• Latest
  • Trending
ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ PUNJAB ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ PUNJAB ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

3 hours ago
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

3 hours ago
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

3 hours ago
ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

3 hours ago
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

4 hours ago
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

6 hours ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

6 hours ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

7 hours ago
ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

7 hours ago
Hindi News
English News
Monday, August 17, 2026
No Result
View All Result
28 °c
Chandigarh
29 ° Mon
27 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ PUNJAB ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

'ਹਰ ਘਰ ਜਲ' ਮਿਸ਼ਨ ਹਾਸਲ ਕਰਨ ਵਾਲਾ PUNJAB ਦੇਸ਼ ਦਾ ਪੰਜਵਾਂ ਸੂਬਾ, ਪੇਂਡੂ ਵਸੋਂ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਗਲਾ ਟੀਚਾ: ਮੁੰਡੀਆ

February 19, 2025
in ਖਬਰਾਂ, ਪੰਜਾਬ
ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ PUNJAB ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ PUNJAB ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

  • ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਦੇਪੁਰ ਵਿਖੇ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਅੱਗੇ ਕੀਤੀ ਅਪੀਲ
  • ‘ਹਰ ਘਰ ਜਲ’ ਮਿਸ਼ਨ ਹਾਸਲ ਕਰਨ ਵਾਲਾ PUNJAB ਦੇਸ਼ ਦਾ ਪੰਜਵਾਂ ਸੂਬਾ, ਪੇਂਡੂ ਵਸੋਂ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਗਲਾ ਟੀਚਾ: ਮੁੰਡੀਆ

ਚੰਡੀਗੜ੍ਹ/ਉਦੇਪੁਰ, 19 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ ਸ਼ੁਰੂ ਕੀਤੇ ਵੱਕਾਰੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਕੇਂਦਰੀ ਜਲ ਸ਼ਕਤੀ ਮੰਤਰੀ ਸੀ ਆਰ ਪਾਟਿਲ ਵੱਲੋਂ ਜਲਦ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।

ਸ. ਮੁੰਡੀਆ ਰਾਜਸਥਾਨ ਦੇ ਸ਼ਹਿਰ ਉਦੇਪੁਰ ਵਿਖੇ ਚੱਲ ਰਹੀ ‘ਭਾਰਤ 2047: ਇੱਕ ਜਲ ਸੁਰੱਖਿਅਤ ਰਾਸ਼ਟਰ’ ਵਿਸ਼ੇ ਉੱਤੇ ਕਰਵਾਈ ਜਾ ਰਹੀ ਦੋ ਰੋਜ਼ਾ ਕਾਨਫਰੰਸ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿੱਚ ਵੱਡੇ ਟੀਚੇ ਪੂਰੇ ਕੀਤੇ ਹਨ।

ਸ. ਮੁੰਡੀਆ ਨੇ ਕਾਨਫਰੰਸ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਸੀ ਆਰ ਪਾਟਿਲ ਅੱਗੇ ਸੂਬੇ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਸੂਬੇ ਦੇ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ, ਆਰਸੈਨਿਕ, ਸੇਲੇਨੀਅਮ ਆਦਿ ਲੋੜੀਂਦੇ ਸੀਮਾ ਤੋਂ ਵੱਧ ਪਾਏ ਗਏ ਹਨ। ਇਸ ਕਾਰਨ ਪ੍ਰਭਾਵਿਤ ਪਿੰਡਾਂ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 2200 ਕਰੋੜ ਰੁਪਏ ਦੀ ਲਾਗਤ ਨਾਲ 15 ਸਤਹੀ ਪਾਣੀ ਪ੍ਰਾਜੈਕਟਾਂ ‘ਤੇ ਕੰਮ ਚੱਲ ਰਿਹਾ ਹੈ ਜਿਸ ਨਾਲ 25 ਲੱਖ ਪੇਂਡੂ ਵਸਨੀਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਮੁਹੱਈਆ ਮਿਲੇਗਾ।ਇਹ ਪ੍ਰਾਜੈਕਟ ਇਸ ਸਮੇਂ ਪੜਾਅ ਵਾਰ ਮੁਕੰਮਲ ਹੋਣ ਵਾਲੇ ਹੈ। ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਭਾਰਤ ਸਰਕਾਰ ਲੋੜੀਂਦੇ ਫੰਡਾਂ ਤੁਰੰਤ ਜਾਰੀ ਕਰੇ।

