• Latest
  • Trending
Delhi ਦੇ ਗਾਂਧੀ ਨਗਰ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ

Delhi ਦੇ ਗਾਂਧੀ ਨਗਰ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ

2 years ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

18 minutes ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

23 minutes ago
Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

29 minutes ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

15 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

16 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

16 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

16 hours ago
Hindi News
English News
Sunday, October 11, 2026
No Result
View All Result
23 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi ਦੇ ਗਾਂਧੀ ਨਗਰ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ

5 ਤਰੀਕ ਨੂੰ ਤੁਹਾਡੇ ਪਰਿਵਾਰ ਅਤੇ ਤੁਹਾਡੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ, ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰੇ ਅਤੇ ਨਫਰਤ ਦੀ ਰਾਜਨੀਤੀ ਨਾ ਕਰੇ - ਮਾਨ

January 16, 2025
in ਖਬਰਾਂ, ਪੰਜਾਬ
Delhi ਦੇ ਗਾਂਧੀ ਨਗਰ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ

Delhi ਦੇ ਗਾਂਧੀ ਨਗਰ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ

ਲੋਕਾਂ ਦੀ ਭਾਰੀ ਭੀੜ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ – ਭਗਵੰਤ ਮਾਨ

5 ਤਰੀਕ ਨੂੰ ਤੁਹਾਡੇ ਪਰਿਵਾਰ ਅਤੇ ਤੁਹਾਡੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ, ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰੇ ਅਤੇ ਨਫਰਤ ਦੀ ਰਾਜਨੀਤੀ ਨਾ ਕਰੇ – ਮਾਨ

ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਦੇ ਗਾਂਧੀ ਨਗਰ ਵਿਧਾਨ ਸਭਾ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ਇੱਥੇ ਗਾਂਧੀ ਨਗਰ ਤੋਂ ‘ਆਪ’ ਉਮੀਦਵਾਰ ਨਵੀਨ ਚੌਧਰੀ ਦੀਪੂ ਦੀ ਨਾਮਜ਼ਦਗੀ ਮੌਕੇ ਪੁੱਜੇ ਸਨ।

ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਨਾਅਰੇਬਾਜ਼ੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਉਮੀਦਵਾਰ ਦਾ ਸਵਾਗਤ ਕੀਤਾ। ਮਾਨ ਨੇ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਅੱਜ ਲੋਕਾਂ ਦੀ ਭਿੜ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ।

ਮਾਨ ਨੇ ਲੋਕਾਂ ਨੂੰ ਕਿਹਾ ਕਿ 5 ਤਰੀਕ ਨੂੰ ਤੁਸੀਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫ਼ੈਸਲਾ ਕਰਨਾ ਹੈ। ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰਨਾ ਜਾਣਦਾ ਹੋਵੇ ਅਤੇ ਨਫ਼ਰਤ ਦੀ ਰਾਜਨੀਤੀ ਨਾ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਦੁਰਵਿਵਹਾਰ ਕਰਨ ਵਾਲਿਆਂ ਦੇ ਹੱਥਾਂ ‘ਚ ਤੁਹਾਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਨਹੀਂ ਦੇਣੀ ਹੈ। ਨਫਰਤ ਦੀ ਰਾਜਨੀਤੀ ਕਰਨ ਵਾਲੇ ਤੁਹਾਡਾ ਕਦੇ ਭਲਾ ਨਹੀਂ ਕਰ ਸਕਦੇ।

