• Latest
  • Trending
PUNJAB : ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ

PUNJAB : ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ

2 years ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

16 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ

January 16, 2025
in ਖਬਰਾਂ, ਪੰਜਾਬ
PUNJAB : ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ

PUNJAB : ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ

ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ)  ਭਾਵੇਂ ਬਰਗਾੜੀ ਪਿੰਡ ਨੂੰ ਪੁਰਾਣੇ ਸਮੇਂ ਤੋਂ ਹੀ ਦੂਰ-ਦੂਰ ਤੱਕ ਸੁਤੰਤਰਤਾ ਸੰਗਰਾਮੀ ਰੁਲੀਆ ਸਿੰਘ ਢਿੱਲੋਂ , ਕਵੀਸ਼ਰ ਰੂਪ ਚੰਦ, ਕੇਸਵਾ ਨੰਦ ਅਤੇ ਹੁਣ ਦੇ ਦਹਾਕਿਆਂ ਅੰਦਰ ਤਰਕਸ਼ੀਲ ਚੇਤਨਾ ਦੇ ਪਸਾਰ, ਪ੍ਰਸ਼ਾਸਨਿਕ ਹਲਕਿਆਂ ਵਿੱਚ ਉੱਚ ਸ਼ਖਸ਼ੀਅਤਾਂ,ਅਫਸਰਾਂ, ਪੰਜਾਬ ਵਿਚ ਪੁਸਤਕ ਸਭਿਆਚਾਰ ਦੇ ਪਸਾਰ ਅਤੇ ਗੁੜ ਉਤਪਾਦਨ ਦੇ ਲਈ ਜਾਣਿਆ ਜਾਂਦਾ ਹੈ । ‘ਬੇਅਦਬੀ’ ਵਾਲਾ ਅਣਚਾਹਿਆ ਦਾਗ ਵੀ ਕਿਤੇ ਜਾਣੇ ਅਣਜਾਣੇ ਹੀ ਬਰਗਾੜੀ ਦੇ ਨਾਂ ਨਾਲ ਜੁੜ ਗਿਆ । ਵੈਸੇ ਬਰਗਾੜੀ ਭਾਈਚਾਰਕ ਸਾਂਝ ਰੱਖਣ ਵਾਲੇ ਅਗਾਂਹਵਧੂ ਲੋਕਾਂ ਦਾ ਕਸਬੇਨੁਮਾ ਸਾਊ ਪਿੰਡ ਹੈ, ਜਿਹੜਾ ਕਾਲੇ ਦੌਰ ਦੇ ਸੰਤਾਪ ਤੋਂ ਵੀ ਬਚਿਆ ਰਿਹਾ ਸੀ।

PUNJAB : ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ

ਕੱਲ੍ਹ ਕਸਬੇ ਬਰਗਾੜੀ ਦੇ ਮਾਣ ਵਿੱਚ ਉਸ ਸਮੇਂ ਹੋਰ ਵਾਧਾ ਹੋਇਆ, ਜਦੋਂ ਇਥੋਂ ਦੇ ਜੰਮਪਲ ਨੌਜਵਾਨ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ( 98143 22390 ) ਨੂੰ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਖੇਤੀ ਵਿਭਿੰਨਤਾ ਵਿੱਚ ਕੀਤੀਆਂ ਜ਼ਿਕਰਯੋਗ ਪ੍ਰਾਪਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਸਲਾਹਕਾਰੀ ਮੈਂਬਰ ਵਜੋਂ ਨਾਮਜ਼ਦ ਕਰਕੇ ਵੱਡਾ ਰੁਤਬਾ ਦੇ ਦਿੱਤਾ। ਇਸ ਪ੍ਰਬੰਧਕੀ ਬੋਰਡ ਵਿੱਚ ਸਮੁੱਚੇ ਪੰਜਾਬ ਵਿੱਚੋਂ ਸਿਰਫ ਦੋ ਹੀ ਕਿਸਾਨਾਂ ਨੂੰ ਤਿੰਨ ਸਾਲਾਂ ਲਈ ਸ਼ਾਮਲ ਕੀਤਾ ਜਾਂਦਾ ਹੈ।

