• Latest
  • Trending
Pakistan Hockey ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼

Pakistan Hockey ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼

2 years ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

50 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

59 minutes ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

1 hour ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

1 hour ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

1 hour ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

1 hour ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

2 hours ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

3 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan Hockey ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼

January 23, 2025
in ਖਬਰਾਂ
Pakistan Hockey ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼

Pakistan Hockey ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼

ਯੂ.ਐਮ.ਟੀ. ਲਾਹੌਰ ਵਿਖੇ ਨਵਦੀਪ ਸਿੰਘ ਗਿੱਲ ਦੀ ਪੁਸਤਕ ਉੱਪਰ ਹੋਈ ਭਰਵੀਂ ਚਰਚਾ

ਖੇਡਾਂ ਦੋ ਦੇਸ਼ਾਂ ਨੂੰ ਜੋੜਨ ਲਈ ਪੁਲ ਦਾ ਕੰਮ ਕਰਦੀਆਂ: ਤੌਕੀਰ ਦਾਰ

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਮਾਲਾ ਵਿੱਚ ਪਰੋਣਾ ਸ਼ੁਭ ਸ਼ਗਨ: ਗੁਰਭਜਨ ਸਿੰਘ ਗਿੱਲ

ਸਾਂਝੇ ਪੰਜਾਬ ਦੇ ਖਿਡਾਰੀਆਂ ਦੀ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਛਪੀ ਕਿਤਾਬ ਦੋਵੇਂ ਪੰਜਾਬ ਪੜ੍ਹਨਗੇ: ਆਬਿਦ ਸ਼ੇਰਵਾਨੀ

ਲਾਹੌਰ, 23 ਜਨਵਰੀ (ਵਿਸ਼ਵ ਵਾਰਤਾ):- ਪਾਕਿਸਤਾਨ ਹਾਕੀ ਦੇ ਦਿੱਗਜ਼ ਓਲੰਪੀਅਨਾਂ ਵੱਲੋਂ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਲਿਖੀ ਨਵੀਂ ਪੁਸਤਕ ‘ਪੰਜ-ਆਬ ਦੇ ਸ਼ਾਹ ਅਸਵਾਰ’ ਨੂੰ ਰਿਲੀਜ਼ ਕੀਤਾ ਗਿਆ। ਯੂਨੀਵਰਸਿਟੀ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਯੂ.ਐਮ.ਟੀ.) ਲਾਹੌਰ ਵਿਖੇ ਹੋਏ ਇਸ ਸਮਾਰੋਹ ਦੌਰਾਨ ਪੁਸਤਕ ਉੱਪਰ ਹੋਈ ਭਰਵੀਂ ਚਰਚਾ ਹੋਈ।

ਯੂ.ਐਮ.ਟੀ. ਦੇ ਡਾਇਰੈਕਟਰ ਤੇ ਸਾਬਕਾ ਹਾਕੀ ਖਿਡਾਰੀ ਆਬਿਦ ਸ਼ੇਰਵਾਨੀ ਦੇ ਸੱਦੇ ਉੱਪਰ ਹੋਏ ਇਸ ਸਮਾਰੋਹ ਦੌਰਾਨ ਪਾਕਿਸਤਾਨ ਦੇ ਹਾਕੀ ਓਲੰਪਿਕਸ ਗੋਲਡ ਮੈਡਲਿਸਟ ਤੌਕੀਰ ਦਾਰ, ਵਿਸ਼ਵ ਕੱਪ ਵਿਜੇਤਾ ਤੇ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀ ਤੇ ਸਾਬਕਾ ਹਾਕੀ ਕੋਚ ਤਾਹਿਰ ਜਮਾਂ, ਓਲੰਪੀਅਨ ਰੇਹਾਨ ਬੱਟ, ਏਸ਼ੀਅਨ ਹਾਕੀ ਫੈਡਰੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਤੇ ਸਾਬਕਾ ਹਾਕੀ ਖਿਡਾਰੀ ਗੁਲਾਮ ਗੋਸ਼ ਅਤੇ ਸਾਬਕਾ ਕੌਮੀ ਅਥਲੈਟਿਕਸ ਕੋਚ ਅਤੇ ਮਹਾਨ ਅਥਲੀਟ ਅਬਦੁਲ ਖਾਲਿਕ ਦੇ ਬੇਟੇ ਮੁਹੰਮਦ ਇਜ਼ਾਜ ਨੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਦੀ ਇਸ ਸਾਂਝੀ ਕਿਤਾਬ ਦਾ ਸਵਾਗਤ ਕਰਦਿਆਂ ਇਸ ਨੂੰ ਵੱਡਾ ਉਪਰਾਲਾ ਦੱਸਿਆ।