ਅਰਵਿੰਦ ਕੇਜਰੀਵਾਲ ਨੇ ਰਾਮ-ਲੀਲ੍ਹਾ ਮੈਦਾਨ ਤੋਂ ਜੋ ਕਾਫ਼ਲਾ ਸ਼ੁਰੂ ਕੀਤਾ ਸੀ, ਉਹ ਵਧਦੇ ਵਧਦੇ ਹੁਣ ਕਈ ਥਾਵਾਂ ‘ਤੇ ਫੈਲ ਚੁੱਕਾ ਹੈ। ਪੰਜਾਬ ਵਿੱਚ ਸਾਡੀ ਸਰਕਾਰ ਬਣੀ। ਚੰਡੀਗੜ੍ਹ ਵਿੱਚ ਸਾਡਾ ਮੇਅਰ ਹੈ। ਜਲੰਧਰ ਅਤੇ ਪਟਿਆਲਾ ਵਿੱਚ ਵੀ ਸਾਡੇ ਮੇਅਰ ਹਨ। ਦਿੱਲੀ ਦੇ ਐਮ.ਸੀ.ਡੀ. ਵਿੱਚ ਆਮ ਆਦਮੀ ਪਾਰਟੀ ਹੈ। ਸਾਡੇ ਕੋਲ ਗੁਜਰਾਤ ਵਿੱਚ ਪੰਜ ਵਿਧਾਇਕ, ਗੋਆ ਵਿੱਚ ਦੋ ਵਿਧਾਇਕ, ਪੰਜਾਬ ਦੇ ਤਿੰਨ ਲੋਕ ਸਭਾ ਮੈਂਬਰ ਅਤੇ 7 ਰਾਜ ਸਭਾ ਮੈਂਬਰ ਅਤੇ ਦਿੱਲੀ ਤੋਂ ਵੀ ਤਿੰਨ ਰਾਜ ਸਭਾ ਮੈਂਬਰ ਹਨ। ਸਿਰਫ਼ 10 ਸਾਲਾਂ ਵਿੱਚ ਹੀ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ। ਇਹ ਵੱਡੀ ਗੱਲ ਹੈ।

ਮਾਨ ਨੇ ਕਿਹਾ ਕਿ ਦਿੱਲੀ ਵਿੱਚ ਜੋ ਵੀ ਕੰਮ ਹੋਇਆ ਹੈ, ਭਾਵੇਂ ਉਹ ਮੁਹੱਲਾ ਕਲੀਨਿਕ ਹੋਵੇ ਜਾਂ ਸਰਕਾਰੀ ਹਸਪਤਾਲ ਹੋਵੇ, ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਵੇ। ਮੁਫ਼ਤ ਬਿਜਲੀ ਅਤੇ ਮੁਫ਼ਤ ਪਾਣੀ ਦੇਣ ਦਾ ਕੰਮ ਹੋਵੇ ਅਤੇ ਔਰਤਾਂ ਲਈ ਬੱਸ ਸਫ਼ਰ ਮੁਫ਼ਤ ਕਰਨ ਦਾ ਕੰਮ ਹੋਵੇ, ਇਹ ਸਾਰੇ ਕੰਮ ਅਸੀਂ ਪੰਜਾਬ ਵਿੱਚ ਵੀ ਲਾਗੂ ਕੀਤੇ ਹਨ। ਪੰਜਾਬ ਵਿੱਚ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ। ਹੁਣ ਤੱਕ ਅਸੀਂ ਪੰਜਾਬ ਵਿੱਚ 850 ਮੁਹੱਲਾ ਕਲੀਨਿਕ ਸਥਾਪਤ ਕਰ ਚੁੱਕੇ ਹਾਂ। ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।

ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਗ਼ਰੀਬ ਅਤੇ ਅਮੀਰ ਦੇ ਬੱਚੇ ਇੱਕੋ ਬੈਂਚ ‘ਤੇ ਪੜ੍ਹਦੇ ਹਨ, ਪੰਜਾਬ ਵਿੱਚ ਵੀ ਅਜਿਹਾ ਹੀ ਹੋ ਰਿਹਾ ਹੈ। ਸਾਡੇ ਬੱਚੇ ਪੜ੍ਹ ਕੇ IIT ਅਤੇ NEET ਪਾਸ ਕਰ ਰਹੇ ਹਨ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨ ਅਤੇ ਆਈਆਈਟੀ ਦੀ ਪ੍ਰੀਖਿਆ ਪਾਸ ਕੀਤੀ ਹੈ।

ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਹ ਵੀ ਬਿਨਾਂ ਕਿਸੇ ਰਿਸ਼ਵਤ ਦੇ।

ਮਾਨ ਨੇ ‘ਆਪ’ ਉਮੀਦਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਦੇ ਉਮੀਦਵਾਰ ਨਵੀਨ ਚੌਧਰੀ ਦੀਪੂ ਇਸ ਇਲਾਕੇ ਲਈ ਕੁਝ ਕਰਨਾ ਚਾਹੁੰਦੇ ਹਨ। ਤੁਹਾਡੀ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਖੁਦ ਇੱਕ ਸਾਧਾਰਨ ਪਰਿਵਾਰ ਵਿੱਚੋਂ ਉੱਠ ਕੇ ਇੱਥੇ ਪੁੱਜਿਆ ਹੈ। ਇਸ ਲਈ, ਉਨ੍ਹਾਂ ਨੂੰ ਜਿਤਾਓ, ਜਿੱਤਣ ਤੋਂ ਬਾਅਦ ਉਹ ਤੁਹਾਡੇ ਵਿਚਕਾਰ ਰਹਿਣਗੇ ਅਤੇ ਤੁਹਾਡੇ ਲਈ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ ਅਤੇ ਝਾੜੂ ਦਾ ਕੰਮ ਸਫ਼ਾਈ ਕਰਨਾ ਹੈ। ਅਸੀਂ ਆਪਣੇ ਝਾੜੂ ਨਾਲ ਪੰਜਾਬ ਅਤੇ ਦਿੱਲੀ ਦਾ ਚਿੱਕੜ ਸਾਫ਼ ਕਰ ਦਿੱਤਾ ਹੈ, ਇਸ ਲਈ ਦੋਵਾਂ ਥਾਵਾਂ ‘ਤੇ ਕਮਲ ਨਹੀਂ ਖਿੜ ਰਿਹਾ। ਭਾਜਪਾ ਦੇ ਪੰਜਾਬ ਅਤੇ ਦਿੱਲੀ ਦੋਵਾਂ ‘ਚ ਸਿੰਗਲ ਡਿਜਿਟ ਵਿੱਚ ਵਿਧਾਇਕ ਹਨ। ਇਸ ਵਾਰ ਵੀ ਅਜਿਹਾ ਹੀ ਹੋਣ ਜਾ ਰਿਹਾ ਹੈ। ਭਾਜਪਾ ਵਾਲੇ ਵੀ ਜਾਣਦੇ ਹਨ ਕਿ ਦਿੱਲੀ ਵਿੱਚ ਉਨ੍ਹਾਂ ਦਾ ਕੁਝ ਨਹੀਂ ਹੋਣ ਵਾਲਾ ਹੈ।

ਮਾਨ ਨੇ ਭਾਜਪਾ ਅਤੇ ਕਾਂਗਰਸ ‘ਤੇ ਆਮ ਆਦਮੀ ਪਾਰਟੀ ਤੋਂ ਗਾਰੰਟੀ ਸ਼ਬਦ ਚੋਰੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਨੂੰ ਮੈਨੀਫੈਸਟੋ ਕਹਿੰਦੇ ਸਨ, ਫਿਰ ਇਸ ਨੂੰ ਸੰਕਲਪ ਪੱਤਰ ਕਹਿਣਾ ਸ਼ੁਰੂ ਕਰ ਦਿੱਤਾ, ਉਹ ਇਸ ਨੂੰ ਮੈਨੀਫੈਸਟੋ ਵੀ ਕਹਿਣ ਲੱਗੇ ਹਨ, ਪਰ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਹੈ, ਇਹ ਲੋਕ ਵੀ ਗਾਰੰਟੀ ਕਹਿਣ ਲੱਗ ਪਏ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਜਾਣਬੁੱਝ ਕੇ ‘ਆਪ’ ਆਗੂਆਂ ਖ਼ਿਲਾਫ਼ ਝੂਠੇ ਪਰਚੇ ਕਰ ਰਹੀ ਹੈ। ਸਾਡੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ੍ਹਾਂ ਵਿੱਚ ਡੱਕ ਦਿੱਤਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਗਿਆ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਕੇਜਰੀਵਾਲ ਨੂੰ ਤਾਂ ਜੇਲ੍ਹ ‘ਚ ਸੁੱਟ ਦੇਵੋਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਜੇਲ੍ਹ ‘ਚ ਰੱਖੋਗੇ?

Tags: BREAKING NEWSBreaking news in Punjabidelhi cmDelhi PollsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Ranjit Singh
October 11, 2026
0

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਹਾਕੀ ਟੀਮ ਦੇ ਸਾਬਕਾ...

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

by Ranjit Singh
October 11, 2026
0

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ -...

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

by Ranjit Singh
October 11, 2026
0

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ...

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
October 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Ranjit Singh
October 11, 2026
0

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਹਾਕੀ ਟੀਮ ਦੇ ਸਾਬਕਾ...

Most Popular

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

by Navjot
2 weeks ago
0

Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ  ਟੋਯੋਟਾ, 28 ਸਤੰਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 