• Latest
  • Trending
Ludhiana : ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ ਨਾਲ ਸਨਮਾਨਿਤ

Ludhiana : ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ ਨਾਲ ਸਨਮਾਨਿਤ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

4 hours ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

4 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

5 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

6 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

6 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

7 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

8 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

9 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

9 hours ago
Hindi News
English News
Monday, August 24, 2026
No Result
View All Result
28 °c
Chandigarh
29 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana : ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ ਨਾਲ ਸਨਮਾਨਿਤ

February 20, 2025
in ਸਾਹਿਤਕ, ਖਬਰਾਂ, ਪੰਜਾਬ
Ludhiana : ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ ਨਾਲ ਸਨਮਾਨਿਤ

Ludhiana : ਪੰਜਾਬੀ ਕਵੀ ਦਰਸ਼ਨ ਖਟਕੜ ‘ਪ੍ਰੀਤਮ ਸਿੰਘ ਬਾਸੀ ਯਾਦਗਾਰੀ ਸਾਹਿਤ ਪੁਰਸਕਾਰ‘ ਨਾਲ ਸਨਮਾਨਿਤ

ਲੁਧਿਆਣਾ,20 ਫਰਵਰੀ(ਵਿਸ਼ਵ ਵਾਰਤਾ) Ludhiana : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਅੱਜ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਦਿੱਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਲੇਖਕ ਡਾ. ਵਰਿਆਮ ਸਿੰਘ ਸੰਧੂ ਸ਼ਾਮਿਲ ਹੋਏ ਜਦ ਕਿ ਸਮਾਗਮ ਦੀ ਪ੍ਰਧਾਨਗੀ ਡਾ. ਸ ਪ ਸਿੰਘ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸ਼ਾਮਿਲ ਹੋਏ।

Ludhiana

ਵਿਸ਼ੇਸ਼ ਮਹਿਮਾਨ ਵਜੋਂ ਪੰਜਾਬੀ ਕਵੀ ਮੋਹਨ ਗਿੱਲ( ਕੈਨੇਡਾ) ਸ਼ਾਮਿਲ ਹੋਏ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਇਨਕਲਾਬੀ ਕਵੀ ਦਰਸ਼ਨ ਖਟਕੜ ਦੀ ਸਾਹਿੱਤ ਸੇਵਾ ਤੇ ਜੀਵਨ ਬਾਰੇ ਮੁੱਖ ਭਾਸ਼ਨ ਦੇਂਦਿਆਂ ਕਿਹਾ ਕਿ
ਦਰਸ਼ਨ ਖਟਕੜ ਵੱਲੋਂ 1971 ਵਿੱਚ ਵਿਦਿਆਰਥੀ ਲਹਿਰ ਦੇ ਆਗੂ ਵਜੋਂ ਜੇਲ੍ਹ ਜਾਣ ਤੋਂ ਪਹਿਲਾਂ ਅਤੇ ਜੇਲ੍ਹ ਵਾਸ ਦੌਰਾਨ ਲਿਖੀਆਂ ਕਵਿਤਾਵਾਂ ‘ਸੰਗੀ ਸਾਥੀ’ ਕਾਵਿ ਪੁਸਤਕ ਦੇ ਰੂਪ ਵਿੱਚ 1973 ਵਿੱਚ ਛਪੀ ਜਦ ਕਿ 2010 ਵਿੱਚ ‘ਉਲਟੇ ਰੁਖ਼ ਪਰਵਾਜ਼’ ਦੂਜਾ ਕਾਵਿ ਸੰਗ੍ਰਹਿ ਛਪਿਆ ਜੋ ਨਕਸਲੀ ਕਾਵਿ ਪਰੰਪਰਾ ਦੀ ਨਿਰੰਤਰਤਾ ਨੂੰ ਪੇਸ਼ ਕਰਦਾ ਬਾਜ਼ਾਰ ਮੁਖੀ ਰੁਝਾਨ ‘ਤੇ ਤਿੱਖਾ ਵਾਰ ਕਰਦਾ ਹੈ। ਆਪ ਦੀਆਂ ਹੋਰ ਲਿਖਤਾਂ ‘ਵਿਲਾਇਤ ਨੂੰ 94 ਖ਼ਤ ਅਤੇ ਯਾਦਾਂ’ ਹਨ ਜਿਸਨੂੰ ਦਵਿੰਦਰ ਨੌਰਾ ਨੇ ਸੰਪਾਦਿਤ ਕੀਤਾ। ਉਨ੍ਹਾਂ ਬਾਰੇ ਇੱਕ ਵੱਡ ਆਕਾਰੀ ਪੁਸਤਕ ‘ਦਰਸ਼ਨ ਖਟਕੜ: ਸੰਘਰਸ਼ ਤੇ ਸ਼ਾਇਰੀ ਨੂੰ ਸੁਖਵਿੰਦਰ ਕੰਬੋਜ ,ਰਵਿੰਦਰ ਸਹਿਰਾ ਤੇ ਸੁਖਵਿੰਦਰ ਗਿੱਲ ਨੇ ਸੰਪਾਦਿਤ ਕੀਤਾ। ਆਪ ਨੇ ਪਿਛਲੇ ਸਾਲ ਮਾਰਕਸ ਦੀ ਮਹੱਤਵਪੂਰਨ ਪੋਥੀ ‘ਪੂੰਜੀ ਨੂੰ ਪੜ੍ਹਦੇ ਪੜ੍ਹਦੇ’ ਛਪੀ ਹੈ।

