰਘ
ਪਟਿਆਲਾ, 8 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੀ ਬਿਹਤਰੀ ਅਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਸ਼ਹਿਰ ਦੀਆਂ ਅਹਿਮ ਸਮਾਜ ਸੇਵੀ ਸੰਸਥਾਵਾਂ ਨਾਲ ਬੈਠਕ ਕਰਕੇ ਮਸਲੇ ਸੁਣੇ ਅਤੇ ਸੁਝਾਓ ਪ੍ਰਾਪਤ ਕੀਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਐਨ.ਜੀ.ਓਜ਼ ਵੱਲੋਂ ਉਠਾਏ ਗਏ ਮਸਲੇ ਤੁਰੰਤ ਹੱਲ ਕੀਤੇ ਜਾਣ ਅਤੇ ਦਿੱਤੇ ਗਏ ਸੁਝਾਵਾਂ ‘ਤੇ ਵੀ ਅਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ, ਜ਼ਿਨ੍ਹਾਂ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੀ ਹੈ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪਟਿਆਲਾ ਸ਼ਹਿਰ ‘ਚ ਪਿਛਲੀਆਂ ਸਰਕਾਰਾਂ ਸਮੇਂ ਜਿਹੜੀਆਂ ਕਮੀਆਂ ਰਹਿ ਗਈਆਂ ਹਨ, ਉਹ ਦੂਰ ਕਰਕੇ ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਬਿਹਤਰ ਤੇ ਵਿਕਸਤ ਸ਼ਹਿਰ ਬਣਾਇਆ ਜਾਵੇ, ਇਸ ਲਈ ਉਹ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੇ ਹਨ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਵੀ ਪਟਿਆਲਾ ਸ਼ਹਿਰ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਉਣ ਲਈ ਅੱਗੇ ਆਉਣ।
ਡਾ. ਬਲਬੀਰ ਸਿੰਘ ਨੇ ਜਨ ਹਿਤ ਸੰਮਤੀ, ਪਟਿਆਲਾ ਅਵਰ ਪ੍ਰਾਈਡ, ਹੈਲਥ ਅਵੇਰਨੈਸ ਸੁਸਾਇਟੀ, ਪਟਿਆਲਾ ਇੰਡਸਟਰੀਜ ਐਸੋਸੀਏਸ਼ਨ, ਯੂਥ ਫੈਡਰੇਸ਼ਨ ਆਫ਼ ਇੰਡੀਆ, ਸ੍ਰੀ ਪਰਸ਼ੂਰਾਮ ਬ੍ਰਹਾਮਣ ਸਭਾ, ਐਸ.ਡੀ.ਕੇ.ਐਸ. ਆਦਿ ਐਨ.ਜੀ.ਓਜ਼ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਸ਼ਹਿਰ ਸਬੰਧੀ ਵੱਖ-ਵੱਖ ਮਸਲੇ ਗੰਭੀਰਤਾ ਨਾਲ ਸੁਣੇ। ਉਨ੍ਹਾਂ ਨੇ ਇਨ੍ਹਾਂ ਮਸਲਿਆਂ ਬਾਬਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਬੈਠਕ ਦੌਰਾਨ ਐਨ.ਜੀ.