ਕਿਤਾਬ ਰਿਲੀਜ਼ ਦੀ ਰਸਮ ਨਿਭਾਉਣ ਵਾਲਿਆ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਸਾਬਕਾ ਆਈ.ਏ.ਐਸ. ਤੇ ਕੌਮਾਂਤਰੀ ਸਾਈਕਲਿਸਟ ਅੰਮ੍ਰਿਤ ਕੌਰ ਗਿੱਲ, ਸਾਬਕਾ ਆਈ.ਪੀ.ਐਸ. ਅਧਿਕਾਰੀ ਤੇ ਲੇਖਕ ਗੁਰਪ੍ਰੀਤ ਸਿੰਘ ਤੂਰ, ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਇੰਦਰਜੀਤ ਸਿੰਘ ਬੱਲ ਟੋਰੰਟੋ ਤੇ ਮਲਟੀ ਨੈਸ਼ਨਲ ਕੰਪਨੀ ਦੇ ਚੀਫ਼ ਇੰਜਨੀਅਰ ਗੁਰਭਜਨ ਸਿੰਘ ਗਿੱਲ ਵੀ ਸ਼ਾਮਲ ਸਨ।

ਓਲੰਪੀਅਨ ਹਾਕੀ ਖਿਡਾਰੀ ਤੌਕੀਰ ਦਾਰ ਨੇ ਕਿਹਾ ਕਿ ਖੇਡਾਂ ਦੋ ਦੇਸ਼ਾਂ ਨੂੰ ਜੋੜਨ ਲਈ ਪੁਲ ਦਾ ਕੰਮ ਕਰਦੀਆਂ ਹਨ। ਉਨ੍ਹਾਂ ਭਾਰਤੀ ਹਾਕੀ ਖਿਡਾਰੀਆਂ ਨਾਲ ਸਾਂਝਾ ਦੀ ਗੱਲ ਕਰਦਿਆਂ ਕਿਹਾ ਕਿ ਮਰਹੂਮ ਖਿਡਾਰੀ ਸੁਰਜੀਤ ਸਿੰਘ ਰੰਧਾਵਾ ਨਾਲ ਉਨ੍ਹਾਂ ਦਾ ਬਹੁਤ ਪਿਆਰ ਸੀ। ਸੁਰਜੀਤ ਸਿੰਘ ਵੱਲੋਂ ਰਖਵਾਏ ਦੋਸਤਾਨਾ ਮੈਚ ਨੂੰ ਖੇਡਣ ਲਈ 1984 ਵਿੱਚ ਉਨ੍ਹਾਂ ਭਾਰਤ ਆਉਣਾ ਸੀ ਪਰ ਬਦਕਿਸਮਤੀ ਨਾਲ ਉਸ ਮੈਚ ਬਾਰੇ ਗੱਲਬਾਤ ਕਰਨ ਤੋਂ ਬਾਅਦ ਭਾਰਤ ਪੁੱਜਦਿਆਂ ਸੁਰਜੀਤ ਸਿੰਘ ਜਲੰਧਰ ਨੇੜੇ ਹਾਦਸੇ ਵਿੱਚ ਸਾਨੂੰ ਅਲਵਿਦਾ ਆਖ ਗਿਆ। ਪਾਕਿਸਤਾਨ ਦੇ ਖਿਡਾਰੀਆਂ ਨੇ ਸੁਰਜੀਤ ਦੇ ਜਾਣ ਤੇ ਬੜਾ ਸੋਗ ਮਨਾਇਆ।

