ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰਾ ਅਕਾਲੀ ਦਲ-1920 ਨੇ ਪ੍ਰੈੱਸ ਬਿਆਨ ਰਾਹੀਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਹਿੱਤਾਂ ਲਈ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਅਤੇ ਪੱਤਰ ਲਿਖ ਕੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ 60 ਪ੍ਰਤੀਸ਼ਤ ਅਫਸਰ ਲਗਾਉਣ ਦੀ ਪੈਰਵੀ ਕਰਨ ਦੀ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਿਆ ਹੈ।ਬਡਹੇੜੀ ਨੇ ਆਖਿਆ ਕਿ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਉੱਤੇ ਪੰਜਾਬ ਦਾ ਪੂਰਾ ਅਧਿਕਾਰ ਹੈ ਅਸੀਂ ਤਾਂ ਚਾਹੁੰਦੇ ਹਾਂ ਕਿ ਪੰਜਾਬੀ ਬੋਲਦੇ ਇਲਾਕੇ ਇਸ ਇਲਾਕੇ ਨੂੰ ਸ਼ਾਮਿਲ ਕੀਤਾ ਜਾਵੇ ਸਮਾਂ ਢੁਕਵਾਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਹਰਿਆਣਾ ਵਿੱਚ ਵੀ ਭਾਜਪਾ ਦੀ ਸਰਕਾਰ ਹੈ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਵੀ ਪੰਜਾਬ ਨਾਲ ਸਬੰਧਤ ਬੀਬੀ ਕਿਰਨ ਖੇਰ ਕਰ ਰਹੇ ਹਨ ਪੰਜਾਬ ਵਿੱਚ ਸ਼ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਗੱਠਜੋੜ ਪਤੀ ਪਤਨੀ ਵਾਂਗ ਮਜ਼ਬੂਤ ਹੈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਲਈ ਲੰਬੇ ਸਮੇਂ ਤੋਂ ਵਕਾਲਤ ਅਤੇ ਸੰਘਰਸ਼ ਕਰਦੀਆਂ ਆ ਰਹੀਆਂ ਹਨ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਵੀ ਆਸਾਨ ਹੋ ਜਾਵੇਗਾ ਇਸ ਵਕਤ ਚੰਡੀਗੜ੍ਹ ਦੀ ਮਹਿਲਾ ਆਈ.ਪੀ.ਐੱਸ ਸ੍ਰੀਮਤੀ ਨੀਲਾਂਬਰੀ ਜਗਦਲੇ ਨੂੰ ਪਰ ਕੁਤਰ ਕੇ ਸਾਰੀਆਂ ਤਾਕਤਾਂ ਕੇਂਦਰੀ ਕਾਡਰ ਦੇ ਅਫਸਰਾਂ ਨੂੰ ਦੇ ਰੱਖੀਆਂ ਹਨ ਆਈ. ਏ. ਐੱਸ.ਅਧਿਕਾਰੀਆਂ ਵਿੱਚ ਪੰਜਾਬ ਦੇ ਤਿੰਨ ਅਫਸਰ ਕੇਂਦਰੀ ਕਾਡਰ ਦੇ ਅਫਸਰਾਂ ਅਧੀਨ ਹਨ ਪੀ.ਸੀ.ਐੱਸ.ਅਧਿਕਾਰੀ ਵੀ ਘੱਟ ਹਨ ਇਥੇ ਇਹ ਵਰਨਣਯੋਗ ਹੈ ਕਿ ਕੇਂਦਰੀ ਕਾਡਰ ਦੇ ਅਫਸਰਾਂ ਨੂੰ ਪੰਜਾਬੀ ਮਾਂ ਬੋਲੀ ਦਾ ਗਿਆਨ ਨਹੀਂ ਹੈ ਉਹ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪਿੰਡਾਂ ਵਾਲ਼ਿਆਂ ਲਈ ਵੱਡੀ ਸਮੱਸਿਆ ਹੈ ਪਿੰਡਾਂ ਦੇ ਲੋਕ ਪੰਜਾਬੀ ਮਾਂ ਬੋਲੀ ਵਿੱਚ ਗੱਲ ਕਰਦੇ ਹਨ ਅਫਸਰ ਕਹਿੰਦਾ ਹਿੰਦੀ ਜਾਂ ਅੰਗਰੇਜ਼ੀ ਵਿੱਚ ਗੱਲ ਕਰੋ ਪਿੰਡਾਂ ਦੇ ਵਸਨੀਕ ਠੀਕ ਹਨ ਕਿ ਸਾਡੇ ਪੰਜਾਬੀਆਂ ਦੇ ਪਿੰਡ ਉਜਾੜੇ ਗਏ ਪੰਜਾਬ ਦੀ ਰਾਜਧਾਨੀ ਲਈ ਸਾਡੀ ਜ਼ਮੀਨ ਕੌਡੀਆਂ ਦੇ ਭਾਅ ਗ੍ਰਹਿਣ ਕੀਤੀ ਗਈ ਪੰਜਾਬ ਦੀ ਰਾਜਧਾਨੀ ਲਈ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਬਣਾਇਆ ਸੀ ਬਦਨੀਅਤ ਨਾਲ ਇਹ ਤਾਂ ਕਿਸੇ ਦੀ ਮੰਗ ਹੀ ਨਹੀਂ ਹੈ। ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ ਅੰਗਰੇਜ਼ੀ ਭਾਸ਼ਾ ਲਾਗੂ ਕਰਨ ਦੀ ਗੱਲ ਬਹੁਤ ਵੱਡਾ ਧੱਕਾ ਦੇਸ਼ ਦੇ ਬਾਕੀ ਸੂਬਿਆਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਉਸ ਖਿੱਤੇ ਦੀ ਮਾਂ ਬੋਲੀ ਹੀ ਲਾਗੂ ਹੈ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵਿੱਚ ਵੀ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਹੀ ਲਾਗੂ ਹੋਣੀ ਚਾਹੀਦੀ ਹੈ । ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇ ਕੇ ਸਾਡੀਆਂ ਮੰਗਾਂ ਮੰਨਣ ਅਤੇ ਲਾਗੂ ਕਰਨ ਲਈ ਆਦੇਸ਼ ਜਾਰੀ ਕਰਨ ।
ਮੋਬਾਈਲ ਲੈਣ ਤੋਂ ਇਨਕਾਰ ਕਰਨ ‘ਤੇ ਦੁਕਾਨਦਾਰ ‘ਤੇ ਫਾਇਰਿੰਗ, ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਜਾਰੀ
ਮੋਬਾਈਲ ਲੈਣ ਤੋਂ ਇਨਕਾਰ ਕਰਨ 'ਤੇ ਦੁਕਾਨਦਾਰ 'ਤੇ ਫਾਇਰਿੰਗ, ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ...