ਪਰਾਲੀ ਦੇ ਧੂੰਏਂ ਦਾ ਕਹਿਰ : ਬਠਿੰਡਾ-ਚੰਡੀਗੜ੍ਹ ਰੋਡ ‘ਤੇ ਟਕਰਾਏ ਕਈ ਵਾਹਨ

Advertisement

ਚੰਡੀਗੜ੍ਹ, 2 ਨਵੰਬਰ – ਪੰਜਾਬ ਸਰਕਾਰ ਵਲੋਂ ਵਾਰ-ਵਾਰ ਅਪੀਲ ਕੀਤੇ ਜਾਣ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਬਰਕਰਾਰ ਹੈ। ਇਸ ਦੌਰਾਨ ਅੱਜ ਪਰਾਲੀ ਦੇ ਧੂੰਏਂ ਕਾਰਨ ਬਠਿੰਡਾ-ਚੰਡੀਗੜ੍ਹ ਰੋਡ ‘ਤੇ ਲਗਪਗ 9 ਵਾਹਨ ਆਪਸ ਵਿਚ ਟਕਰਾਅ ਗਏ। ਹਾਲਾਂਕਿ ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ-ਚੰਡੀਗੜ੍ਹ ਰੋਡ ਉਤੇ ਧੂੰਏਂ ਕਾਰਨ ਵਾਹਨ ਚਾਲਕਾਂ ਨੂੰ ਕੁਝ ਵੀ ਨਜ਼ਰ ਨਹੀਂ ਆਇਆ, ਜਿਸ ਕਾਰਨ ਉਹਨਾਂ ਦੇ ਵਾਹਨ ਆਪਸ ਵਿਚ ਜਾ ਟਕਰਾਏ। ਹਾਦਸੇ ਵਿਚ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ।