• Latest
  • Trending
PUNJAB : ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ – ਲਾਲਜੀਤ ਸਿੰਘ ਭੁੱਲਰ

PUNJAB : ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ – ਲਾਲਜੀਤ ਸਿੰਘ ਭੁੱਲਰ

2 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

28 minutes ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

34 minutes ago
Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

44 minutes ago
Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

50 minutes ago
Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

58 minutes ago
Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

11 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

11 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

11 hours ago
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

11 hours ago
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

12 hours ago
Hindi News
English News
Wednesday, October 14, 2026
No Result
View All Result
23 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ – ਲਾਲਜੀਤ ਸਿੰਘ ਭੁੱਲਰ

January 19, 2025
in ਖਬਰਾਂ
PUNJAB : ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ – ਲਾਲਜੀਤ ਸਿੰਘ ਭੁੱਲਰ

PUNJAB : ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ – ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ(ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ , ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਲਗਾਤਾਰ ਕੰਮ ਕਰਨ ਵਾਲੇ 1148 ਮੁਲਾਜਮਾਂ ਦੀ ਤਨਖਾਹ ਵਿੱਚ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਹੋਰ ਵਾਧਾ ਕੀਤਾ ਗਿਆ ਹੈ।

PUNJAB : ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ – ਲਾਲਜੀਤ ਸਿੰਘ ਭੁੱਲਰ

ਦੱਸਣਯੋਗ ਹੈ ਕਿ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ। ਇਸ ਮੌਕੇ ਉਨਾਂ ਨਾਲ ਵਿਸ਼ੇਸ਼ ਤੌਰ ਤੇ ਐਡੀਸ਼ਨਲ ਚੀਫ਼ ਸੈਕਟਰੀ ਟਰਾਂਸਪੋਰਟ ਡੀ.ਕੇ. ਤਿਵਾੜੀ, ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ, ਜੀ.ਐਮ. ਮਨਿੰਦਰਜੀਤ ਸਿੰਘ ਸਿੱਧੂ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਖਾਸ ਤੌਰ ਤੇ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਥਨ ਹੈ, ‘‘ਮੁਲਕ ਤਰੱਕੀ ਉਦੋਂ ਤਰੱਕੀ ਕਰਦਾ ਹੈ ਜਦੋਂ ਉੱਥੇ ਰਹਿਣ ਵਾਲੇ ਲੋਕ ਖ਼ੁਸ਼ਹਾਲ ਹੋਣ’। ਇਸੇ ਸੋਚ ਨਾਲ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਵੇਲ਼ੇ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਸਰਗਰਮ ਹੈ।

