• Latest
  • Trending
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

1 year ago
ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

8 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

19 minutes ago
ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

36 minutes ago
Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

44 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

54 minutes ago
Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

3 hours ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

7 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

9 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

10 hours ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

10 hours ago
Hindi News
English News
Sunday, June 28, 2026
No Result
View All Result
35 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

February 9, 2025
in ਖਬਰਾਂ, ਪੰਜਾਬ
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ PUNJAB ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

-ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

-ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ ਸਮਾਜਿਕ ਨਿਆਂ ਵਿਭਾਗ ਦੇ ਵੱਖ-ਵੱਖ ਮੁੱਦੇ

ਚੰਡੀਗੜ, 9 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨਾਂ ਨੇ ਇਸ ਪਹਿਲਕਦਮੀ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸੂਬੇ ਦੀਆਂ ਆਪੋ-ਆਪਣੀਆਂ ਚੁਣੌਤੀਆਂ ਹੰਦੀਆਂ ਹਨ ਅਤੇ ਇਹ ਪਲੇਟਫਾਰਮ ਸੂਬਿਆਂ ਨੂੰ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਭਗ 32 ਫੀਸਦੀ ਹੈ, ਜੋ ਕਿ ਭਵਿੱਖ ਵਿੱਚ ਹੋਰ ਵੀ ਵਧਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਆਬਾਦੀ ਦੇ ਮੱਦੇਨਜ਼ਰ ਆਦਰਸ਼ ਗ੍ਰਾਮ ਯੋਜਨਾ ਅਧੀਨ ਪਿੰਡਾਂ ਲਈ ਗੈਪ ਫਿਲਿਗ ਫੰਡ ਵਜੋਂ 20 ਲੱਖ ਪ੍ਰਤੀ ਪ੍ਰੋਜੈਕਟ ਨਿਰਧਾਰ ਕੀਤਾ ਗਿਆ ਹੈ, ਜੋ ਕਿ ਘੱਟੋ-ਘੱਟ 1 ਕਰੋੜ ਤੱਕ ਵਧਾਇਆ ਜਾਣਾ ਚਾਹੀਦਾ ਹੈ ਕਿਉਂਕਿ ਮੌਜੂਦਾ ਫੰਡ ਵਿਆਪਕ ਬੁਨਿਆਦੀ ਢਾਂਚੇ ਦੇ ਵਿਕਾਸ, ਖਾਸ ਕਰਕੇ ਸੜਕ ਨਿਰਮਾਣ ਲਈ ਨਾਕਾਫੀ ਹੈ।

ਉਨਾਂ ਇਹ ਵੀ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਯੋਜਨਾਵਾਂ ਨੂੰ ਲਾਗੂ ਕਰਨ ਲਈ ਪੇਂਡੂ ਵਿਕਾਸ ਵਿਭਾਗ ‘ਤੇ ਨਿਰਭਰ ਹੈ, ਜਿਸ ਕਾਰਨ ਕਈ ਪ੍ਰਸ਼ਾਸਕੀ ਰੁਕਾਵਟਾਂ ਸਾਹਮਣੇ ਆ ਰਹੀਆਂ। ਇਸ ਮੁੱਦੇ ਨੂੰ ਨਜਿੱਠਣ ਲਈ, ਉਨਾਂ ਨੇ ਭਾਰਤ ਸਰਕਾਰ ਨੂੰ ਸਮਾਜਿਕ ਨਿਆਂ ਵਿਭਾਗ ਅਧੀਨ ਜ਼ਿਲਾ ਅਤੇ ਸੂਬਾ ਪੱਧਰ ‘ਤੇ ਇੱਕ ਸਮਰਪਿਤ ਤਕਨੀਕੀ ਇਕਾਈ ਸਥਾਪਤ ਕਰਨ ਲਈ ਵਿਸਤਿ੍ਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਪ੍ਰੋਜੈਕਟਾਂ ਦੀ ਪ੍ਰਭਾਵੀ ਨਿਗਾਹਸਾਨੀ ਅਤੇ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਉਨਾਂ ਨੇ ਤਕਨੀਕੀ ਇਕਾਈਆਂ ਨਾਲ ਸਬੰਧਤ ਖਰਚਿਆਂ ਨੂੰ ਪੂਰਾ ਕਰਨ ਅਤੇ ਭਲਾਈ ਪ੍ਰੋਗਰਾਮਾਂ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪ੍ਰਸ਼ਾਸਕੀ ਖ਼ਰਚਿਆਂ ਨੂੰ ਮੌਜੂਦਾ 4 ਫੀਸਦ ਤੋਂ ਵਧਾ ਕੇ 10 ਫੀਸਦ ਕਰਨ ਲਈ ਕਿਹਾ।

ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬਿਆਂ ਨੂੰ ਵਿਕਾਸ ਪ੍ਰੋਜੈਕਟਾਂ ਲਈ ਪਿੰਡਾਂ ਦੀ ਚੋਣ ਕਰਨ ਵਿੱਚ ਖ਼ੁਦਮੁਖਤਿਆਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਨਾਂ ਨੂੰ ਜ਼ਮੀਨੀ ਹਕੀਕਤਾਂ ਦਾ ਬਿਹਤਰ ਗਿਆਨ ਹੰਦਾ ਹੈ। ਇਸ ਦੇ ਨਾਲ ਹੀ ਉਨਾਂ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਦਾਇਰੇ ਨੂੰ ਵਧਾਉਣ ਲਈ ਕਿਹਾ, ਜਿਸ ਨਾਲ ਰਾਜਾਂ ਨੂੰ ਸਥਾਨਕ ਜਰੂਰਤਾਂ ਦੇ ਅਧਾਰ ‘ਤੇ ਵਿਕਾਸ ਕਾਰਜਾਂ ਦੀ ਚੋਣ ਬਾਰੇ ਫੈਸਲਾ ਲੈਣ ਦੀ ਖੁੱਲ ਹੋਵੇ। ਉਨਾਂ ਅੱਗੇ ਬੇਨਤੀ ਕੀਤੀ ਕਿ ਚੁਣੇ ਗਏ ਪਿੰਡਾਂ ਲਈ ਪ੍ਰਸ਼ਾਸਕੀ ਖ਼ਰਚੇ ਪਹਿਲਾਂ ਤੋਂ ਜਾਰੀ ਕੀਤੇ ਜਾਣ ਤਾਂ ਜੋ ਜਰੂਰੀ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਸਕਣ।

ਕੈਬਨਿਟ ਮੰਤਰੀ ਨੇ ਹੁਨਰ ਵਿਕਾਸ ਪ੍ਰੋਜੈਕਟਾਂ ਦੀ ਗ੍ਰਾਂਟ ਅਤੇ ਸਹਾਇਤਾ ਕੰਪੋਨੈਂਟ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਬਹੁਤ ਸਮਾਂ ਲਗਦਾ ਹੈ। ਮੌਜੂਦਾ ਸ਼ਰਤਾਂ ਮੁਤਾਬਿਕ ਨਵਾਂ ਫੰਡ ਉਦੋਂ ਤੱਕ ਜਾਰੀ ਕਰਨ ਨਹੀਂ ਹੰਦਾ ਜਦੋਂ ਤੱਕ ਪਿਛਲੀ ਕਿਸ਼ਤ ਦਾ 75 ਫੀਸਦ ਵਰਤਿਆ ਨਾ ਗਿਆ ਹੋਵੇ, ਜੋ ਅਕਸਰ ਪ੍ਰੋਜੈਕਟ ਦੇ ਲਾਗੂ ਹੋਣ ਵਿੱਚ ਦੇਰੀ ਦਾ ਕਾਰਨ ਬਣਦੀ ਹੈ। ਉਨਾਂ ਭਾਰਤ ਸਰਕਾਰ ਨੂੰ ਇਸ ਸ਼ਰਤ ਵਿੱਚ ਖਾਸ ਕਰਕੇ ਚੋਣਾਂ ਦੌਰਾਨ, ਢਿੱਲ ਦੇਣ ਲਈ ਵੀ ਅਪੀਲ ਕੀਤੀ ਕਿਉਂਕਿ ਇਸ ਸਮੇਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪ੍ਰੋਜੈਕਟ ਲਾਗੂ ਕਰਨ ਦੀ ਰਫ਼ਤਾਰ ਨੂੰ ਮੱਠਾ ਕਰ ਦਿੰਦਿਆਂ ਹਨ।

ਇੱਕ ਹੋਰ ਅਹਿਮ ਮੰਗ ਉਭਾਰਦਿਆਂ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਲਈ ਵਿੱਤੀ ਸਹਾਇਤਾ ਨੂੰ 50,000 ਤੋਂ ਵਧਾ ਕੇ 1,00,000 ਕੀਤਾ ਜਾਵੇ ਕਿਉਂਕਿ ਮੌਜੂਦਾ ਰਕਮ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ ਵਰਗੀਆਂ ਹੋਰ ਯੋਜਨਾਵਾਂ ਦੇ ਮੁਕਾਬਲੇ ਨਾਕਾਫੀ ਹੈ। ਉਨਾਂ ਇਹ ਵੀ ਬੇਨਤੀ ਕੀਤੀ ਕਿ ਇਸ ਵਿੱਤੀ ਸਹਾਇਤਾ ਨੂੰ ਕਰਜ਼ੇ ਦੇ ਹਿੱਸੇ ਤੋਂ ਵੱਖ ਰੱਖਿਆ ਜਾਵੇ, ਕਿਉਂਕਿ ਬਹੁਤ ਸਾਰੇ ਲਾਭਪਾਤਰੀ ਆਰਥਿਕ ਤੌਰ ‘ਤੇ ਕਮਜੋਰ ਵਰਗ ਨਾਲ ਸਬੰਧਤ ਹਨ ਜਿਨਾਂ ਨੂੰ ਕਰਜ਼ਾ ਲੈਣ ਲਈ ਢੁਕਵੇਂ ਅਸਾਸਿਆਂ ਦੀ ਘਾਟ ਰਹਿੰਦੀ ਹੈ।

ਉਨਾਂ ਪੰਜਾਬ ਲਈ ਵਿੱਤੀ ਘਾਟ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਯੋਜਨਾ ਦੇ ਤਹਿਤ 3,293 ਪਿੰਡ ਚੁਣੇ ਗਏ ਸਨ, ਜਿਨਾਂ ਦੀ ਕੁੱਲ ਬਕਾਇਆ ਰਕਮ 684 ਕਰੋੜ ਰੁਪਏ ਹੈ। ਜਦਕਿ ਭਾਰਤ ਸਰਕਾਰ ਤੋਂ ਹੁਣ ਤੱਕ ਸਿਰਫ 61 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ, ਜਿਸ ਵਿੱਚ ਦੋ ਮਹੀਨੇ ਪਹਿਲਾਂ ਪ੍ਰਾਪਤ ਹੋਏ 40 ਕਰੋੜ ਰੁਪਏ ਵੀ ਸ਼ਾਮਲ ਹਨ, ਜਿਸ ਨਾਲ ਇਹ ਕਵਰੇਜ ਸਿਰਫ 365 ਪਿੰਡਾਂ ਤੱਕ ਸੀਮਤ ਹੋ ਕੇ ਰਹਿ ਗਈ । ਉਨਾਂ ਭਾਰਤ ਸਰਕਾਰ ਨੂੰ ਜੋਰਦਾਰ ਅਪੀਲ ਕੀਤੀ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਬਕਾਇਆ 583 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।

ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਇਨਾਂ ਮੰਗਾਂ ‘ਤੇ ਸਕਾਰਾਤਮਕ ਤੌਰ ‘ਤੇ ਵਿਚਾਰ ਕਰੇਗੀ, ਜਿਸ ਨਾਲ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਨੇ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ ਲਈ ਅਣਥੱਕ ਯਤਨ ਕਰਨ ਲਈ ਵਚਨਬੱਧ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

by Navjot
June 28, 2026
0

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ   ...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

by Navjot
June 28, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ...

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

by Navjot
June 28, 2026
0

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਭਾਰਤ ਅਤੇ ਆਇਰਲੈਂਡ ਵਿਚਾਲੇ...

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

by Navjot
June 28, 2026
0

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ   ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

by Navjot
June 28, 2026
0

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ   ...

Most Popular

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
4 days ago
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 