ਘਰ-ਘਰ ਰੋਜ਼ਗਾਰ ਯੋਜਨਾ ਤਹਿਤ 40 ਥਾਵਾਂ ‘ਤੇ ਨੌਕਰੀ ਮੇਲੇ ਲਾਏ ਜਾਣਗੇ : ਚੰਨੀ

Advertisement


– ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਤੀਜੇ ਦੌਰ ਦੇ ਨੌਕਰੀ ਮੇਲਿਆਂ ਲਈ ਪ੍ਰਬੰਧਾ ਦਾ ਜਾਇਜਾ ਲਿਆ

ਚੰਡੀਗੜ, 1 ਨਵੰਬਰ (ਵਿਸਵ ਵਾਰਤਾ) : ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਸੂਬੇ ਭਰ ਵਿਚ ਤੀਜੇ ਦੌਰ ਦੇ ਨੌਕਰੀ ਮੇਲੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਅੱਜ ਇੱਥੇ ਇੰਨਾਂ ਮੇਲਿਆਂ ਦੀ ਤਿਆਰੀ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਲਗਾਏ ਜਾ ਰਹੇ ਇੰਨਾਂ ਮੇਲਿਆਂ ਦੌਰਾਨ ਪ੍ਰਾਈਵੇਟ ਖੇਤਰ ਵਿਚ ਸੂਬੇ ਦੇ ਨੌਜਵਾਨਾਂ ਨੂੰ 82000 ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮੇਲੇ ਸੂਬੇ ਭਰ ਵਿਚ 12 ਨਵੰਬਰ ਤੋਂ 22 ਨਵੰਬਰ ਤੱਕ 40 ਥਾਵਾਂ ਤੱਕ ਲਗਾਏ ਜਾਣਗੇ।ਉਨ•ਾਂ ਦੱਸਿਆ ਕਿ ਰੋਜ਼ਗਾਰ ਉਤਪਤੀ ਅਤੇ ਤਕਨੀਕੀ ਸਿੱਖਿਆ ਵਿਭਾਗ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਾਂਝੇ ਤੌਰ ‘ਤੇ ਕੰਮ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਮੰਤਰੀ ਨੇ ਦੋਵਾਂ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨੌਜ਼ਵਾਨਾਂ ਨੂੰ ਇੰਨਾਂ ਮੇਲਿਆਂ ਪ੍ਰਤੀ ਹੁਨਰਮੰਦ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾਵੇ ਤਾਂ ਜੋ ਉਨ•ਾਂ ਦੇ ਹੁਨਰ ਮੁਤਾਬਕ ਰੋਜ਼ਗਾਰ ਮਿਲ ਸਕੇ। ਇਸ ਦੇ ਨਾਲ ਹੀ ਉਨਾਂ ਨੇ ਇਨਾਂ ਮੇਲਿਆਂ ਲਈ ਰੋਜ਼ਗਾਰ ਉਤਪਤੀ ਵਿਭਾਗ ਨੂੰ ਚੌਵੀ ਘੰਟੇ ਚੱਲਣ ਵਾਲੀ ਹੈਲਪਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ।
ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਉਤਪਤੀ ਵਿਭਾਗ ਵਲੋਂ ਚਲਾਏ ਜਾ ਰਹੇ ਆਨਲਾਈਨ ਵੈਬ ਪੋਰਟਲ ‘ਤੇ ਹੁਣ ਤੱਕ 2.25 ਲੱਖ ਦੇ ਕਰੀਬ ਨੌਜਵਾਨ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਲਈ ਰਜਿਸਟਰ ਹੋ ਚੁੱਕੇ ਹਨ।
ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਸ੍ਰੀ ਡੀ. ਕੇ ਤਿਵਾੜੀ ਸਕੱਤਰ ਤਕਨੀਕੀ ਸਿੱਖਿਆ, ਸ੍ਰੀ ਰਾਹੁਲ ਤਿਵਾੜੀ ਕਮਿਸਨਰ-ਕਮ-ਡਾਇਰੈਕਟਰ ਰੋਜਗਾਰ ਉੱਤਪਤੀ, ਸ੍ਰੀ ਪਰਵੀਨ ਥਿੰਦ ਡਾਇਰੈਕਟਰ ਤਕਨੀਕੀ ਸਿੱਖਿਆ, ਮੋਹਨਬੀਰ ਸਿੰਘ ਸਿੱਧੂ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ, ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਅਤੇ ਰੋਜਗਾਰ ਉੱਤਪਤੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸਾਮਲ ਸਨ।