National Sports Award: ਨਿਸ਼ਾਨੇਬਾਜ਼ ਮਨੂ ਭਾਕਰ ਸਮੇਤ 4 ਖਿਡਾਰੀਆਂ ਨੂੰ ਮਿਲਿਆ ਖੇਡ ਰਤਨ
- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ
- 34 ਖਿਡਾਰੀਆਂ ਨੂੰ ਮਿਲੇ ਅਰਜੁਨ ਐਵਾਰਡ
ਨਵੀ ਦਿੱਲੀ : ਖੇਡ ਮੰਤਰਾਲੇ ਦੁਆਰਾ ਖੇਡ ਪੁਰਸਕਾਰ 2024 ਦੀ ਘੋਸ਼ਣਾ ਜਨਵਰੀ ਦੇ ਸ਼ੁਰੂਆਤੀ ਹਫ਼ਤੇ ਵਿੱਚ ਕੀਤੀ ਗਈ ਸੀ ਅਤੇ ਰਾਸ਼ਟਰਪਤੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ। ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਦੇ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਖੇਡ ਮੰਤਰੀ ਮਨਸੁਖ ਮੰਡਾਵੀਆ ਅਤੇ ਹੋਰ ਕੇਂਦਰੀ ਮੰਤਰੀ ਵੀ ਮੌਜੂਦ ਸਨ।
ਰਾਸ਼ਟਰਪਤੀ ਮੁਰਮੂ ਨੇ ਸਭ ਤੋਂ ਪਹਿਲਾਂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਓਲੰਪਿਕ ਵਿੱਚ ਦੋਹਰਾ ਤਗ਼ਮਾ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਅਥਲੀਟ ਪ੍ਰਵੀਨ ਕੁਮਾਰ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪੈਰਿਸ ਪੈਰਾਲੰਪਿਕ ‘ਚ ਜੈਵਲਿਨ ਗੋਲਡ ਜਿੱਤਣ ਵਾਲੇ ਨਵਦੀਪ ਸਮੇਤ 34 ਖਿਡਾਰੀਆਂ ਨੂੰ ਅਰਜੁਨ ਐਵਾਰਡ ਦਿੱਤਾ ਗਿਆ। ਇਨ੍ਹਾਂ ਵਿੱਚੋਂ 17 ਪੈਰਾ-ਐਥਲੀਟ ਹਨ, ਜਦੋਂ ਕਿ 2 ਲਾਈਫ ਟਾਈਮ ਅਚੀਵਮੈਂਟ ਲਈ ਹਨ। ਇਨ੍ਹਾਂ ਤੋਂ ਇਲਾਵਾ 5 ਕੋਚਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਲਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























