Latest News : ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਦੀ ਮੌਤ

ਚੰਡੀਗੜ੍ਹ, 12ਜਨਵਰੀ(ਵਿਸ਼ਵ ਵਾਰਤਾ) MSP ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ 11 ਮਹੀਨਿਆਂ ਤੋਂ ਪੰਜਾਬ- ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ ਡਟੇ ਹੋੋਏ ਹਨ। ਇਸ ਮੋਰਚੇ ਵਿੱਚ ਸ਼ਾਮਲ ਅੱਜ ਇੱਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਹਾਲ ਹੀ ਵਿੱਚ ਕਿਸਾਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਮ੍ਰਿਤਕ ਦੀ ਪਛਾਣ 80 ਸਾਲਾ ਜੱਗਾ ਸਿੰਘ ਵਜੋਂ ਹੋਈ ਹੈ। ਉਹ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਦਾਰਾ ਦਾ ਵਸਨੀਕ ਸੀ। ਜੱਗਾ ਸਿੰਘ ਦਾ ਅੰਤਿਮ ਸਸਕਾਰ ਉਹਨਾਂ ਦੇ ਪਿੰਡ ਗੋਦਾਰਾ ਵਿਖੇ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















