Latest News : ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੇ ਵੱਡਾ ਫੈਸਲਾ

ਚੰਡੀਗੜ੍ਹ, 21 ਫਰਵਰੀ(ਵਿਸ਼ਵ ਵਾਰਤਾ) SGPC : ਅੱਜ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫਿਲਹਾਲ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਅੰਤ੍ਰਿੰਗ ਕਮੇਟੀ ਦਾ 5 ਮੈਂਬਰੀ ਵਫ਼ਦ ਧਾਮੀ ਨੂੰ ਮਿਲੇਗਾ।
ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੇ ਅੱਜ ਫੈਸਲਾ ਹੋਣਾ ਸੀ , ਫਿਲਹਾਲ ਅੰਤ੍ਰਿੰਗ ਕਮੇਟੀ ਨੇ ਧਾਮੀ ਦੇ ਅਸਤੀਫੇ ਤੇ ਫੈਸਲਾ ਪੈਡਿੰਗ ਰੱਖਿਆ ਹੈ।