ਭਾਰਤੀ ਵਫ਼ਦ ਵਿੱਚ ਸ਼ਾਮਲ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਿਹਾ ਕਿਹਾ ਪਹਿਲੀ ਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਮਾਲਾ ਵਿੱਚ ਪਰੋਂਦਿਆਂ ਕਿਤਾਬ ਲਿਖੀ ਗਈ ਹੈ। ਦੋਵੇਂ ਪੰਜਾਬਾਂ ਦੇ ਚੋਟੀ ਦੇ 15-15 ਖਿਡਾਰੀਆਂ ਨੂੰ ਸ਼ਾਮਲ ਕਰਦਿਆਂ ਰੇਖਾ ਚਿੱਤਰ ਲਿਖੇ ਗਏ ਹਨ। ਪੰਜਾਬੀ ਵਿੱਚ ਪਹਿਲੀ ਵਾਰ ਲਿਖੀ ਗਈ ਅਜਿਹੀ ਨਿਵੇਕਲੀ ਕਿਤਾਬ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਬਰਾਬਰ ਛਪੀ ਹੈ। ਗੁਰਮੁਖੀ ਦੀ ਕਿਤਾਬ ਨੂੰ ਲੋਕਗੀਤ ਪ੍ਰਕਾਸ਼ਨ (ਯੂਨੀ ਸਟਾਰ)ਮੋਹਾਲੀ ਨੇ ਛਾਪਿਆ ਹੈ ਜਦੋਂ ਕਿ ਸ਼ਾਹਮੁਖੀ ਦੀ ਕਿਤਾਬ ਨੂੰ ਆਸਿਫ਼ ਰਜ਼ਾ ਵੱਲੌਂ ਲਾਹੌਰ ਦੀ ਸਾਂਝਾ ਵਿਰਸਾ ਸੰਸਥਾ ਨੇ ਛਾਪਿਆ ਹੈ। ਨਵਦੀਪ ਸਿੰਘ ਗਿੱਲ ਦੀ ਇਹ 14ਵੀਂ ਪੁਸਤਕ ਹੈ।

ਯੂ.ਐਮ.ਟੀ. ਦੇ ਡਾਇਰੈਕਟਰ ਤੇ ਸਾਬਕਾ ਹਾਕੀ ਖਿਡਾਰੀ ਆਬਿਦ ਸ਼ੇਰਵਾਨੀ ਨੇ ਕਿਹਾ ਕਿ ਦੋਵੇਂ ਪੰਜਾਬਾਂ ਦੇ ਖਿਡਾਰੀਆਂ ਦੀ ਇਹ ਪੁਸਤਕ ਗੁਰਮੁਖੀ ਦੇ ਨਾਲ ਸ਼ਾਹਮੁਖੀ ਵਿੱਚ ਛਪਣ ਨਾਲ ਪਾਕਿਸਤਾਨ ਵਿੱਚ ਵੀ ਖੇਡ ਪ੍ਰੇਮੀ ਇਸ ਨੂੰ ਚਾਵਾਂ ਨਾਲ ਪੜ੍ਹਨਗੇ। ਉਨ੍ਹਾਂ ਯੂ.ਐਮ.ਟੀ. ਵੱਲੋਂ ਖਿਡਾਰੀਆਂ ਨੂੰ ਦਿੱਤੇ ਜਾਂਦੀਆਂ ਸਹੂਲਤਾਂ ਤੇ ਵਜ਼ੀਫ਼ਿਆਂ ਦੀ ਗੱਲ ਦੱਸਦਿਆਂ ਕਿਹਾ ਕਿ ਵੱਡੇ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹ ਕੇ ਨਵੀਂ ਪੀੜ੍ਹੀ ਬਹੁਤ ਉਤਸ਼ਾਹਤ ਹੋਵੇਗੀ।