ਪੰਜਾਬ ਦੇ ਨੌਜਵਾਨਾਂ ਲਈ ਮਿਸਾਲ ਬਣਿਆ 48 ਸਾਲਾ ਅਮਰਜੀਤ ਸਿੰਘ ਢਿੱਲੋਂ ਨੇ 25 ਸਾਲ ਪਹਿਲਾਂ ਮਕੈਨੀਕਲ ਇੰਜੀਨੀਅਰਿੰਗ ਵਰਗੀ ਉੱਚ ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਵਿਦੇਸ਼ ਜਾਣ ਜਾਂ ਪੰਜਾਬੋਂ ਬਾਹਰ ਕਿਤੇ ਨੌਕਰੀ ਕਰਨ ਦੀ ਬਜਾਏ ਸਵੈ ਇੱਛਾ ਨਾਲ ਖੇਤੀ ਕਰਨ ਨੂੰ ਪਹਿਲ ਦਿੱਤੀ। ਆਪਣੇ ਸੂਝਵਾਨ ਬਾਪ ਸਵ. ਜਰਨੈਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਉਸ ਨੇ ਰਵਾਇਤੀ ਕਣਕ ਝੋਨੇ ਦੀ ਖੇਤੀ ਦੇ ਬਦਲ ਵਜੋਂ ਸਬਜ਼ੀ ਅਤੇ ਫਲਾਂ ਦੀ ਖੇਤੀ ਨੂੰ ਤਰਜੀਹ ਦਿੱਤੀ। ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਨਾਤਾ ਜੋੜ ਕੇ ਉਸ ਨੇ ਖੇਤੀ-ਕਰਮਾਂ ਸੇਤੀ ਦੇ ਮੁਹਾਵਰੇ ਨੂੰ ਬਦਲਣ ਦਾ ਤਹਈਆ ਕੀਤਾ। ਮੁਢਲੇ ਦੌਰ ਦੀਆਂ ਮੁਸ਼ਕਲਾਂ ਨਾਲ ਦੋ ਚਾਰ ਹੁੰਦਿਆਂ ਉਸਨੇ ਆਪਣੇ ਸਿਰੜ ਅਤੇ ਮਿਹਨਤ ਨਾਲ ਦੋ ਤਿੰਨ ਸਾਲਾਂ ਵਿੱਚ ਹੀ ਮੁਢਲੀਆਂ ਪ੍ਰਾਪਤੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇੰਜੀਨੀਅਰਿੰਗ ਦੀ ਪੜ੍ਹਾਈ ਦੌਰਾਨ ਪ੍ਰਾਪਤ ਕੀਤਾ ਤਕਨੀਕੀ ਗਿਆਨ, ਖੇਤੀ ਮਾਹਰਾਂ ਦੇ ਸਲਾਹ ਮਸ਼ਵਰੇ, ਖੇਤੀਬਾੜੀ ਯੂਨੀਵਰਸਟੀ ਤੋਂ ਪ੍ਰਾਪਤ ਗਿਆਨ ਅਤੇ ਮਿਹਨਤ ਸਦਕਾ ਉਸ ਦਾ ਸ਼ੁਮਾਰ ਪੰਜਾਬ ਦੇ ਚੋਟੀ ਦੇ ਨੌਜਵਾਨ ਕਿਸਾਨਾਂ ਵਿੱਚ ਹੋਣ ਲੱਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਖੇਤੀਬਾੜੀ ਵਿਭਾਗ ਪੰਜਾਬ ਤੋਂ ਇਲਾਵਾ ਭਾਰਤ ਸਰਕਾਰ ਦੀ ਸਭ ਤੋਂ ਵੱਡੀ ਖੇਤੀਬਾੜੀ ਖੋਜ ਸੰਸਥਾ ਆਈ.ਸੀ.ਏ.ਆਰ ਦੀਆਂ ਟੀਮਾਂ ਨੇ ਸਮੇਂ-ਸਮੇਂ ਉਸ ਦੇ ਖੇਤ ਦਾ ਦੌਰਾ ਕਰਨ ਲੱਗੀਆਂ ਅਤੇ ਉਸ ਨੂੰ ਆਪਣੇ ਖੇਤੀ ਤਜਰਬੇ ਸਾਂਝੇ ਕਰਨ ਲਈ ਭਾਰਤ ਭਰ ਵਿੱਚ ਸੱਦੇ ਦੇਣ ਲੱਗੀਆਂ।

ਖੇਤੀ ਦੇ ਖੇਤਰ ਵਿੱਚ ਕੀਤੀਆਂ ਉਸਦੀਆਂ ਪ੍ਰਾਪਤੀਆਂ ਸਦਕਾ ਉਸ ਨੂੰ ਵੱਡੇ ਤੋਂ ਵੱਡੇ ਸਨਮਾਨ ਹਾਸਲ ਹੋਏ। 2007 ਵਿੱਚ ਪੰਜਾਬ ਦੇ ਸਹਿਕਾਰਤਾ ਵਿਭਾਗ ਨੇ ਉਸ ਨੂੰ ਸਲਾਹਕਾਰੀ ਮੈਂਬਰ ਬਣਾਇਆ। ਸਾਲ 2006, 2009, 2013 ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਨੇ ਉਸ ਨੂੰ ਸਬਜ਼ੀ ਅਤੇ ਫਲ ਉਤਪਾਦਕ ਕਿਸਾਨ ਕਮੇਟੀ ਦਾ ਮੈਂਬਰ ਬਣਾਇਆ। ਪੰਜਾਬ ਸਰਕਾਰ ਨੇ ਉਸ ਨੂੰ 2018-19 ਵਿਚ ਫਸਲੀ ਵਿਭਿੰਨਤਾ ਕਮੇਟੀ ਦਾ ਸਲਾਹਕਾਰੀ ਮੈਂਬਰ ਬਣਾਇਆ।