ਸਮਾਗਮ ਦੇ ਮੁੱਖ ਮਹਿਮਾਨ ਡਾ. ਵਰਿਆਮ ਸਿੰਘ ਸੰਧੂ ਨੇ ਕਿਹਾ ਕਿ ਦਰਸ਼ਨ ਖਟਕੜ ਦਾ ਜੀਵਨ ਤੇ ਰਚਨਾ ਪਹਿਲੇ ਕਦਮ ਤੋਂ ਅੱਜ ਤੀਕ ਲੋਕ ਮੁਕਤੀ ਮਾਰਗ ਤੇ ਤੁਰ ਰਹੀ ਹੈ। ਉਸ ਨੇ ਮੱਧ ਯੁੱਗ ਦੇ ਸਿੱਖ ਨਾਇਕਾਂ ਦੀ ਕਵਿਤਾ ਵਿੱਚ ਸ਼ਮੂਲੀਅਤ ਕਰਕੇ ਸਮੁੱਚੀ ਨਕਸਲਬਾੜੀ ਅਸਰ ਵਾਲੀ ਸ਼ਾਇਰੀ ਦਾ ਰੁਖ਼ ਮੋੜਿਆ। ਉਹ ਰੂਸ ਤੇ ਤੀਨ ਦੀਆਂ ਇਨਕਲਾਬੀ ਲਹਿਰਾਂ ਦੇ ਨਾਲ ਨਾਲ ਪੰਜਾਬ ਦੀ ਰਹਿਤਲ ਨੂੰ ਵੀ ਸ਼ਾਇਰੀ ਵਿੱਚ ਗੁੰਨ੍ਹਦਾ ਹੈ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਸ ਪ ਸਿੰਘ ਨੇ ਕਿਹਾ ਕਿ ਮੰਗਾ ਸਿੰਘ ਬਾਸੀ ਨੇ ਸਪੁੱਤਰ ਹੋਣ ਦਾ ਪ੍ਰਮਾਣ ਦਿੱਤਾ ਹੈ ਜਿਸ ਨੇ ਸਤਿਕਾਰਤ ਪਿਤਾ ਜੀ ਦੀ ਯਾਦ ਵਿੱਚ ਇਹ ਪੁਰਸਕਾਰ ਸਥਾਪਤ ਕੀਤਾ ਹੈ। ਸਮਾਗਮ ਵਿੱਚ ਮੰਗਾ ਸਿੰਘ ਬਾਸੀ ਦੇ ਸਤਿਕਾਰਤ ਭੈਣ ਜੀ ਪ੍ਰਕਾਸ਼ ਕੌਰ, ਜੀਜਾ ਜੀ ਸ. ਛੱਜਾ ਸਿੰਘ , ਭਤੀਜਾ ਸ. ਜਸਪਾਲ ਸਿੰਘ ਬਾਸੀ ਤੇ ਉਸ ਦੀ ਜੀਵਨ ਸਾਥਣ ਤੋਂ ਇਲਾਵਾ ਮਿੱਤਰ ਸ. ਸੰਤੋਖ ਸਿੰਘ ਬਾਸੀ ਨੂਰਮਹਿਲ ਸ਼ਾਮਿਲ ਹੋਏ। ਸਭ ਨੂੰ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।

ਧੰਨਵਾਦ ਦੇ ਸ਼ਬਦ ਬੋਲਦਿਆਂ ਦਰਸ਼ਨ ਖਟਕੜ ਨੇ ਕਿਹਾ ਕਿ ਵਿਗਿਆਨ ਦਾ ਵਿਦਿਆਰਥੀ ਹੌਣ ਦੇ ਬਾਵਜੂਦ ਪੰਜਾਬੀ ਕਵਿਤਾ ਮੇਰੇ ਦਿਲ ਦੀ ਬਾਤ ਰਹੀ ਹੈ। ਉਨ੍ਹਾਂ ਇਸ ਮੌਕੇ ਗਾਜ਼ਾ ਪੱਟੀ ਦੇ ਸੰਘਰਸ਼ ਬਾਰੇ ਗੀਤ ਸੁਣਾਉਂਦਿਆਂ ਪੁਰਸਕਾਰ ਲਈ ਮੰਗਾ ਸਿੰਘ ਬਾਸੀ ਤੇ ਬੀ ਸੀ ਕਲਚਰਲ ਫਾਉਂਡੇਸ਼ਨ ਦਾ ਧੰਨਵਾਦ ਕੀਤਾ।ਸਮਾਗਮ ਦੇ ਵਿਸ਼ੇਸ਼ ਮਹਿਮਾਨ ਤੇ ਸੱਰੀ(ਕੈਨੇਡਾ) ਵੱਸਦੇ ਕਵੀ ਮੋਹਨ ਗਿੱਲ ਨੇ ਕਿਹਾ ਕਿ ਇਹ ਪੁਰਸਕਾਰ ਬੀੜ ਬੰਸੀਆਂ(ਜਲੰਧਰ) ਦੇ ਜੰਮਪਲ ਤੇ ਵਰਤਮਾਨ ਸਮੇਂ ਕੈਨੇਡਾ ਵਾਸੀ ਸਾਡੇ ਪਿਆਰੇ ਮਿੱਤਰ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਨੇ ਆਪਣੇ ਸਤਿਕਾਰਯੋਗ ਪਿਤਾ ਜੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸ. ਪ੍ਰੀਤਮ ਸਿੰਘ ਬਾਸੀ ਜੀ ਦੀ ਯਾਦ ਵਿੱਚ ਸਥਾਪਿਤ ਕਰਕੇ ਸਭਨਾਂ ਲਈ ਮਿਸਾਲ ਕਾਇਮ ਕੀਤੀ ਹੈ।

ਇਸ ਪੁਰਸਕਾਰ ਵਿੱਚ ਦਰਸ਼ਨ ਖਟਕੜ ਜੀ ਨੂੰ 51 ਹਜ਼ਾਰ ਰੁਪਏ ਦੀ ਧਨ ਰਾਸ਼ੀ ,ਫੁਲਕਾਰੀ ਤੋਂ ਇਲਾਵਾ ਸ਼ੋਭਾ ਪੱਤਰ ਵੀ ਦਿੱਤਾ ਗਿਆ। ਸ਼ੋਭਾ ਪੱਤਰ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਮੁਖੀ ਪ੍ਰੋ. ਸ਼ਰਨਜੀਤ ਕੌਰ ਨੇ ਪੜ੍ਹਿਆ। ਦਰਸ਼ਨ ਖਟਕੜ ਦੀ ਇੱਕ ਗ਼ਜ਼ਲ ਦਾ ਗਾਇਨ ਸੁਰੀਲੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਨੇ ਕੀਤਾ। ਵਿਸ਼ਵ ਪੰਜਾਬੀ ਸਭਾ ਟੋਰੰਟੋ ਦੀ ਭਾਰਤੀ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਨੇ ਸਭਾ ਵੱਲੋਂ ਗੁਰਮੁਖੀ ਅੱਖਰਮਾਲਾ ਵਾਲੇ ਸ਼ਾਲ ਭੇਂਟ ਕੀਤੇ। ਇਸ ਸਮਾਗਮ ਨੂੰ ਮਾਲਵਾ ਟੀ ਵੀ ਵੱਲੋਂ ਲਾਈਵ ਟੈਲੀਕਾਸਟ ਕੀਤਾ ਗਿਆ। ਕਾਲਿਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਪੰਜਾਬੀ ਪਿਆਰਿਆਂ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਕਾਲਿਜ ਪ੍ਰਬੰਧਕ ਕਮੇਟੀ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.)ਦੇ ਪ੍ਰਧਾਨ ਦਰਸ਼ਨ ਬੁੱਟਰ,ਟੋਰੰਟੋ ਵਾਸੀ ਕਾਰੋਬਾਰੀ ਸ. ਇੰਦਰਜੀਤ ਸਿੰਘ ਬੱਲ,ਕੁਲਵਿੰਦਰ ਸਿੰਘ,ਪ੍ਰੋ. ਜਾਗੀਰ ਸਿੰਘ ਕਾਹਲੋਂ, ਸਤਿੰਦਰਪਾਲ ਸਿੰਘ ਸਿੱਧਵਾਂ, ਡਾ. ਸੋਹਣ ਸਿੰਘ ਪਰਮਾਰ, ਅੰਗਰੇਜ਼ ਸਿੰਘ ਬਰਾੜ (ਸੱਰੀ) ਪ੍ਰੋ. ਰਵਿੰਦਰ ਸਿੰਘ ਭੱਠਲ ,ਡਾ. ਲਖਵਿੰਦਰ ਸਿੰਘ ਜੌਹਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ , ਪ੍ਰਿੰਸੀਪਲ (ਰੀਟ.)ਡਾ. ਪਰਮਜੀਤ ਸਿੰਘ ਗਰੇਵਾਲ ਵੀ ਪਹੁੰਚੇ। ਮੰਚ ਸੰਚਾਲਨ ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਨੇ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabiਲੁਧਿਆਣਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 August 2026 | Ang 737 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 20-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 