• Latest
  • Trending
PUNJAB ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

PUNJAB ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

1 year ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

42 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

1 hour ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

2 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

2 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

3 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

4 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

5 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

5 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ

January 26, 2025
in MOHALI, ਖਬਰਾਂ, ਪੰਜਾਬ
PUNJAB ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

PUNJAB ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

  • ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ
  • ਪੰਜਾਬ ਚ 100 ਹੋਰ ਮਾਈਨਿੰਗ ਸਾਈਟਾਂ ਦੀ ਨਿਲਾਮੀ ਜਲਦ
  • ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਪੋਟਾਸ਼ ਖਣਨ ਦੀ ਸਮਰੱਥਾ ਬਣੀ

ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ (ਸਤੀਸ਼ ਕੁਮਾਰ ਪੱਪੀ):- PUNJAB ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ।

    ਦੇਸ਼ ਦੇ ਅਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸਲਾਮ ਕਰਦਿਆਂ ਸ਼੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੰਵਿਧਾਨ ਦੀ ਅਸਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਸੁਪਨਿਆਂ ਨੂੰ ਪੰਜਾਬ ਵਿੱਚ ਸੁਸ਼ਾਸਨ ਰਾਹੀਂ ਸਾਕਾਰ ਕੀਤਾ ਜਾ ਰਿਹਾ ਹੈ।

     ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਸਿਆਸੀ ਆਗੂਆਂ ਦੀ ਥਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਏਅਰਪੋਰਟ ਦੇ ਬਾਹਰ ਸਰਦਾਰ ਭਗਤ ਦਾ 30 ਫੁੱਟ ਉੱਚਾ ਬੁੱਤ ਵੀ ਸਥਾਪਿਤ ਕੀਤਾ ਹੈ।

     ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸੂਬੇ ਵਿੱਚ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ‘ਤੇ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਸਰਕਾਰੀ ਖੇਤਰ ਵਿੱਚ 50,000 ਨੌਕਰੀਆਂ ਦਿੱਤੀਆਂ ਹਨ ਅਤੇ ਨੌਕਰੀਆਂ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੀ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਲਈ 2300 ਕਰੋੜ ਰੁਪਏ ਦੀ ਲਾਗਤ ਨਾਲ 150 ਕਿਲੋਮੀਟਰ ਨਹਿਰ ਪੁੱਟੀ ਜਾ ਰਹੀ ਹੈ ਅਤੇ ਪਹਿਲੀ ਵਾਰ ਪਠਾਨਕੋਟ ਖੇਤਰ ਵਿੱਚ ਸਿੰਚਾਈ ਲਈ ਪਾਣੀ ਦੇ ਪ੍ਰਬੰਧ ਲਈ ਤਿੰਨ ਨਹਿਰਾਂ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ 2100 ਕਰੋੜ ਰੁਪਏ ਦੇ ਪ੍ਰੋਜੈਕਟ ਪਹਿਲਾਂ ਹੀ ਪਾਣੀ ਦੇ ਸਰੋਤਾਂ ਦੀ ਮੁਰੰਮਤ, ਰੀ-ਲਾਈਨਿੰਗ ਅਤੇ ਖਾਲਿਆਂ ਦੇ ਕੰਮ ਲਈ ਚੱਲ ਰਹੇ ਹਨ।

ਮੰਤਰੀ ਗੋਇਲ ਨੇ ਕਿਹਾ ਕਿ ਰਾਜ ਨੇ 74 ਜਨਤਕ ਥਾਵਾਂ ਦੀ ਨਿਲਾਮੀ ਕਰਕੇ ਪੰਜਾਬ ਖਣਿਜ ਖਣਿਜ ਨੀਤੀ 2023 ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਹੋਰ ਮਾਲੀਆ ਪ੍ਰਾਪਤ ਕਰਨ ਲਈ ਹੋਰ 100 ਸਾਈਟਾਂ ਦੀ ਜਲਦੀ ਹੀ ਨਿਲਾਮੀ ਰਾਖੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦੱਖਣੀ ਹਿੱਸਿਆਂ ਵਿੱਚ ਪੋਟਾਸ਼ ਦੇ ਭੰਡਾਰ ਹੋਣ ਦੀ ਸੰਭਾਵਨਾ ਹੈ ਜੋ ਧਰਤੀ ਵਿੱਚੋਂ ਨਿਕਲਣ ਨਾਲ ਸੂਬੇ ਦੇ ਮਾਲੀਏ ਵਿੱਚ ਹੋਰ ਵਾਧਾ ਕਰੇਗਾ।

ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਜਲਦੀ ਹੀ ਸੈਕਟਰ 78 ਦੇ ਬਹੁਮੰਤਵੀ ਸਟੇਡੀਅਮ ਵਿੱਚ 9.19 ਕਰੋੜ ਰੁਪਏ ਦੀ ਲਾਗਤ ਨਾਲ 8 ਲੇਨ 400 ਮੀਟਰ ਸਿੰਥੈਟਿਕ ਟਰੈਕ ਦੀ ਸਥਾਪਨਾ, ਸੀਨੀਅਰ ਬਲਬੀਰ ਸਿੰਘ ਅੰਤਰਰਾਸ਼ਟਰੀ ਹਾਕੀ ਸਟੇਡੀਅਮ, ਸੈਕਟਰ 63 ਵਿਖੇ 3.13 ਰੁਪਏ ਦੀ ਲਾਗਤ ਨਾਲ ਗਲੋਬਲ ਸਟੈਂਡਰਡ ਐਸਟ੍ਰੋਟਰਫ ਦੀ ਰੀਪਲੇਸਮੈਂਟ ਰਾਹੀਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸੈਕਟਰ 63 ਅਤੇ 78 ਦੇ ਸਟੇਡੀਅਮਾਂ ਦੇ ਖੇਡ ਇਨਡੋਰ ਹਾਲਜ਼ ਦੀ ਪੀ ਯੂ ਫਲੋਰਿੰਗ ਵਿਛਾਉਣ ਦਾ ਕੰਮ ਵੀ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਖਰੜ ਅਤੇ ਡੇਰਾਬੱਸੀ ਦੀ ਈ ਐਸ ਆਈ ਡਿਸਪੈਂਸਰੀਆਂ ਨੂੰ ਕ੍ਰਮਵਾਰ 30 ਅਤੇ 100 ਬਿਸਤਰਿਆਂ ਵਾਲੇ ਹਸਪਤਾਲਾਂ ਵਿੱਚ ਅੱਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।

ਇਸ ਤੋਂ ਪਹਿਲਾਂ ਉਨ੍ਹਾਂ ਨੇ 2022 ਬੈਚ ਦੇ ਪਰੇਡ ਕਮਾਂਡਰ ਪ੍ਰੀਤ ਕੰਵਰ ਸਿੰਘ ਡੀ ਐਸ ਪੀ ਦੀ ਅਗਵਾਈ ਵਾਲੀ ਪਰੇਡ ਦਾ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ ਨਿਰੀਖਣ ਕੀਤਾ।

ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਨ ਲਈ ਪੰਜ ਵੀਰ ਨਾਰੀਆਂ (ਫੌਜ ਦੇ ਸ਼ਹੀਦਾਂ ਦੀਆਂ ਵਿਧਵਾਵਾਂ) ਨੂੰ ਵੀ ਸਨਮਾਨਿਤ ਕੀਤਾ ਗਿਆ।

ਅੱਜ 1500 ਦੇ ਕਰੀਬ ਵਿਦਿਆਰਥੀ ਸਰਕਾਰੀ ਕਾਲਜ ਮੋਹਾਲੀ ਵਿਖੇ ਹੋਏ ਗਣਤੰਤਰ ਸਮਾਰੋਹ ਦਾ ਹਿੱਸਾ ਸਨ ਅਤੇ ਉਨ੍ਹਾਂ ਨੇ ਆਪਣੀਆਂ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਨਾਲ ਹਾਜ਼ਰੀਨ ਨੂੰ ਨਿਹਾਲ ਕੀਤਾ।

ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਤਰਫ਼ੋਂ ਲੋੜਵੰਦ ਔਰਤਾਂ ਨੂੰ 12 ਸਿਲਾਈ ਮਸ਼ੀਨਾਂ ਵੀ ਦਿੱਤੀਆਂ।
ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਤੇ ਬੇਮਿਸਾਲ ਸੇਵਾ ਰਿਕਾਰਡ ਰੱਖਣ ਵਾਲੇ ਲਗਭਗ 48 ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੀ.ਐਮ ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਟ੍ਰੇਨਰਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਯੋਗਾ ਸ਼ੋਅ ਪੇਸ਼ ਕੀਤਾ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਿਨੀਤ ਵਰਮਾ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਅਤੇ ‘ਆਪ’ ਦੇ ਬੁਲਾਰੇ ਹਰਸੁਖਿੰਦਰ ਸਿੰਘ ਬੱਬੀ ਬਾਦਲ ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਚ ਸ਼ਾਮਿਲ ਸਨ।

ਵਿਸ਼ੇਸ਼ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੀ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Most Popular

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

by Ankit
3 weeks ago
0

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 