• Latest
  • Trending
PUNJAB NEWS: ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ – ਮੁੱਖ ਮੰਤਰੀ

PUNJAB NEWS: ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ – ਮੁੱਖ ਮੰਤਰੀ

2 years ago
Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

3 minutes ago
Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

19 minutes ago
Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

39 minutes ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

3 hours ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

3 hours ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

3 hours ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

5 hours ago
Hindi News
English News
Friday, September 18, 2026
No Result
View All Result
32 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ – ਮੁੱਖ ਮੰਤਰੀ

ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

February 4, 2025
in ਖਬਰਾਂ, ਚੰਡੀਗੜ੍ਹ, ਪੰਜਾਬ
PUNJAB NEWS: ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ – ਮੁੱਖ ਮੰਤਰੀ

PUNJAB NEWS: ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ – ਮੁੱਖ ਮੰਤਰੀ

• ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
• ਮੁੱਖ ਮੰਤਰੀ ਨੇ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 4 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ।

ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਸ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ-ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜਬਰ, ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ, ਜਿਸ ਕਾਰਨ ਹਥਿਆਰਬੰਦ ਬਲਾਂ ਦਾ ਸਹਿਯੋਗ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਇੱਥੋਂ ਤੱਕ ਕਿ ਅਗਨੀਵੀਰਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸੂਬਾ ਸਰਕਾਰ ਜਵਾਨਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਦੇ ਜਵਾਨਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਅਨੁਕੂਲ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਦਾ ਹੈ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਕੌਮੀ ਰਾਜ ਮਾਰਗਾਂ `ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ `ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿਚ 48 ਫੀਸਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟ੍ਰੈਫਿਕ ਹਾਦਸਿਆਂ ਦੇ ਖ਼ਤਰੇ ਵਾਲੇ 4200 ਕਿਲੋਮੀਟਰ ਹਾਈਵੇਅ `ਤੇ ਫੋਰਸ ਤਾਇਨਾਤ ਕੀਤੀ ਗਈ ਹੈ, ਜੋ ਆਪਣੇ ਨਿਰਧਾਰਤ ਖੇਤਰਾਂ ਵਿੱਚ ਗਸ਼ਤ ਕਰਨ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਦੀ ਹੈ।

ਡੈਲੀਗੇਟਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਤੋਂ 7 ਫਰਵਰੀ ਤੱਕ ਸੂਬੇ ਦਾ ਦੌਰਾ ਕਰ ਰਹੇ ਮਿਲਟਰੀ, ਸਿਵਲ ਸਰਵਿਸਜ਼ ਅਤੇ ਵਿਦੇਸ਼ੀ ਮੁਲਕਾਂ ਦੇ ਬ੍ਰਿਗੇਡੀਅਰ/ਜੁਆਇੰਟ ਸਕੱਤਰ ਪੱਧਰ ਦੇ 6 ਵਿਦੇਸ਼ੀ ਡੈਲੀਗੇਟਾਂ ਸਮੇਤ 15 ਅਧਿਕਾਰੀਆਂ ਵਾਲੇ ਇਸ ਵਫ਼ਦ ਦਾ ਸਵਾਗਤ ਕਰ ਕੇ ਪੰਜਾਬ
ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਡੈਲੀਗੇਟਾਂ ਨੂੰ ਸੂਬੇ ਨੂੰ ਜਾਣਨ ਅਤੇ ਸਮਾਜਿਕ-ਰਾਜਨੀਤਕ-ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਦੀ ਘੋਖ ਕਰਨ ਦਾ ਮੌਕਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਦੌਰਾ ਸੂਬਾ ਪੱਧਰ ਅਤੇ ਪਿੰਡ ਪੱਧਰ ਤੱਕ ਪ੍ਰਸ਼ਾਸਨ, ਸ਼ਾਸਨ ਅਤੇ ਅਮਨ-ਕਾਨੂੰਨ ਨੂੰ ਲਾਗੂ ਕਰਨ ਦੀਆਂ ਚੁਣੌਤੀਆਂ ਬਾਰੇ ਵੀ ਡੈਲੀਗੇਟਾਂ ਨੂੰ ਜਾਣੂੰ ਕਰਵਾਏਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਡੈਲੀਗੇਟ, ਸਮਾਜਿਕ ਵਿਕਾਸ, ਪੰਚਾਇਤੀ ਰਾਜ, ਕਾਨੂੰਨ ਅਤੇ ਵਿਵਸਥਾ ਅਤੇ ਸਮਾਜਿਕ ਵਿਕਾਸ ਲਈ ਸਰਕਾਰ ਦੁਆਰਾ ਸਪਾਂਸਰ ਕੀਤੇ ਵੱਖ-ਵੱਖ ਪ੍ਰੋਗਰਾਮਾਂ ਸਮੇਤ ਵਿਕਾਸ ਦੇ ਵੱਖ-ਵੱਖ ਪਹਿਲੂਆਂ ਔਰਤਾਂ ਦਾ ਸ਼ਕਤੀਕਰਨ, ਸਿਹਤ/ਖੇਤੀਬਾੜੀ/ਸਿੱਖਿਆ/ਊਰਜਾ ਖੇਤਰ ਅਤੇ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਅਤੇ ਹੋਰਾਂ ਦਾ ਕੰਮਕਾਜ ਨੇੜਿਓਂ ਦੇਖਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਇਨ੍ਹਾਂ ਪਤਵੰਤਿਆਂ ਸਾਹਮਣੇ ਪੇਸ਼ ਕਰਨ ਅਤੇ ਉਨ੍ਹਾਂ ਦੀ ਠਹਿਰ ਦੌਰਾਨ ਉਨ੍ਹਾਂ ਦੀ ਨਿੱਘੀ ਪ੍ਰਾਹੁਣਾਚਾਰੀ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਸੂਬੇ ਵਿੱਚ ਆਰਾਮਦਾਇਕ ਠਹਿਰਾਅ ਦਾ ਭਰੋਸਾ ਦੇਣ ਤੋਂ ਇਲਾਵਾ ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ।

ਇਸ ਵਫ਼ਦ ਵਿੱਚ ਸ੍ਰੀਲੰਕਾ, ਮਿਸਰ, ਕੋਰੀਆ, ਓਮਾਨ, ਰੂਸ ਸਮੇਤ ਛੇ ਮੁਲਕਾਂ ਦੇ ਸ਼ਾਮਲ ਅਫ਼ਸਰਾਂ ਨੇ ਹਥਿਆਰਬੰਦ ਬਲਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ।

Tags: Breaking news in PunjabiLatest Punjab newsLatest Punjab news in PunjabiPUNJABPUNJAB CMPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

by Ranjit Singh
September 18, 2026
0

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ ! ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

by Ranjit Singh
September 18, 2026
0

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ ਬਟਾਲਾ, 18 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ...

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

by Ranjit Singh
September 18, 2026
0

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ: ਜਾਪਾਨ ਨੂੰ ਹਰਾਇਆ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

by Ranjit Singh
September 18, 2026
0

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

by Ranjit Singh
September 18, 2026
0

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ ! ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Most Popular

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

by Navjot
2 days ago
0

ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਿਕਰਮ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 