ਭਾਰਤ ਸਰਕਾਰ ਦੇ ਅਦਾਰੇ ਇੰਡੀਅਨ ਐਗਰੀਕਲਚਰ ਰਿਸਰਚ ਇੰਸਟੀਚਿਊਟ, ਨਵੀਂ ਦਿੱਲੀ ਵੱਲੋਂ 2018 ਵਿੱਚ ਅਗਾਂਹਵਧੂ ਕਿਸਾਨ ਵਜੋਂ ਸਨਮਾਨ ਦਿੱਤਾ ਗਿਆ। ਫਲਾਂ ਸਬੰਧੀ ਆਲ ਇੰਡੀਆ ਕਮੇਟੀ ਫਾਰ ਕੁਆਰਡੀਨੇਸ਼ਨ ਵੱਲੋਂ ਦੋ ਵਾਰ ਸਨਮਾਨਤ ਕੀਤਾ ਗਿਆ। ਆਈ.ਸੀ.ਏ.ਆਰ ਵੱਲੋਂ ਵੀ ਐਕਸੀਲੈਂਸੀ ਅਵਾਰਡ ਪ੍ਰਦਾਨ ਕੀਤਾ ਗਿਆ।

2006 ਵਿੱਚ ਪੰਜਾਬ ਸਰਕਾਰ ਵੱਲੋਂ ‘ਚੀਫ ਮਨਿਸਟਰ ਅਵਾਰਡ’ ਪ੍ਰਦਾਨ ਕੀਤਾ ਗਿਆ। 2010, 2014 ਅਤੇ 2021 ਵਿਚ ਤਿੰਨ ਵਾਰ ਉਸਨੂੰ ਖੇਤੀ ਦੇ ਖੇਤਰ ਵਿਚ ‘ਸਟੇਟ ਐਵਾਰਡ’ ਮਿਲਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਆਯੋਜਿਤ ਕੀਤੇ ਜਾਂਦੇ ਕਿਸਾਨ ਮੇਲਿਆਂ ਵਿੱਚ 24 ਵਾਰ ਉਸ ਦੇ ਫਲਾਂ ਅਤੇ ਸਬਜ਼ੀਆਂ ਨੂੰ ਗੁਣਵੱਤਾ ਅਵਾਰਡ ਮਿਲੇ ਹੋਏ ਹਨ।

ਸਾਊ, ਸ਼ਰਮਾਕਲ ਸੁਭਾਅ, ਡਾਊਨ ਟੂ ਅਰਥ ਅਮਰਜੀਤ ਢਿੱਲੋਂ ਆਪਣੀ ਇਕਲੌਤੀ ਧੀ, ਅਧਿਆਪਕ ਪਤਨੀ ਨਾਲ ਸਹਿਜ ਅਤੇ ਸਬਰ ਦਾ ਜੀਵਨ ਬਤੀਤ ਕਰਦਿਆਂ ਹੋਇਆਂ ਪੰਜਾਬ ਦੇ ਨੌਜਵਾਨਾਂ ਲਈ ਮਿਸਾਲ ਬਣਿਆ ਹੈ।

ਪੰਜਾਬ ਸਰਕਾਰ ਦੀ ਇਸ ਨਿਯੁਕਤੀ ਨੇ ਜਿੱਥੇ ਅਮਰਜੀਤ ਢਿੱਲੋਂ ਦੀ ਮਿਹਨਤ ਨੂੰ ਮਾਨਤਾ ਦਿੱਤੀ ਹੈ, ਉੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਨੇਜਮੈਂਟ ਬੋਰਡ ਵਿੱਚ ਉਸ ਦੀ ਹਾਜ਼ਰੀ ਪੰਜਾਬ ਦੇ ਕਿਸਾਨਾਂ ਨੂੰ ਨਵੇਂ ਰਾਹ ਵੀ ਵਿਖਾਵੇਗੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਵੀ ਸਹਾਈ ਹੋਵੇਗੀ।

ਉਸ ਦੀ ਇਸ ਨਿਯੁਕਤੀ ਨਾਲ ਕਸਬੇ ਬਰਗਾੜੀ ਦੇ ਮਾਣ ਵਿੱਚ ਤਾਂ ਹੋਰ ਵਾਧਾ ਹੋਇਆ ਹੀ ਹੈ, ਸਗੋਂ ਉਸ ਨੂੰ ਪਿਆਰ ਕਰਨ ਵਾਲੇ ਦੋਸਤਾਂ ਮਿੱਤਰਾਂ ਸਨੇਹੀਆਂ ਨੂੰ ਵੀ ਡਾਹਢੀ ਖੁਸ਼ੀ ਹੋਈ ਹੈ।

ਖੁਸ਼ਵੰਤ ਬਰਗਾੜੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

Most Popular

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ 23 ਅਕਤੂਬਰ ਨੂੰ ਅਜ਼ਰਬਾਈਜਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 