Punjab Protest: ਲੁਧਿਆਣਾ ਵਿੱਚ ਬੰਦ ਦੀ ਕਾਲ; ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ
- ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ
- ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦਾ ਮਾਮਲਾ
ਲੁਧਿਆਣਾ, 28 ਜਨਵਰੀ : ਅੰਮ੍ਰਿਤਸਰ ‘ਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਮਾਮਲੇ ‘ਚ ਅੱਜ ਲੁਧਿਆਣਾ ਦੇ ਦਲਿਤ ਭਾਈਚਾਰੇ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ। ਇਸ ਤੋਂ ਇਲਾਵਾ ਘੰਟਾਘਰ ਚੌਕ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਰੋਸ ਮਾਰਚ ਕੱਢ ਕੇ ਪੁਲੀਸ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ।
ਦਲਿਤ ਭਾਈਚਾਰੇ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਵਿੱਚ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਅਤੇ ਉਨ੍ਹਾਂ ਦੇ ਬੁੱਤ ਨਾਲ ਛੇੜਛਾੜ ਮੁਆਫ਼ੀਯੋਗ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