ਓਜ਼ ਨੇ ਸ਼ਹਿਰ ਵਿੱਚ ਟ੍ਰੈਫਿਕ ਦੀਆਂ ਦਿੱਕਤਾਂ, ਸਾਫ਼-ਸਫ਼ਾਈ, ਪਾਰਕਾਂ ਦੀ ਸਾਂਭ-ਸੰਭਾਲ, ਵੱਖ-ਵੱਖ ਅਧੂਰੇ ਵਿਕਾਸ ਪ੍ਰਾਜੈਕਟ, ਸੜਕਾਂ ਦੀ ਮੁਰੰਮਤ, ਅਵਾਰਾ ਪਸ਼ੂਆਂ ਤੇ ਗਲੀਆਂ ਦੇ ਕੁੱਤਿਆਂ, ਕਾਲੀ ਦੇਵੀ ਮੰਦਿਰ ਨਾਲ ਸਬੰਧਤ ਮਸਲੇ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੇ ਮੰਦਿਰ ਨੇੜੇ ਪੈਦਲ ਪੁਲ ‘ਤੇ ਲਗਾਏ ਗਏ ਐਸਕੇਲੇਟਰ ਦੇ ਨਾਲ ਚੱਲਣ ਬਾਰੇ, ਸ਼ਹਿਰ ‘ਚ ਵਾਹਨਾਂ ਦੀ ਪਾਰਕਿੰਗ, ਬਾਰਾਂਦਰੀ ਦੀਆਂ ਮੁਸ਼ਕਿਲਾਂ, ਸ਼ਹਿਰ ਅੰਦਰਲੇ ਸਕੂਲਾਂ ਕਰਕੇ ਜਾਮ ਹੁੰਦੀਆਂ ਸੜਕਾਂ, ਨਵੇਂ ਬੱਸ ਅੱਡੇ ਨੇੜੇ ਲੱਗਦਾ ਜਾਮ, ਨਵੀਂ ਬਣ ਰਹੀ ਸਰਹਿੰਦ ਰੋਡ ‘ਤੇ ਕਲੋਨੀਆਂ ਨੂੰ ਰਸਤੇ, ਸੜਕਾਂ ਕਿਨਾਰੇ ਦਰਖਤਾਂ ਦੀ ਛੰਗਾਈ, ਨਵੇਂ ਦਰਖਤ ਲਾਉਣੇ, ਨਸ਼ਿਆਂ ਤੇ ਸਕੂਟਰ-ਮੋਟਰਸਾਇਕਲ ਚੋਰੀਆਂ ਦੀਆਂ ਵਾਰਦਾਤਾਂ ਆਦਿ ਦੇ ਮਸਲੇ ਉਠਾਏ।
ਸਿਹਤ ਮੰਤਰੀ ਨੇ ਕਿਹਾ ਕਿ ਉਹ ਪਟਿਆਲਾ ਦੀ ਬਿਹਤਰੀ ਲਈ ਅਜਿਹੀਆਂ ਮੀਟਿੰਗਾਂ ਨਿਯਮਤ ਰੂਪ ‘ਚ ਕਰਦੇ ਰਹਿਣਗੇ। ਉਨ੍ਹਾਂ ਨੇ ਇਸ ਦੌਰਾਨ ਨਗਰ ਨਿਗਮ, ਪੀਡੀਏ, ਜਲ ਸਪਲਾਈ, ਪੇਂਡੂ ਵਿਕਾਸ, ਲੋਕ ਨਿਰਮਾਣ, ਜੰਗਲਾਤ, ਸਕੂਲ ਸਿੱਖਿਆ, ਮੰਡੀ ਬੋਰਡ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਿਆਲਾ ਦਿਹਾਤੀ ਹਲਕੇ ਨਾਲ ਸਬੰਧਤ ਆਪਣੇ ਪ੍ਰਾਜੈਕਟ ਬਣਾ ਕੇ ਲਿਆਉਣ ਤਾਂ ਕਿ ਇਨ੍ਹਾਂ ਨੂੰ ਪਾਸ ਕਰਵਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾਣ।
ਬੈਠਕ ਮੌਕੇ ਏ.ਡੀ.ਸੀਜ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ, ਐਸ.ਡੀ.ਐਮ. ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਡੀ.ਐਸ.ਪੀ. ਮਨੋਜ ਗੋਰਸੀ, ਕਾਰਜਕਾਰੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਸਮੇਤ ਕੌਂਸਲਰ ਜਸਬੀਰ ਸਿੰਘ ਗਾਂਧੀ, ਹਰੀ ਚੰਦ ਬਾਂਸਲ, ਜਗਤਾਰ ਸਿੰਘ ਜੱਗੀ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
******
Tags: Breaking news in PunjabiLatest Punjab newsLatest Punjab news in PunjabiPATIALAPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
6 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 