‘ਆਪ’ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਕੀਤਾ ਮੁਅੱਤਲ

Advertisement

ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਨੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵਿਰੋਧੀਆਂ ਗਤੀਵਿਧੀਆਂ ਕਾਰਨ ਦੋਨਾਂ ਵਿਧਾਇਕਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਦਾ ਮੰਨਣਾ ਹੈ ਕਿ ਖਹਿਰਾ ਵਲੋਂ ਪਾਰਟੀ ਵਿਚ ਅਨੁਸ਼ਾਸਨਹੀਣਤਾ ਪੈਦਾ ਕੀਤੀ ਗਈ ਹੈ। ਖਹਿਰਾ ਨੇ ਦਿੱਲੀ ਲੀਡਰਸ਼ਿਪ ਨੂੰ ਵੀ ਮਾਨਤਾ ਨਹੀਂ ਦਿਤੀ ਅਤੇ ਪਾਰਟੀ ਦੀ ਬਜਾਏ ਆਪਣੀ ਨਿੱਜੀ ਸਿਆਸਤ ਨੂੰ ਹੀ ਪਹਿਲ ਦਿੱਤੀ ਹੈ ਜਿਸ ਕਰਕੇ ਪਾਰਟੀ ਵਲੋਂ ਅੱਜ ਉਹਨਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।