• Latest
  • Trending
PUNJAB: ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

PUNJAB: ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

10 minutes ago
ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

21 minutes ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

1 hour ago
Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

2 hours ago
ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਕਰਨੈਲ ਸਿੰਘ ਪੀਰ ਮੁਹੰਮਦ ਨੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

2 hours ago
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ;  ਭਾਰਤੀ ਟੀਮ ਨੇ ਜਿੱਤਿਆ Toss

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ; ਭਾਰਤੀ ਟੀਮ ਨੇ ਜਿੱਤਿਆ Toss

3 hours ago
ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

ਸਾਊਦੀ ਅਰਬ ਵਿੱਚ ਹੈਲੀਕਾਪਟਰ Crash; 14 ਲੋਕਾਂ ਦੀ ਮੌਤ

3 hours ago
IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

IND vs IRE :ਭਾਰਤ – ਆਇਰਲੈਂਡ ਵਿਚਾਲੇ ਦੂਜਾ ਟੀ-20 ਮੈਚ, ਟੀਮ ਇੰਡੀਆ ਨੇ ਜਿੱਤਿਆ Toss

4 hours ago
Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

5 hours ago
Hindi News
English News
Sunday, June 28, 2026
No Result
View All Result
36 °c
Chandigarh
39 ° Mon
40 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

February 19, 2025
in ਖਬਰਾਂ, ਚੰਡੀਗੜ੍ਹ, ਪੰਜਾਬ
PUNJAB: ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

PUNJAB: ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

• 497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
• ਯੋਗ ਨੌਜਵਾਨਾਂ ਨੂੰ ਛੱਡ ਕੇ ਨੌਕਰੀਆਂ ਵਿੱਚ ਕਾਣੀ ਵੰਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ
• ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ

ਚੰਡੀਗੜ੍ਹ, 19 ਫਰਵਰੀ (ਵਿਸ਼ਵ ਵਾਰਤਾ):- ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।

ਮੁੱਖ ਮੰਤਰੀ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਅਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਮਿਊਂਸੀਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੈ, ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 50,892 ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੌਕਰੀਆਂ ਬਾਰੇ ਸਿਰਫ਼ ਇਸ ਲਈ ਰੌਲਾ ਪਾਉਂਦੀਆਂ ਹਨ ਕਿਉਂਕਿ ਉਹ ਕਾਣੀ ਵੰਡ ਦੀਆਂ ਆਦੀ ਸਨ ਅਤੇ ਉਨ੍ਹਾਂ ਦੀ ਨਜ਼ਰ ਇਨ੍ਹਾਂ ਯੋਗ ਨੌਜਵਾਨਾਂ ਉਤੇ ਕਦੇ ਨਹੀਂ ਪਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਯੋਗ ਨੌਜਵਾਨਾਂ ਨੂੰ ਇਕ ਵੀ ਨੌਕਰੀ ਨਹੀਂ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜਿਹੜੀਆਂ ਟਾਵੀਆਂ-ਟਾਵੀਆਂ ਨੌਕਰੀਆਂ ਦਿੱਤੀਆਂ ਗਈਆਂ, ਉਹ ਸਿਰਫ਼ ਨਜ਼ਦੀਕੀਆਂ ਜਾਂ ਨਜ਼ਦੀਕੀ ਰਿਸ਼ਤੇਦਾਰਾਂ ਲਈ ਰਾਖਵੀਆਂ ਸਨ, ਜਦੋਂ ਕਿ ਆਮ ਆਦਮੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਵਿਭਾਗ ਵਿੱਚ ਖਾਲੀ ਹੁੰਦੇ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ ਲਗਪਗ 50,000 ਨੌਕਰੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਵੱਡਾ ਸਬਕ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਕਈ ਮੌਕੇ ਪ੍ਰਦਾਨ ਕਰ ਰਹੀ ਹੈ। ਇਕ ਮਿਸਾਲ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 51,000 ਤੋਂ ਵੱਧ ਨੌਜਵਾਨਾਂ ਨੇ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਮਿਸਾਲਾਂ ਵੀ ਹਨ, ਜਿੱਥੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ ਨੌਜਵਾਨਾਂ ਨੂੰ ਦੋ ਤੋਂ ਤਿੰਨ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜ ਆਇਆ ਹੈ ਕਿਉਂਕਿ ਜੋ ਨੌਜਵਾਨ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਸਨ, ਹੁਣ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਵੀ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਇਸੇ ਤਰ੍ਹਾਂ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਵਿਚਾਰ ਛੱਡ ਦਿੱਤਾ ਕਿਉਂਕਿ ਉਸ ਨੂੰ ਇੱਥੇ ਨੌਕਰੀ ਮਿਲ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੋਜ਼ਾਨਾ ਨੌਜਵਾਨਾਂ ਨੂੰ ਨੌਕਰੀ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਇਸ ਸਥਿਤੀ ਦਾ ਫਾਇਦਾ ਉਠਾ ਕੇ ਇੱਥੇ ਕੰਮ ਕਰਨਾ ਚਾਹੀਦਾ ਹੈ।

ਇਸ ਨੂੰ ਇੱਕ ਇਤਿਹਾਸਕ ਮੋੜ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਕਿਸਮਤ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਆਡੀਟੋਰੀਅਮ ਅਜਿਹੇ ਕਈ ਸਮਾਗਮਾਂ ਦਾ ਗਵਾਹ ਬਣਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਨਪ੍ਰੀਤ ਸਿੰਘ ਸੌਂਦ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਸਕੱਤਰ ਵਾਤਾਵਰਣ ਵਿਭਾਗ ਪ੍ਰਿਯਾਂਕ ਭਾਰਤੀ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ ਅੰਮ੍ਰਿਤਸਰ, 28 ਜੂਨ 2026 (ਵਿਸ਼ਵ ਵਾਰਤਾ) :ਪੰਜਾਬ ਦੇ...

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

by Jaspreet Kaur
June 28, 2026
0

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ ਫਰਾਂਸ, 28 ਜੂਨ 2026 (ਵਿਸ਼ਵ ਵਾਰਤਾ): ਫ਼ਰਾਂਸ ਦੇ ਉੱਤਰ-ਪੂਰਬੀ...

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 28, 2026
0

Women's T20 World Cup: ਭਾਰਤ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ  ਹਰਮਨਪ੍ਰੀਤ ਕੌਰ ਨੇ ਲਗਾਇਆ ਅਰਧ ਸੈਂਕੜਾ ਜਾਣੋ ਭਾਰਤ ਨੇ ਆਸਟ੍ਰੇਲੀਆ...

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

Ind vs Ire T20 : ਭਾਰਤ – ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ

by Jaspreet Kaur
June 28, 2026
0

Ind vs Ire T20 : ਭਾਰਤ - ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਤੇ ਆਖਰੀ ਮੁਕਾਬਲਾ ਜਾਰੀ ਡੈਬਿਊ ਮੈਚ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

by Jaspreet Kaur
June 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ ਅੰਮ੍ਰਿਤਸਰ, 28 ਜੂਨ 2026 (ਵਿਸ਼ਵ ਵਾਰਤਾ) :ਪੰਜਾਬ ਦੇ...

Most Popular

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
3 weeks ago
0

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ - ਪਿੰਜੌਰ ਪੁਲਿਸ ਸਟੇਸ਼ਨ ਇੰਚਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 