
ਚੰਡੀਗੜ੍ਹ/ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਅੱਜ ਮੁਸਲਾਧਾਰ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਕਾਫੀ ਗਿਰਾਵਟ ਆ ਗਈ| ਚੰਡੀਗੜ੍ਹ, ਮੋਹਾਲੀ ਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਦਿੱਲੀ, ਉਤਰ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਵਿਚ ਭਾਰੀ ਬਾਰਿਸ਼ ਹੋਈ|
ਪੰਜਾਬ ਦੇ ਕਈ ਹਿੱਸਿਆਂ ਵਿਚ ਤਾਂ ਬੀਤੀ ਰਾਤ ਭਾਰੀ ਬਾਰਿਸ਼ ਅਤੇ ਸਾਰੀ ਰਾਤ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ, ਜੋ ਅੱਜ ਸ਼ਾਮ ਤੱਕ ਜਾਰੀ ਰਹੀ| ਇਸ ਨਾਲ ਕਈ ਥਾਈਂ ਸੜਕਾਂ ਉਤੇ ਗੋਡੇ-ਗੋਡੇ ਪਾਣੀ ਵੀ ਭਰ ਗਿਆ| ਇਸ ਬਾਰਿਸ਼ ਨਾਲ ਫਸਲਾਂ ਨੂੰ ਭਰਪੂਰ ਪਾਣੀ ਮਿਲਿਆ ਹੈ, ਉਥੇ ਤਾਪਮਾਨ ਵਿਚ ਪਹਿਲਾਂ ਦੇ ਮੁਕਾਬਲੇ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ|
ਚੰਡੀਗੜ੍ਹ ਵਿੱਚ ਆਯੋਜਿਤ ‘ਟਰੇਡ ਮੀਟ 2026’ ਰੇਲ-ਆਧਾਰਿਤ ਮਾਲ ਢੋਆ-ਢੁਆਈ ਅਤੇ ਵਪਾਰ ਨੂੰ ਨਵੀਂ ਗਤੀ ਪ੍ਰਦਾਨ ਕਰਨ ਲਈ ਤਿਆਰ
ਚੰਡੀਗੜ੍ਹ/ਅਹਿਮਦਾਬਾਦ, 21 ਨਵੰਬਰ (ਵਿਸ਼ਵ ਵਾਰਤਾ) ਗੁਜਰਾਤ, ਪੰਜਾਬ ਅਤੇ ਹਰਿਆਣਾ ਵਿੱਚ ਵਪਾਰਕ ਗਤੀਵਿਧੀਆਂ ਨੂੰ ਤੇਜ਼ ਕਰਨ, ਰੇਲ-ਆਧਾਰਿਤ ਮਾਲ ਢੋਆ-ਢੁਆਈ ਨੂੰ ਉਤਸ਼ਾਹਿਤ...






