ਲੇਖਕ ਨਵਦੀਪ ਸਿੰਘ ਗਿੱਲ ਕਿਤਾਬ ਬਾਰੇ ਗੱਲ ਕਰਦਿਆਂ ਕਿਹਾ ਕਿ ਲਹਿੰਦੇ ਪੰਜਾਬ ਦੇ ਖਿਡਾਰੀਆਂ ਵਿੱਚੋਂ ਹਾਕੀ ਖੇਡ ਦੇ ਚਾਰ ਖਿਡਾਰੀ ਚੌਧਰੀ ਗੁਲਾਮ ਰਸੂਲ, ਅਖ਼ਤਰ ਰਸੂਲ, ਸਮੀਉੱਲਾ ਖਾਨ ਤੇ ਸ਼ਾਹਬਾਜ਼ ਸੀਨੀਅਰ, ਕ੍ਰਿਕਟ ਖੇਡ ਦੇ ਛੇ ਖਿਡਾਰੀ ਫਜ਼ਲ ਮਹਿਮੂਦ, ਇੰਜ਼ਮਾਮ ਉੱਲ ਹੱਕ, ਵਸੀਮ ਅਕਰਮ, ਵਕਾਰ ਯੂਨਿਸ, ਸ਼ੋਏਬ ਅਖ਼ਤਰ ਤੇ ਬਾਬਰ ਆਜ਼ਮ, ਅਥਲੈਟਿਕਸ ਦੇ ਤਿੰਨ ਅਥਲੀਟ ਅਬਦੁਲ ਖਾਲਿਕ, ਗੁਲਾਮ ਰਜ਼ੀਕ ਤੇ ਅਰਸ਼ਦ ਨਦੀਮ, ਇਕ ਪਹਿਲਵਾਨ ਗਾਮਾ ਅਤੇ ਮਹਿਲਾ ਟੈਨਿਸ ਖਿਡਾਰਨ ਉਸ਼ਨਾ ਸੁਹੇਲ ਸ਼ਾਮਲ ਕੀਤੀ। ਚੜ੍ਹਦੇ ਪੰਜਾਬ ਦੇ ਖਿਡਾਰੀਆਂ ਵਿੱਚੋਂ ਹਾਕੀ ਦੇ ਪੰਜ ਖਿਡਾਰੀ ਬਲਬੀਰ ਸਿੰਘ ਸੀਨੀਅਰ, ਪਿਰਥੀਪਾਲ ਸਿੰਘ, ਅਜੀਤ ਪਾਲ ਸਿੰਘ, ਰੂਪਾ ਸੈਣੀ ਤੇ ਹਰਮਨਪ੍ਰੀਤ ਸਿੰਘ, ਚਾਰ ਅਥਲੀਟ ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਮਹਿੰਦਰ ਸਿੰਘ ਗਿੱਲ ਤੇ ਮਨਜੀਤ ਕੌਰ, ਦੋ ਪਹਿਲਵਾਨ ਦਾਰਾ ਸਿੰਘ ਤੇ ਕਰਤਾਰ ਸਿੰਘ, ਦੋ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਤੇ ਅਵਨੀਤ ਕੌਰ ਸਿੱਧੂ, ਇਕ ਫੁਟਬਾਲਰ ਜਰਨੈਲ ਸਿੰਘ ਤੇ ਇਕ ਕ੍ਰਿਕਟਰ ਯੁਵਰਾਜ ਸਿੰਘ ਸ਼ਾਮਲ ਕੀਤਾ ਹੈ।

ਸਾਬਕਾ ਆਈ.ਪੀ.ਐਸ. ਅਧਿਕਾਰੀ ਤੇ ਲੇਖਕ ਗੁਰਪ੍ਰੀਤ ਸਿੰਘ ਤੂਰ ਨੇ ਸਵਾਗਤੀ ਸ਼ਬਦ ਬੋਲਦਿਆਂ ਭਾਰਤ ਤੋਂ ਆਏ ਵਫ਼ਦ ਦੇ ਮੈਂਬਰਾਂ ਦੀ ਜਾਣ ਪਛਾਣ ਕਰਵਾਈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਦੇ ਜ਼ਿਕਰ ਤੋਂ ਬਿਨਾਂ ਵਿਸ਼ਵ ਹਾਕੀ ਦਾ ਇਤਿਹਾਸ ਅਧੂਰਾ ਹੈ।

ਇਸ ਮੌਕੇ ਪੰਜਾਬ ਖੇਤੀ ਯੂਨੀਵਰਸਿਟੀ ਦੀ ਅਸੋਸੀਏਟ ਡਾਇਰੈਕਟਰ ਡਾ. ਰੁਪਿੰਦਰ ਕੌਰ ਤੂਰ ਤੇ ਸਰਦਾਰਨੀ ਜਸਵਿੰਦਰ ਕੌਰ ਗਿੱਲ ਵੀ ਹਾਜ਼ਰ ਸਨ।

———

Tags: BREAKING NEWSBreaking news in PunjabiLatest Punjab newsLatest Punjab news in PunjabiLatest sports newsPakistan HockeyPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ

by Ranjit Singh
2 weeks ago
0

Indian Railways: ਰੇਲ ਯਾਤਰੀਆਂ ਦੀ ਵਧੇਗੀ ਪਰੇਸ਼ਾਨੀ, 36 ਦਿਨਾਂ ਤੱਕ ਪ੍ਰਭਾਵਿਤ ਰਹੇਗੀ ਰੇਲ ਆਵਾਜਾਈ - 10 ਸਤੰਬਰ ਤੋਂ 15 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 