PUNJAB ‘ਚ 12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 4ਫਰਵਰੀ(ਵਿਸ਼ਵ ਵਾਰਤਾ) ਪੰਜਾਬ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਯਾਨੀ 12 ਫਰਵਰੀ ਨੂੰ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ 12 ਫਰਵਰੀ ਯਾਨੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























