ਚੰਡੀਗੜ੍ਹ, 3 ਨਵੰਬਰ – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਹੋਰ ਝਟਕਾ ਲੱਗਾ ਜਦੋਂ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਆਪਣੇ ਅਸਤੀਫੇ ਦਾ ਐਲਾਨ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਸ. ਸੇਖਵਾਂ ਨੇ ਦੋਸ਼ ਲਾਇਆ ਕਿ ਪਾਰਟੀ ਨੇ ਉਹਨਾਂ ਦੀ ਗੱਲ ਨਹੀਂ ਸੁਣੀ, ਜਿਸ ਕਾਰਨ ਉਹ ਪਾਰਟੀ ਤੋਂ ਅਸਤੀਫਾ ਦੇਣ ਜਾ ਰਹੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵੀ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਹਨ।