• Latest
  • Trending
PUNJAB : ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ – ਬਰਿੰਦਰ ਕੁਮਾਰ ਗੋਇਲ

PUNJAB : ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ – ਬਰਿੰਦਰ ਕੁਮਾਰ ਗੋਇਲ

1 year ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

2 minutes ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

7 minutes ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

10 minutes ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

13 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

16 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

41 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

2 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

4 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

4 hours ago
Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ – ਬਰਿੰਦਰ ਕੁਮਾਰ ਗੋਇਲ

February 7, 2025
in Politics, ਸਿਆਸੀ, ਖਬਰਾਂ, ਪੰਜਾਬ, ਫ਼ਾਜਲਿਕਾ
PUNJAB : ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ – ਬਰਿੰਦਰ ਕੁਮਾਰ ਗੋਇਲ

PUNJAB : ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ – ਬਰਿੰਦਰ ਕੁਮਾਰ ਗੋਇਲ

ਫਾਜ਼ਿਲਕਾ, 7ਫਰਵਰੀ(ਵਿਸ਼ਵ ਵਾਰਤਾ)PUNJAB : ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ  ਅਤੇ ਰਾਜ ਤੇ ਦੱਖਣੀ ਪੱਛਮੀ ਹਿੱਸੇ ਵਿੱਚ ਤਿੰਨ ਖਨਨ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ।

PUNJAB
 ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੇਸ਼ ਵਿੱਚ ਹੋਰ ਕਿਤੇ ਵੀ ਪੋਟਾਸ਼ ਤੱਤ ਦਾ ਖਨਨ ਨਹੀਂ ਹੁੰਦਾ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਖਣਿਜ ਪਦਾਰਥ ਮਿਲਿਆ ਹੈ । ਇਸ ਤੋਂ ਪਹਿਲਾਂ ਦੇਸ਼ ਵੱਲੋਂ ਸਲਾਨਾ 50 ਲੱਖ ਟਨ ਪੋਟਾਸ਼ ਦਾ ਆਯਾਤ ਕੀਤਾ ਜਾਂਦਾ ਹੈ ਜਿਸ ਦੀ ਵਰਤੋਂ ਖੇਤਾਂ ਵਿੱਚ ਖਾਦ ਵਜੋਂ ਅਤੇ ਹੋਰ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ। ਪਰ ਹੁਣ ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿਆਂ ਦੇ ਤਿੰਨ ਖਨਨ ਬਲੋਕ ਅਜਿਹੇ ਪਾਏ ਗਏ ਹਨ ਜਿੱਥੇ ਧਰਤੀ ਹੇਠ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ। ਉਨਾਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਕਬਰਵਾਲਾ ਕੋਲ ਅਤੇ ਫਾਜ਼ਿਲਕਾ ਜ਼ਿਲੇ ਵਿੱਚ ਸ਼ੇਰੇਵਾਲਾ ਤੇ ਰਾਮਸਰ ਅਤੇ ਸ਼ੇਰਗੜ੍ਹ ਤੇ ਦਲਮੀਰ ਖੇੜਾ ਬਲਾਕ ਮਿਲੇ ਹਨ ।

ਉਨਾਂ ਨੇ ਇਸ ਮੌਕੇ ਇਸ ਵਿਸ਼ੇ ਸਬੰਧੀ ਲੋਕਾਂ ਵਿੱਚ ਪੈਦਾ ਹੋ ਰਹੇ ਸ਼ੰਕਿਆਂ ਦਾ ਨਿਵਾਰਨ ਕਰਦਿਆਂ ਸਪਸ਼ਟ ਕੀਤਾ ਕਿ ਪੋਟਾਸ਼ ਨੂੰ ਕੱਢਣ ਲਈ ਜਮੀਨ ਅਕਵਾਇਰ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਜਮੀਨ ਦਾ ਕੋਈ ਨੁਕਸਾਨ ਹੋਵੇਗਾ ਸਗੋਂ ਇਹ ਡਰਿਲ ਸਿਸਟਮ ਨਾਲ ਇਹ ਖਨਿਜ ਕੱਢਿਆ ਜਾਵੇਗਾ ਅਤੇ ਇਸ ਦਾ ਕਿਸਾਨਾਂ ਦੀ ਜਮੀਨ ਮਾਲਕੀ ਤੇ ਕੋਈ ਅਸਰ ਨਹੀਂ ਪਏਗਾ। ਉਨਾਂ ਦੱਸਿਆ ਕਿ ਇਸ ਨਾਲ ਪੋਟਾਸ਼ ਦੀ ਪ੍ਰੋਸੈਸਿੰਗ ਸਬੰਧੀ ਇੰਡਸਟਰੀ ਲੱਗੇਗੀ ਜਿਸ ਨਾਲ ਇਲਾਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਇਲਾਕੇ ਦਾ ਸਰਬ ਪੱਖੀ ਵਿਕਾਸ ਹੋਵੇਗਾ। ਉਹਨਾਂ ਨੇ ਦੱਸਿਆ ਕਿ ਪੋਟਾਸ਼ ਖਨਿਜ ਧਰਤੀ ਹੇਠ 450 ਮੀਟਰ ਦੀ ਡੁੰਘਾਈ ਤੇ ਹੈ ਅਤੇ ਇਸ ਨੂੰ ਕੱਢਣ ਤੋਂ ਪਹਿਲਾਂ ਸਰਕਾਰ ਵੱਲੋਂ ਸਮਾਜਿਕ ਅਤੇ ਵਾਤਾਵਰਨ ਤੇ ਪੈਣ ਵਾਲੇ ਇਸਦੇ ਪ੍ਰਭਾਵਾਂ ਦਾ ਵੀ ਮੁਕੰਮਲ ਅਧਿਐਨ ਕੀਤਾ ਜਾ ਰਿਹਾ ਹੈ।  ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਤਿੰਨ ਬਲਾਕਾਂ ਦੇ ਨੇੜਲੇ ਖੇਤਰਾਂ ਵਿੱਚ ਵੀ ਖੋਜ ਜਾਰੀ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਮਾਈਨਿੰਗ ਰਾਹੀਂ ਪੰਜਾਬ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਉਣ ਦਾ ਜੋ ਵਚਨ ਦਿੱਤਾ ਗਿਆ ਸੀ ਉਸ ਨੂੰ ਇਹ ਪ੍ਰੋਜੈਕਟ ਪੂਰਾ ਕਰੇਗਾ । ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨਿਲਾਮੀ ਕਰਵਾਉਣ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ ਪਰ ਇਸ ਤੋਂ  ਮਿਲਣ ਵਾਲੀ ਰੋਐਲਿਟੀ ਪੰਜਾਬ ਸਰਕਾਰ ਨੂੰ ਹੀ ਮਿਲੇਗੀ । ਉਹਨਾਂ ਨੇ ਦੱਸਿਆ ਕਿ ਇਸ ਸਬੰਧੀ ਕਬਰ ਵਾਲਾ ਦੇ ਬਲਾਕ ਵਿੱਚੋਂ ਮਾਈਨਿੰਗ ਕਰਨ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਅਤੇ ਜਿਵੇਂ ਹੀ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਆਕਸ਼ਨ ਹੋ ਜਾਵੇਗੀ ਤਾਂ ਇਹ ਨਿਕਾਸੀ ਸ਼ੁਰੂ ਹੋ ਸਕੇਗੀ।
ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਯਕੀਨ ਦਵਾਉਂਦੀ ਹੈ ਕਿ ਇਸ ਪ੍ਰੋਜੈਕਟ ਵਿੱਚ ਕਿਸਾਨਾਂ ਦੀ ਕੋਈ ਜਮੀਨ ਐਕੁਆਇਰ ਨਹੀਂ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਬਲੋਕਾਂ ਦਾ ਕੁੱਲ ਖੇਤਰਫਲ ਲਗਭਗ 18 ਵਰਗ ਕਿਲੋਮੀਟਰ ਹੈ ਪਰ ਇਸ ਦੇ ਨੇੜਲੇ ਇਲਾਕਿਆਂ ਵਿੱਚ ਵੀ ਖੋਜ ਕੀਤੀ ਜਾ ਰਹੀ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਰੇਤੇ ਬਜਰੀ ਦੀ ਮਾਈਨਿੰਗ ਤੋਂ ਸੂਬੇ ਨੂੰ 288 ਕਰੋੜ ਰੁਪਏ ਦੀ ਆਮਦਨ ਹੋਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ 104 ਹੋਰ ਖੱਡਾਂ ਚਲਾਈਆਂ ਜਾਣਗੀਆਂ । ਨਾਲ ਹੀ ਉਹਨਾਂ ਨੇ ਦੱਸਿਆ ਕਿ ਦਰਿਆਵਾਂ ਵਿੱਚੋਂ ਵੀ ਰੇਤਾ ਕੱਢਣ ਲਈ 27 ਥਾਵਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਮੌਕੇ ਉਨਾਂ ਦੇ ਨਾਲ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ, ਡਾਇਰੈਕਟਰ ਮਾਈਨਿੰਗ ਅਭਿਜੀਤ ਕਪਲੀਸ਼, ਜਿਓਲੋਜੀਕਲ ਸਰਵੇ ਆਫ ਇੰਡੀਆ ਦੇ ਡਾਇਰੈਕਟਰ ਸ੍ਰੀ ਸੋਇਮ ਰੰਜਨ ਮਹਾ ਪਾਤਰਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜਨੀਅਰ ਜਗਸੀਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਦਾ ਦੌਰਾ ਕਰਕੇ ਉਨਾਂ ਥਾਵਾਂ ਦਾ ਨਿਰੀਖਣ ਕੀਤਾ ਜਿੱਥੇ ਧਰਤੀ ਹੇਠ ਪੋਟਾਸ਼ ਮਿਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
April 16, 2026
0

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
April 16, 2026
0

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

by Ankit
April 16, 2026
0

  ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

Most Popular

IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ

IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ

by Jaspreet Kaur
2 weeks ago
0

IPL 2026 SRH vs KKR: ਈਡਨ ਗਾਰਡਨਜ਼ 'ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇਨ੍ਹਿਆਂ ਦੌੜਾਂ ਦਾ ਟੀਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 