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਹਰ ਘਰ ਜਲ’ ਮਿਸ਼ਨ ਤਹਿਤ ਸੂਬੇ ਦੀ 100 ਫੀਸਦੀ ਪੇਂਡੂ ਵੱਸੋਂ ਨੂੰ ਅਪ੍ਰੈਲ 2023 ਵਿੱਚ ਹੀ ਟੂਟੀ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਟੀਚਾ ਹਾਸਲ ਕਰ ਲਿਆ ਸੀ। ਇਹ ਟੀਚਾ ਹਾਸਲ ਕਰਨ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਹੈ ਜਦੋਂਕਿ ਪੂਰੇ ਦੇਸ਼ ਨੇ ਇਹ ਟੀਚਾ ਮਾਰਚ 2024 ਵਿੱਚ ਹਾਸਲ ਕੀਤਾ। ਹੁਣ ਪੰਜਾਬ ਸਰਕਾਰ ਦਾ ਟੀਚਾ ਪੇਂਡੂ ਵਸੋਂ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਹੈ।

ਪੰਜਾਬ ਵੱਲੋਂ ਕੀਤੇ ਜਾ ਰਹੇ ਲਾਮਿਸਾਲ ਕੰਮਾਂ ਦੇ ਵੇਰਵੇ ਦਿੰਦਿਆਂ ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਨੇ 2009 ਵਿੱਚ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਸੀ, ਜਿਸ ਵਿੱਚ 31 ਜਨਵਰੀ 2025 ਤੱਕ 1,38,331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਉਨ੍ਹਾਂ ਵਿੱਚੋਂ 99.70 ਫੀਸਦੀ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਸੀ।ਸ. ਮੁੰਡੀਆ ਨੇ ਅੱਗੇ ਕਿਹਾ ਕਿ ਸੂਬੇ ਨੇ ਤਕਨੀਕੀ ਪ੍ਰਣਾਲੀ ਰਾਹੀਂ ਜਲ ਸਪਲਾਈ ਸਕੀਮਾਂ ਦੀ ਉੱਚ ਪੱਧਰੀ ਨਿਗਰਾਨੀ ਲਈ ਆਈ.ਓ.ਟੀ. ਅਤੇ ਸਕਾਡਾ ਵਰਗੇ ਪ੍ਰਾਜੈਕਟਾਂ ਨੂੰ ਅਪਣਾਇਆ ਹੈ ਤਾਂ ਜੋ ਜਲ ਸਪਲਾਈ ਸਕੀਮਾਂ ਦੀ ਨਿਗਰਾਨੀ ਕੀਤੀ ਜਾ ਸਕੇ।

ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਚੰਗੀ ਤਰ੍ਹਾਂ ਬਣਾਈ ਰੱਖਣ ਲਈ ਸਮਾਜ ਦੀ ਭਾਗੀਦਾਰੀ ਖਾਸ ਕਰਕੇ ਔਰਤਾਂ ਦੀ ਹਿੱਸੇਦਾਰੀ ਨੂੰ ਮਹੱਤਵਪੂਰਨ ਦੱਸਦਿਆਂ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਦਿਸ਼ਾ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ ਜਿਵੇਂ ਕਿ ਸਰਕਾਰ ਨੇ ਗ੍ਰਾਮ ਪੰਚਾਇਤ ਜਲ ਤੇ ਸੈਨੀਟੇਸ਼ਨ ਕਮੇਟੀਆਂ ਵਿੱਚ ਘੱਟੋ-ਘੱਟ 50 ਫੀਸਦੀ ਔਰਤਾਂ ਦੀ ਨੁਮਾਇੰਦਗੀ ਨੂੰ ਲਾਜ਼ਮੀ ਕੀਤਾ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ‘ਇੱਕ ਜਲ ਸੁਰੱਖਿਅਤ ਰਾਸ਼ਟਰ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਸਮੁੱਚੇ ਨਾਗਰਿਕਾਂ ਦੀ ਸ਼ਮੂਲੀਅਤ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਹਰ ਪੀੜ੍ਹੀ ਲਈ ਸਾਫ਼ ਅਤੇ ਪੀਣ ਯੋਗ ਪਾਣੀ ਉਪਲਬਧ ਹੋਵੇ। ਇਸ ਮਿਸ਼ਨ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ।

ਕਾਨਫਰੰਸ ਵਿੱਚ ਕੇਂਦਰੀ ਮੰਤਰੀ, ਅਧਿਕਾਰੀਆਂ ਅਤੇ ਵੱਖ-ਵੱਖ ਸੂਬਿਆਂ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀਆਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ ਵੀ ਹਾਜ਼ਰ ਸਨ।
———

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
August 16, 2026
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
August 16, 2026
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 July 2026 | Ang 855 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 29-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 