• Latest
  • Trending
Vigilance Bureau ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

Vigilance Bureau ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

1 year ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

7 minutes ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

2 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

2 hours ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

2 hours ago
ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਨਿਗਮ ਚੋਣਾਂ: 219 ਉਮੀਦਵਾਰ ਚੋਣ ਮੈਦਾਨ ‘ਚ

3 hours ago
TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

TET ਪੇਪਰ ਲੀਕ ਮਾਮਲੇ ਵਿੱਚ ਮੁੱਖ ਮੰਤਰੀ ਫੜਨਵੀਸ ਦਾ ਵੱਡਾ ਐਕਸ਼ਨ

3 hours ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

5 hours ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

6 hours ago
Hindi News
English News
Sunday, June 28, 2026
No Result
View All Result
34 °c
Chandigarh
38 ° Sun
36 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

February 4, 2025
in ਖਬਰਾਂ, ਪੰਜਾਬ
Vigilance Bureau ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

Vigilance Bureau ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਚੰਡੀਗੜ੍ਹ 4 ਫਰਵਰੀ 2025 (ਵਿਸ਼ਵ ਵਾਰਤਾ):- Punjab Vigilance Bureau ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੱਤ ਸਾਲ ਪਹਿਲਾਂ ਦਰਜ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਮੁਕੱਦਮਾ ਨੰਬਰ: 05 ਮਿਤੀ 09-03-2017 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਸਮੇਤ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਕਤ ਮੁਲਜ਼ਮਾਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਸਮੇਤ ਆਮ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟ ਤਰੀਕਿਆਂ ਨਾਲ ਉਕਤ ਸਟੇਟ ਬੈਂਕ ਦੇ ਮੁਲਾਜਮਾਂ ਰਾਹੀਂ ਖਜ਼ਾਨੇ ਵਿਚੋਂ ਕਰਜ਼ਾ/ਲਿਮਟਾਂ ਰਾਹੀਂ ਪੈਸੇ ਕਢਵਾ ਕੇ ਗ਼ਬਨ ਕੀਤਾ ਸੀ। ਇਸ ਸਬੰਧੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮਿਤੀ 30-04-2016 ਤੱਕ ਦੀਆਂ 14 ਕਰਜ਼ਾ ਫਾਇਲਾਂ ਰਾਹੀਂ ਕਰੀਬ 3 ਕਰੋੜ 71 ਲੱਖ ਰੁਪਏ ਦਾ ਗਬਨ ਕੀਤਾ ਗਿਆ ਹੈ।
ਇਸ ਘਪਲੇ ਦੌਰਾਨ ਮੁਲਜ਼ਮਾਂ ਨੇ ਅਧੂਰੀਆਂ ਰਿਪੋਰਟਾਂ ਅਤੇ ਗਰੰਟਰ ਡੀਡਾਂ ਹਾਸਲ ਕਰਕੇ ਪ੍ਰਾਈਵੇਟ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਫਰਜੀ ਜਮੀਨ ਉਪਰ ਫਰਜੀ ਵਿਅਕਤੀਆਂ ਦੇ ਬੈਂਕ ਲੋਨ ਮੰਨਜੂਰ ਕੀਤੇ ਸਨ। ਕਰਜਦਾਰਾਂ ਦੀ ਜਮੀਨ ਉਹਨਾਂ ਦੀ ਮਾਲਕੀ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜਮੀਨ ਨੂੰ ਪ੍ਰਾਈਵੇਟ ਵਿਅਕਤੀਆਂ ਦੀ ਮਾਲਕੀ ਦਿਖਾ ਕੇ ਫਰਦਾਂ, ਫਰਦ ਗਿਰਦਾਵਰੀ ਤੇ ਬਾਰ-ਰਹਿਤ ਸਰਟੀਫਿਕੇਟ ਜਾਰੀ ਕਰਵਾ ਕੇ ਆੜ-ਰਹਿਣ ਵਸੀਕੇ ਅਤੇ ਬੈਨਾਮੇ ਵਸੀਕੇ ਰਜਿਸਟਰ ਕਰਵਾਏ ਗਏ ਸਨ।