ਲਾਲਜੀਤ ਭੁੱਲਰ ਨੇ ਕਿਹਾ ਕਿ ਤਨਖਾਹ ਵਾਧੇ ਸਬੰਧੀ ਇੱਕ ਪ੍ਰਸਤਾਵ ਡਾਇਰੈਕਟਰ ਬੋਰਡ ਦੀ ਮੀਟਿੰਗ ਵਿੱਚ ਲਿਆਂਦਾ ਗਿਆ ਸੀ। ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਹੁਕਮ ਦੀ ਇੱਕ ਕਾਪੀ ਸੱਤ ਵਿਭਾਗਾਂ ਨੂੰ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਕਰਮਚਾਰੀਆਂ ਨੂੰ ਸੇਵਾ ਨਿਯਮਾਂ ਤਹਿਤ ਰੈਗੂਲਰ ਕਰਨ ਲਈ ਨੀਤੀ ਬਣਾਉਣ ’ਤੇ ਵੀ ਸਹਿਮਤੀ ਬਣੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਫਾਈਲ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਭੇਜੀ ਜਾਵੇਗੀ। ਉਨਾਂ ਕਿਹਾ ਕਿ ਮੀਟਿੰਗ ਤੋਂ ਬਾਅਦ ਜਲਦ ਹੀ ਹੋਰ ਸੀਨੀਅਰ ਅਧਿਕਾਰੀਆਂ ਅਤੇ ਯੂਨੀਅਨ ਨਾਲ ਨਿਯਮਾਂ ਅਨੁਸਾਰ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ ਅਤੇ ਨਵੀਂ ਨੀਤੀ ’ਤੇ ਸਹਿਮਤੀ ਬਣਾਈ ਜਾਵੇਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੀ.ਆਰ.ਟੀ.ਸੀ. ਵਿੱਚ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤਹਿਤ ਨੌੋਕਰੀ ਕਰਦੇ ਸਮੂਹ ਠੇਕਾ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਸਬੰਧੀ ਕੰਟਰੈਕਟ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਆਜ਼ਾਦ ਰਜਿ: 31/07 ਦੀ, ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਦੀ ਪਹਿਲੀ ਮੰਗ ਤਨਖਾਹਾਂ ਵਿੱਚ ਇਕਸਾਰਤਾ ਕਰਨ ਦੀ ਗੱਲ ’ਤੇ ਬੂਰ ਪਿਆ । ਇਸ ਦੇ ਨਾਲ ਹੀ ਬਾਕੀ ਦੀਆ ਮੰਗਾਂ ਜਿਵੇਂ ਕਾਰਪੋਰੇਸ਼ਨ ਵਿੱਚ ਨਵੀਆਂ ਬੱਸਾਂ ਪਾਕੇ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਅਤੇ ਇੰਤਜ਼ਾਰ ਸੂਚੀ ਵਿੱਚੋਂ ਕਰਮਚਾਰੀਆਂ ਨੂੰ ਬਾਹਰ ਕੱਢ ਕੇ ਡਿਊਟੀਆਂ ਲੈਣਾ ਅਤੇ ਐਡਵਾਂਸ ਬੁਕਰਾਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਸਮੇਤ ਹੋਰ ਅਹਿਮ ਮੰਗਾਂ ਨੂੰ ਵੀ ਜਲਦੀ ਵਿਚਾਰ ਕੇ ਹੱਲ ਕਰਨ ਬਾਰੇ ਵਿਚਾਰ ਚਰਚਾ ਹੋਈ। ਇਸ ਮੌਕੇ ਉਨਾਂ ਸਮੂਹ ਠੇਕਾ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਕਿਸਮ ਦੀ ਕੋਈ ਗੈਰਕਾਨੂੰਨੀ ਗਤਿਵਿਧੀ ਦਾ ਹਿੱਸਾ ਨਾ ਬਣਕੇ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਇਸੇ ਦੌਰਾਨ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਗੱਲਬਾਤ ਕਰਦਿਆ ਕਿਹਾ ਕਿ ਪੀ.ਆਰ.ਟੀ.ਸੀ ਵੱਲੋ ਪੰਜਾਬ ਰੋਡਵੇਜ ਦੀ ਤਰਜ਼ ‘ਤੇ ਡਰਾਈਵਰਾਂ ਦੀਆਂ ਉਜਰਤਾਂ ਵਿੱਚ 2500 ਰੁਪਏ ਅਤੇ ਇਸੇ ਅਨੁਪਾਤ ਵਿੱਚ ਬਾਕੀ ਕਰਮਚਾਰੀਆਂ ਦੀ ਉਜਰਤਾਂ ਵਿੱਚ ਵਾਧਾ ਕਰਦੇ ਹੋਏ 30 ਫੀਸਦੀ ਦਾ ਵਾਧਾ ਦਿੱਤਾ ਗਿਆ ਸੀ। 15 ਸਤੰਬਰ 2021 ਤੋਂ ਬਾਅਦ ਨਿਯੁਕਤ ਕੀਤੇ ਗਏ ਅਜਿਹੇ ਕਰਮਚਾਰੀਆਂ ਨੂੰ ਕੇਵਲ ਘੱਟੋ ਘੱਟ ਉਜਰਤਾਂ ਹੀ ਦਿੱਤੀਆਂ ਜਾ ਰਹੀਆਂ ਸਨ। ਇਸ ਲਈ ਉਜਰਤਾਂ ਵਿੱਚ ਪਾਈ ਜਾ ਰਹੀ ਇਸ ਅਸਮਾਨਤਾ ਨੂੰ ਦੂਰ ਕਰਨ ਲਈ ਪੀ.ਆਰ.ਟੀ.ਸੀ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਫੈਸਲਾ ਲਿਆ ਹੈ ਕਿ ਮਿਤੀ 15 ਸਤੰਬਰ 2021 ਤੋਂ ਬਾਅਦ ਬਾਹਰੀ ਸੰਸਥਾ ਕੰਟਰੈਕਟ ਆਧਾਰ ’ਤੇ ਲਏ ਗਏ ਕਰਮਚਾਰੀ, ਜੋ ਕਿ ਇੱਕ ਸਾਲ ਤੋਂ ਲਗਾਤਾਰ ਕੰਮ ਕਰ ਰਹੇ ਹਨ, ਦੀਆਂ ਉਜਰਤਾਂ ਵਿੱਚ 2500 ਰੁਪਏ ਦਾ ਵਾਧਾ ਦੇਣ ਉਪਰੰਤ 10 ਪ੍ਰਤੀਸ਼ਤ ਦਾ ਹੋਰ ਵਾਧਾ ਕੀਤਾ ਜਾਵੇ। ਉਜਰਤਾਂ ਵਿੱਚ ਦਿੱਤਾ ਜਾਣ ਵਾਲਾ ਇਹ ਵਾਧਾ ਸੰਭਾਵੀ ਹੋਵੇਗਾ ਅਤੇ ਇਸ ਦਾ ਕਿਸੇ ਤਰਾਂ ਕੋਈ ਵੀ ਬਕਾਇਆ ਨਹੀਂ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਆਜ਼ਾਦ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮਨਜਿੰਦਰ ਕੁਮਾਰ ਬੱਬੂ ਸ਼ਰਮਾ, ਸਰਪ੍ਰਸਤ ਗੁਰਧਿਆਨ ਸਿੰਘ ਭਾਨਰਾ, ਗੁਰਪਾਲ ਸਿੰਘ ਸੰਗਰੂਰ, ਖੁਸ਼ਵਿੰਦਰ ਸਿੰਘ ਬੁਢਲਾ ਵੀ ਮੋਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLALJIT SINGH BHULLARLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ...

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

by Ranjit Singh
October 14, 2026
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ - ਟੀਮ ਇੰਡੀਆ ਸੀਰੀਜ਼ ਵਿੱਚ 2-1 ਨਾਲ ਅੱਗੇ ਹੈਦਰਾਬਾਦ,...

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

by Ranjit Singh
October 14, 2026
0

Breaking: ਮਮਤਾ ਬੈਨਰਜੀ 'ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੋਲਕਾਤਾ, 14 ਅਕਤੂਬਰ (ਵਿਸ਼ਵ ਵਾਰਤਾ): ਮੰਗਲਵਾਰ ਸ਼ਾਮ ਨੂੰ ਇੱਕ ਔਰਤ...

Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

by Ranjit Singh
October 14, 2026
0

Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ ਮਾਨਸਾ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ...

Most Popular

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

by Ranjit Singh
1 week ago
0

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 