12,357.21 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿੱਚ 29ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8810992ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 12,357.21ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8743818 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 67174ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 2983761ਟਨ, ਮਾਰਕਫੈੱਡ ਵੱਲੋਂ 2038396ਟਨ ਅਤੇ ਪਨਸੱਪ ਵੱਲੋਂ 1782878ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 873012ਟਨ ਅਤੇ 909318 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 156453ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।