ਇਸ ਮੁਕੱਦਮੇ ਵਿੱਚ ਸ਼ਾਮਲ ਸਤਨਾਮ ਸਿੰਘ ਸਰੂਪਵਾਲਾ ਨੇ ਖੇਤੀਬਾੜੀ ਲਿਮਟ ਲੈਣ ਸਬੰਧੀ ਫਰਦ ਜਮਾਬੰਦੀ, ਫਰਦ ਹਕੀਅਤ, ਫਰਦ ਗਿਰਦਾਵਰੀ, ਆੜ ਰਹਿਣ ਸਰਟੀਫਿਕੇਟ, ਸਟੇਟ ਬੈਂਕ ਆਫ ਪਟਿਆਲਾ ਸੁਲਤਾਨਪੁਰ ਲੋਧੀ ਦੇ ਮੈਨੇਜਰ ਮੁਲਜ਼ਮ ਸੁਲਿੰਦਰ ਸਿੰਘ ਨੂੰ ਦਿੱਤੇ ਜਿਸਦੇ ਅਧਾਰ ਤੇ ਬੈਂਕ ਮੈਨੇਜਰ ਨੇ ਬੈਂਕ ਦੇ ਦੂਸਰੇ ਮੁਲਜ਼ਮ ਕਰਮਚਾਰੀ ਸੁਰਿੰਦਰ ਪਾਲ ਫੀਲਡ ਅਫਸਰ ਅਤੇ ਪੈਨਲ ਵਕੀਲ ਤਾਰਾ ਚੰਦ ਮੁਲਜ਼ਮ ਨਾਲ ਆਪਸੀ ਮਿਲੀਭੁਗਤ ਕਰਕੇ ਆਪਣੇ ਨਿੱਜੀ ਮੁਫਾਦ ਲਈ ਕਰਜ਼ਾ ਲੈਣ ਵਾਲੇ ਸਤਨਾਮ ਸਿੰਘ ਨੂੰ ਕਰਜ਼ਾ ਦੇਣ ਦੀ ਮਨਸ਼ਾ ਨਾਲ ਉਕਤ ਦੋਸ਼ੀਆਂ ਵੱਲੋਂ ਫਰਜੀ ਅਤੇ ਗਲਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਜਿਸ ਤੋ ਬਾਅਦ ਉਕਤ ਬੈਂਕ ਮੈਨੇਜਰ ਨੇ ਸਤਨਾਮ ਸਿੰਘ ਨਾਲ ਮਿਲੀਭੁਗਤ ਕਰਕੇ ਉਸਦਾ 16 ਲੱਖ ਰੁਪਏ ਦਾ ਕਰਜ਼ਾ ਮਨਜ਼ੂਰ ਕਰ ਦਿੱਤਾ ਜਦਕਿ ਮਾਲ ਮਹਿਕਮੇ ਦੇ ਰਿਕਾਰਡ ਮੁਤਾਬਿਕ ਪਿੰਡ ਲੋਹੀਆਂ ਦੀ ਉਸ ਜਮਾਬੰਦੀ ਰਿਕਾਰਡ ਨਾਲ ਮੇਲ ਨਹੀ ਖਾਂਦੀ ਕਿਉਕਿ ਉਕਤ ਖੇਵਟ-ਖਤੋਨੀ ਅਤੇ ਖਸਰਾ ਨੰਬਰ ਮਾਲ ਰਿਕਾਰਡ ਵਿੱਚ ਹੀ ਨਹੀ ਹਨ ਅਤੇ ਮਾਲ ਰਿਕਾਰਡ ਵਿੱਚ ਰੋਜ਼ਨਾਮਚਾ ਵਾਕਿਆਤੀ ਵਿੱਚ ਕਰਜ਼ਦਾਰ ਸਤਨਾਮ ਸਿੰਘ ਵੱਲੋ ਕਰਜ਼ਾ ਹਾਸਲ ਕਰਨ ਸਬੰਧੀ ਕੋਈ ਇੰਦਰਾਜ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਮੋਰਟਗੇਜ਼ ਡੀਡ ਨੂੰ ਤਸਦੀਕ ਕਰਵਾਉਣ ਤੇ ਪਾਇਆ ਗਿਆ ਕਿ ਉਕਤ ਬੈਂਕ ਮੈਨੇਜਰ ਵੱਲੋਂ ਸਤਨਾਮ ਸਿੰਘ ਅਤੇ ਮੋਰਟਗੇਜ਼ ਡੀਡ ਉਪਰ ਗਵਾਹੀ ਪਾਉਣ ਵਾਲੇ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਮੋਰਟਗੇਜ਼ ਡੀਡ ਪਰ ਦਫਤਰ ਜੁਆਇੰਟ ਸਬ ਰਜਿਸਟਰਾਰ ਲੋਹੀਆਂ ਦਾ ਫਰਜ਼ੀ ਨੰਬਰ ਲਗਾਇਆ ਗਿਆ ਜਿਸ ਉੱਪਰ ਗਵਾਹੀ ਉਕਤ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ ਵਾਸੀ ਸਰੂਪਵਾਲਾ ਵੱਲੋਂ ਪਾਈ ਗਈ ਸੀ।
ਵਰਨਣਯੋਗ ਹੈ ਕਿ ਇਸ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਉਪਰੋਕਤ ਮੁਕੱਦਮਾ 33 ਵਿਕਅਤੀਆਂ ਵਿਰੁੱਧ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 28 ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ 3 ਦੋਸ਼ੀਆਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਚਾਰਾਜੋਈ ਸਰਗਰਮੀ ਨਾਲ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਉਕਤ ਸਤਨਾਮ ਸਿੰਘ ਅਤੇ ਸਰਬਜੀਤ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

by Jaspreet Kaur
June 27, 2026
0

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ ਨਵੀ ਦਿੱਲੀ ,27 ਜੂਨ 2026 (ਵਿਸ਼ਵ ਵਾਰਤਾ) :...

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

by Ankit
June 27, 2026
0

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,27 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

by Ankit
June 28, 2026
0

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ...

Most Popular

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
4 weeks ago
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 