ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਦੀਵਾਲੀ ਤੋਂ ਇਕ ਦਿਨ ਬਾਅਦ 8 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਉਤੇ ਛੁੱਟੀ ਦਾ ਐਲਾਨ ਕੀਤਾ ਹੈ। 8 ਨਵੰਬਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।