• Latest
  • Trending
ਕਾਂਗਰਸ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀ ਸੇਵਾਵਾਂ ਪੱਕੀਆਂ ਕਰੇ : ਅਕਾਲੀ ਦਲ

ਕਾਂਗਰਸ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀ ਸੇਵਾਵਾਂ ਪੱਕੀਆਂ ਕਰੇ : ਅਕਾਲੀ ਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

5 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
19 °c
Chandigarh
22 ° Fri
22 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀ ਸੇਵਾਵਾਂ ਪੱਕੀਆਂ ਕਰੇ : ਅਕਾਲੀ ਦਲ

November 12, 2018
in ਪੰਜਾਬ
ਕਾਂਗਰਸ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀ ਸੇਵਾਵਾਂ ਪੱਕੀਆਂ ਕਰੇ : ਅਕਾਲੀ ਦਲ

ਕਾਂਗਰਸ ਸਰਕਾਰ ਠੇਕੇ ‘ਤੇ ਰੱਖੇ ਕਰਮਚਾਰੀਆਂ ਦੀ ਸੇਵਾਵਾਂ ਪੱਕੀਆਂ ਕਰੇ : ਅਕਾਲੀ ਦਲ

  • ਮੰਗ ਕੀਤੀ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਛੇਤੀ ਦਾਖ਼ਲ ਕੀਤਾ ਜਾਵੇ ਅਤੇ  ਰਮਸਾ ਅਤੇ ਐਸਐਸਏ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਬਿਨਾਂ ਕੋਈ ਅਗਾਂਊ-ਸ਼ਰਤ ਲਾਏ ਰੈਗੂਲਰ ਕੀਤਾ ਜਾਵੇ
  • ਪਰਮਿੰਦਰ ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਦੇ ਪਵਿੱਤਰ ਮੌਕੇ ਉੱਤੇ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕੀਤਾ

ਚੰਡੀਗੜ, 12 ਨਵੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਅਤੇ 4000 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰੇ। ਇਸ ਤੋਂ ਇਲਾਵਾ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਐਕਟ ਮੁਤਾਬਿਕ ਠੇਕੇ ਉੱਤੇ ਰੱਖੇ ਸਾਰੇ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰੇ। ਪਾਰਟੀ ਨੇ ਇਹ ਵੀ ਮੰਗ ਕੀਤੀ ਹੈ ਕਿ  ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਛੇਤੀ ਦਾਖ਼ਲ ਕੀਤਾ ਜਾਵੇ।
ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਸ ਤੋਂ ਪਹਿਲਾਂ ਕਦੇ ਵੀ ਸਰਕਾਰੀ ਕਰਮਚਾਰੀਆਂ ਨੂੰ ਉਹਨਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਨਹੀਂ ਕੀਤਾ ਗਿਆ, ਜਿਸ ਤਰ•ਾਂ ਹੁਣ ਕਾਂਗਰਸ ਸਰਕਾਰ ਦੀ ਹਕੂਮਤ ਦੌਰਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਾਲ ਕਰਮਚਾਰੀਆਂ ਨੂੰ ਦੀਵਾਲੀ ਦੇ ਪਵਿੱਤਰ ਮੌਕੇ ਉੱਤੇ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕੀਤਾ ਗਿਆ ਹੈ, ਕਿਉਂਕਿ ਸਰਕਾਰ ਨੇ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਮੁੱਢਲੀ ਤਨਖਾਹ ਦੇ 9 ਫੀਸਦੀ ਡੀਏ ਦੀਆਂ ਚਾਰ ਕਿਸ਼ਤਾਂ ਜਾਰੀ ਨਹੀਂ ਕੀਤੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਦਾ ਇਹ ਡੀਏ 22 ਫੀਸਦੀ ਬਣਦਾ ਹੈ, ਜੋ ਕਿ ਬਕਾਇਆ ਖੜ•ਾ ਹੈ। ਇਸ ਤੋਂ ਇਲਾਵਾ ਪਿਛਲੇ ਡੇਢ ਸਾਲ ਤੋਂ 4000 ਕਰੋੜ ਰੁਪਏ ਦੇ ਬਕਾਏ ਸਰਕਾਰ ਵੱਲ ਖੜ•ੇ ਹਨ।ਡੀਏ ਦੀਆਂ ਸਾਰੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ ਕਰਦਿਆਂ ਸਰਦਾਰ ਢੀਂਡਸਾ ਨੇ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੇ ਅੱਧੇ ਬਕਾਏ ਦੇਰੀ ਨਾਲ ਦਿੱਤੇ ਦੀਵਾਲੀ ਦੇ ਤੋਹਫੇ ਵਜੋਂ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਬਕਾਏ ਹਮੇਸ਼ਾਂ ਦੀਵਾਲੀ ਦੇ ਤੋਹਫੇ ਵਜੋਂ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਰਮਚਾਰੀਆਂ ਨੇ ਵਿੱਤ ਮੰਤਰੀ ਦੀ ਰਿਹਾਇਸ ਦੇ ਅੱਗੇ ਖਾਲੀ ਭਾਂਡੇ ਖੜਕਾ ਕੇ ਉਸ ਨੂੰ ਯਾਦ ਵੀ ਕਰਵਾਇਆ ਸੀ, ਪਰ ਸਰਕਾਰ ਸਮਾਜ ਦੇ ਦੂਜੇ ਵਰਗਾਂ ਵਾਂਗ ਹੀ ਕਰਮਚਾਰੀਆਂ ਦੀ ਮੰਗਾਂ ਪ੍ਰਤੀ ਬਹਿਰੀ ਬਣੀ ਹੋਈ ਹੈ।
ਸਾਬਕਾ ਵਿੱਤ ਮੰਤਰੀ ਨੇ ਠੇਕੇ ਉੱਤੇ ਰੱਖੇ ਉਹਨਾਂ 27 ਹਜ਼ਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ, ਜਿਹਨਾਂ ਦੀ ਸ਼ਨਾਖਤ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਚੁੱਕੀ ਹੈ। ਇਸ ਵਾਸਤੇ ਪਿਛਲੀ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਪੰਜਾਬ ਐਡਹਾਕ, ਕੌਨਟਰੈਕਚੂਅਲ, ਡੇਲੀ ਵੇਜ, ਟੈਪਰੇਰੀ, ਵਰਕ ਚਾਰਜਡ ਐਂਡ ਆਊਟ ਸੋਰਸਡ ਇੰਪਲਾਈਜ਼ ਵੈਲਫੇਅਰ ਬਿਲ 2016 ਪਾਸ ਕੀਤਾ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੁਆਰਾ ਇਸ ਐਕਟ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ, ਜੋ ਕਿ ਠੇਕੇ ਉੱਤੇ ਰੱਖੇ ਸਾਰੇ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਸੁਰੱਖਿਆ ਵੀ ਯਕੀਨੀ ਬਣਾਉਂਦਾ ਹੋਇਆ ਉਹਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਆਖਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੌਜੂਦਾ ਸਰਕਾਰ ਇਸ ਕਰਮਚਾਰੀ ਪੱਖੀ ਐਕਟ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਰਹੀ ਹੈ ਅਤੇ ਨਾ ਹੀ ਇਸ ਨੇ ਇਸ ਐਕਟ ਨੂੰ ਖ਼ਤਮ ਕੀਤਾ ਹੈ।
ਇਹ ਕਹਿੰਦਿਆਂ ਕਿ ਕਾਂਗਰਸ ਸਰਕਾਰ ਇਸ ਐਕਟ ਨੂੰ ਲਾਗੂ ਕਰਨ ਦੀ ਬਜਾਇ ਇਸ ਦੀ ਉਲੰਘਣਾ ਕਰ ਰਹੀ ਹੈ, ਸਰਦਾਰ ਢੀਂਡਸਾ ਨੇ ਕਿਹਾ ਕਿ ਸਰਕਾਰ ਦਾ ਰਮਸਾ ਅਤੇ ਐਸਐਸਏ ਅਧਿਆਪਕਾਂ ਦੀਆਂ ਤਨਖਾਹਾਂ ਘਟਾ ਕੇ ਤਿੰਨ ਸਾਲਾਂ ਮਗਰੋਂ ਉਹਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਨਿੰਦਣਯੋਗ ਹੈ। ਕਾਂਗਰਸ ਸਰਕਾਰ ਨੂੰ ਅਧਿਆਪਕਾਂ ਨਾਲ ਇੰਨੀ ਬੇਰਹਿਮੀ ਕਰਨ ਤੋਂ ਵਰਜਦਿਆਂ ਉਹਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਦੌਰਾਨ ਅਧਿਆਪਕਾਂ ਦੀਆਂ ਤਨਖਾਹਾਂ 10 ਹਜ਼ਾਰ ਪ੍ਰਤੀ ਮਹੀਨਾ ਤੋਂ ਵਧਾ ਕੇ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀਆਂ ਸਨ। ਉਹਨਾਂ ਕਿਹਾ ਕਿ ਹੁਣ ਉਹਨਾਂ ਹੀ ਅਧਿਆਪਕਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈਣ ਦੀ ਪੇਸ਼ਕਸ਼ ਦਿੱਤੀ ਜਾ ਰਹੀ ਹੈ। ਅਸੀਂ ਮੰਗ ਕਰਦੇ ਹਾਂ ਕਿ ਅਕਾਲੀ ਭਾਜਪਾ ਵੱਲੋਂ ਪਾਸ ਕੀਤੇ ਐਕਟ 2016 ਮੁਤਾਬਿਕ ਸਰਕਾਰ ਇਹਨਾਂ ਕਰਮਚਾਰੀਆਂ ਦੀ ਸੇਵਾਵਾਂ ਨੂੰ ਬਿਨਾਂ ਕੋਈ ਅਗਾਂਊ-ਸ਼ਰਤ ਲਗਾਏ ਰੈਗੂਲਰ ਕਰੇ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਰਮਚਾਰੀ-ਵਿਰੋਧੀ ਵਤੀਰੇ ਨੂੰ ਇਸ ਤੱਥ ਤੋਂ ਵੇਖਿਆ ਜਾ ਸਕਦਾ ਹੈ ਕਿ ਇਸ ਨੇ ਛੇਂਵੇ ਪੰਜਾਬ ਤਨਖਾਹ ਕਮਿਸ਼ਨ ਨੂੰ ਆਪਣੀ ਰਿਪੋਰਟ ਦੇਣ ਲਈ ਕੋਈ ਨਿਰਦੇਸ਼ ਜਾਰੀ ਨਹੀਂ ਕੀਤਾ ਹੈ ਤਾਂ ਜੋ ਇਸ ਰਿਪੋਰਟ ਨੂੰ ਜਲਦੀ ਲਾਗੂ ਕੀਤਾ ਸਕੇ।  ਸਰਕਾਰ ਨੂੰ ਇਹ ਕਹਿੰਦਿਆਂ ਕਿ ਉਹ ਕਮਿਸ਼ਨ ਨੂੰ ਤਿੰਨ ਮਹੀਨੇ ਅੰਦਰ ਆਪਣੀ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦੇਵੇ, ਸਰਦਾਰ ਢੀਂਡਸਾ ਨੇ ਕਿਹਾ ਕਿ ਜਿਸ ਦੌਰਾਨ ਸਰਕਾਰ ਨੂੰ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਵਿਚ ਸੋਧ ਕਰਕੇ ਉਹਨਾਂ ਨੂੰ ਅੰਤਰਿਮ ਰਾਹਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅੰਤਰਿਮ ਰਾਹਤ ਦੀ ਰਾਸ਼ੀ ਮੁੱਥਢਲੀ ਤਨਖਾਹ ਵਿਚ ਦਸ ਫੀਸਦੀ ਵਾਧਾ ਕਰਕੇ ਅਤੇ ਉਸ ਵਿਚ ਡੀਏ ਜੋੜਣ ਮਗਰੋਂ ਕੱਢੀ ਜਾ ਸਕਦੀ ਹੈ।
ਸਰਦਾਰ ਢੀਂਡਸਾ ਨੇ ਇਹ ਵੀ ਕਿਹਾ ਕਿ ਸਰਕਾਰ ਸੂਬੇ ਦੀ ਵਿੱਤੀ ਪ੍ਰਬੰਧ ਗਲਤ ਢੰਗ ਨਾਲ ਚਲਾ ਰਹੀ ਹੈ ਅਤੇ ਵਾਰ ਵਾਰ ਵਿੱਤੀ ਸੰਕਟ ਦਾ ਬਹਾਨਾ ਘੜ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕੋਈ ਵੀ ਅਜਿਹੀ  ਆਰਥਿਕ ਨੀਤੀ ਨਹੀਂ ਲਿਆ ਪਾਈ ਹੈ, ਜਿਹੜੀ ਸੂਬੇ ਦਾ ਮਾਲੀਆ ਵਧਾ ਸਕੇ। ਉਹਨਾਂ ਕਿਹਾ ਕਿ ਪਿਛਲੇ ਡੇਢ ਸਾਲ ਦੌਰਾਨ ਇਸ ਦੀ ਟੈਕਸਾਂ ਦੀ ਹਾਲਤ ਮਾੜੀ ਰਹੀ ਹੈ। ਇੱਥੋਂ ਤਕ ਕਿ ਐਕਸਾਈਜ਼ ਅਤੇ ਸਟੈਂਪ ਡਿਊਟੀ ਤੋਂ ਕੀਤੀ ਜਾਣ ਵਾਲੀ ਉਗਰਾਹੀ ਵੀ ਮਿਥੇ ਟੀਚਿਆਂ ਤੋਂ ਥੱਲੇ ਰਹੀ ਹੈ। ਉਹਨਾਂ ਕੋਈ ਨਵੇਂ ਰੁਜ਼ਗਾਰ ਪੈਦਾ ਨਾ ਕਰਨ ਲਈ ਵੀ ਸਰਕਾਰ ਦੀ ਝਾੜਝੰਬ ਕਰਦਿਆਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਕਾਂਗਰਸ ਸਰਕਾਰ ਕਾਲਜਾਂ ਦੁਆਰਾ ਭਰਤੀ ਸੇਵਾਵਾਂ ਜ਼ਰੀਏ ਪੈਦਾ ਕੀਤੀਆਂ ਨੌਕਰੀਆਂ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਅਕਾਲੀ ਆਗੂ ਨੇ ਐਲਾਨ ਕੀਤਾ ਕਿ ਕਰਮਚਾਰੀਆਂ ਦੀ ਹੱਕੀ ਮੰਗਾਂ ਮੰਨਣ ਵਾਸਤੇ ਸਰਕਾਰ ਨੂੰ ਮਜ਼ਬੂਰ ਕਰਨ ਲਈ ਅਕਾਲੀ ਦਲ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਇੱਕ ਸਾਂਝੇ ਸੰਘਰਸ਼ ਦਾ ਪ੍ਰੋਗਰਾਮ ਉਲੀਕੇਗਾ। ਇਸ ਮੌਕੇ ਮੁਲਾਜ਼ਮ ਆਗੂ ਗੁਰਚਰਨ ਸਿੰਘ ਕੌਲੀ ਅਤੇ ਹਰਪਾਲ ਸਿੰਘ ਤੇਜਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਪਾਰਟੀ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਅਤੇ ਵਿਧਾਇਕ ਕੰਵਰਜੀਤ ਸਿੰਘ ਬਰਕੰਦੀ ਵੀ ਇਸ ਮੌਕੇ ਉੱਤੇ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
1 day ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 