ਚੰਡੀਗੜ, 3 ਨਵੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਦੀਆਂ ਦੇ ਆਗੂ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਵਿਚੋਂ ਕੱਢਦਿਆਂ ਉਸ ਦੀ ਮੁੱਢਲੀ ਪਾਰਟੀ ਮੈਂਬਰਸ਼ਿਪ ਨੂੰ ਖਾਰਜ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੇਖਵਾਂ ਦੀਆਂ ਪਾਰਟੀ- ਵਿਰੋਧੀ ਗਤੀਵਿਧੀਆਂ ਨੂੰ ਵੇਖਦੇ ਹੋਏ ਉਸ ਖ਼ਿਲਾਫ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਹਾਰ ਚੁੱਕੇ ਸੇਖਵਾਂ ਨੇ ਇੱਕ ਮੌਕਾਪ੍ਰਸਤ ਵਾਂਗ ਵਿਵਹਾਰ ਕੀਤਾ ਹੈ ਅਤੇ ਉਹ ਆਪਣੀ ਮਾਂ ਪਾਰਟੀ ਦੇ ਪਿੱਠ ਵਿਚ ਛੁਰਾ ਮਾਰਨ ਵਾਲੀਆਂ ਹਰਕਤਾਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਉਸ ਨੂੰ ਸੌਪੀਆਂ ਬੇਅੰਤ ਜ਼ਿੰਮੇਵਾਰੀਆਂ ਦੇ ਬਾਵਜੂਦ ਉਸ ਨੇ ਪਾਰਟੀ ਪ੍ਰਤੀ ਨਾਸ਼ੁਕਰਗੁਜ਼ਾਰੀ ਵਿਖਾਈ ਹੈ। ਇਸ ਲਈ ਸੇਖਵਾਂ ਨੂੰ ਤੁਰੰਤ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...