• Latest
  • Trending
1984 ਕੇਸ ‘ਚ ਹੋਈਆਂ ਸਜ਼ਾਵਾਂ ਨੇ ਟਾਈਟਲਰ ਅਤੇ ਸੱਜਣ ਕੁਮਾਰ ਦੀ ਸਜ਼ਾ ਲਈ ਰਾਹ ਤਿਆਰ ਕੀਤਾ – ਹਰਸਿਮਰਤ ਬਾਦਲ

1984 ਕੇਸ ‘ਚ ਹੋਈਆਂ ਸਜ਼ਾਵਾਂ ਨੇ ਟਾਈਟਲਰ ਅਤੇ ਸੱਜਣ ਕੁਮਾਰ ਦੀ ਸਜ਼ਾ ਲਈ ਰਾਹ ਤਿਆਰ ਕੀਤਾ – ਹਰਸਿਮਰਤ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

6 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1984 ਕੇਸ ‘ਚ ਹੋਈਆਂ ਸਜ਼ਾਵਾਂ ਨੇ ਟਾਈਟਲਰ ਅਤੇ ਸੱਜਣ ਕੁਮਾਰ ਦੀ ਸਜ਼ਾ ਲਈ ਰਾਹ ਤਿਆਰ ਕੀਤਾ – ਹਰਸਿਮਰਤ ਬਾਦਲ

November 15, 2018
in ਪੰਜਾਬ
1984 ਕੇਸ ‘ਚ ਹੋਈਆਂ ਸਜ਼ਾਵਾਂ ਨੇ ਟਾਈਟਲਰ ਅਤੇ ਸੱਜਣ ਕੁਮਾਰ ਦੀ ਸਜ਼ਾ ਲਈ ਰਾਹ ਤਿਆਰ ਕੀਤਾ – ਹਰਸਿਮਰਤ ਬਾਦਲ
1984 ਕੇਸ ‘ਚ ਹੋਈਆਂ ਸਜ਼ਾਵਾਂ ਨੇ ਟਾਈਟਲਰ ਅਤੇ ਸੱਜਣ ਕੁਮਾਰ ਦੀ ਸਜ਼ਾ ਲਈ ਰਾਹ ਤਿਆਰ ਕੀਤਾ – ਹਰਸਿਮਰਤ ਬਾਦਲ

ਕਿਹਾ ਕਿ ਇਹ ਐਨਡੀਏ ਸਰਕਾਰ ਦੁਆਰਾ ਕੀਤੀ ਠੋਸ ਕਾਰਵਾਈ ਦਾ ਨਤੀਜਾ ਹੈ, ਜਿਸ ਨੇ ਐਫਆਈਆਰਜ਼ ਦੇ ਆਖਰੀ ਨਿਬੇੜੇ ਲਈ ‘ਸਿਟ’ ਦਾ ਗਠਨ ਕੀਤਾ ਸੀ

ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਸਭ ਤੋਂ ਅੱਗੇ ਡਟਿਆ ਰਹੇਗਾ

ਚੰਡੀਗੜ•/15 ਨਵੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਐਨਡੀਏ ਸਰਕਾਰ ਦੁਆਰਾ ਗਠਿਤ ਐਸਆਈਟੀ ਵੱਲੋਂ ਕੀਤੀ ਜਾਂਚ ਦੇ ਆਧਾਰ ਉੱਤੇ 1984 ਸਿੱਖ ਕਤਲੇਆਮ ਦੌਰਾਨ ਦੋ ਸਿੱਖਾਂ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਹੋਈ ਸਜ਼ਾ ਨੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਵੀ ਅਜਿਹੀਆਂ ਸਜ਼ਾਵਾਂ ਦਿੱਤੇ ਜਾਣ ਵਾਸਤੇ ਰਾਹ ਤਿਆਰ ਕਰ ਦਿੱਤਾ ਹੈ ਅਤੇ ਕਾਂਗਰਸ ਵੱਲੋਂ ਸਿੱਖਾਂ ਉੱਤੇ ਢਾਹੇ ਗਏ ਅੱਤਿਆਚਾਰਾਂ ਦੇ ਅੰਤਿਮ ਨਿਬੇੜੇ ਲਈ ਜ਼ਮੀਨ ਤਿਆਰ ਕਰ ਦਿੱਤੀ ਹੈ।

1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ  ਦੱਖਣੀ ਦਿੱਲੀ ਵਿਚ ਪੈਂਦੇ ਪਿੰਡ ਮਹੀਪਾਲ ਵਿਚ ਦੋ ਸਿੱਖਾਂ ਦਾ ਕਤਲ ਕਰਨ ਵਾਲੇ ਦੋ ਵਿਅਕਤੀਆਂ ਨੂੰ ਹੋਈ ਸਜ਼ਾ ਦਾ ਸਵਾਗਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਹ ਐਨਡੀਏ ਸਰਕਾਰ ਦੁਆਰਾ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੀਤੀ ਸਖ਼ਤ ਕਾਰਵਾਈ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਇਹ ਸਜ਼ਾਵਾਂ ਉਹਨਾਂ ਸੈਂਕੜੇ ਸਿੱਖ ਪਰਿਵਾਰਾਂ ਲਈ ਆਸ ਦੀ ਕਿਰਨ ਹਨ, ਜਿਹੜੇ ਕਾਂਗਰਸੀ ਆਗੂਆਂ ਦੀ ਅਗਵਾਈ ਵਾਲੀਆਂ ਭੀੜਾਂ ਵੱਲੋਂ 34 ਸਾਲ ਪਹਿਲਾਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਦਿੱਲੀ ਦੀਆਂ ਸੜਕਾਂ ਉਤੇ ਕੀਤੇ ਕਤਲੇਆਮ ਤੋਂ ਇਲਾਵਾ ਉਹਨਾਂ ਦੀਆਂ ਦੁਕਾਨਾਂ ਅਤੇ ਘਰਾਂ ਨੂੰ ਲਾਈਆਂ ਅੱਗਾਂ ਦੇ ਕੇਸਾਂ ਵਿਚ ਅਜੇ ਤੀਕ ਇਨਸਾਫ ਦੀ ਉਡੀਕ ਕਰ ਰਹੇ ਹਨ।

ਬੀਬੀ ਬਾਦਲ ਨੇ ਕਿਹਾ ਕਿ ਇਹ ਸਜ਼ਾਵਾਂ ਨੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਿ ਸਮੇਂ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਕਤਲੇਆਮ ਦੇ ਸਬੂਤਾਂ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਰਾਹੀਂ  ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਰਹੀ ਹੈ। ਉਹਨਾਂ ਕਿਹਾ ਕਿ ਪਰੰਤੂ 2014 ਵਿਚ ਐਨਡੀਏ ਸਰਕਾਰ ਵੱਲੋਂ ਸਿਟ ਦੇ ਗਠਨ ਮਗਰੋਂ ਦੋਸ਼ੀਆਂ ਨੂੰ ਆਪਣਾ ਗੁਨਾਹਾਂ ਦਾ ਸੇਕ ਮਹਿਸੂਸ ਹੋਣਾ ਸ਼ੁਰੂ ਹੋ ਗਿਆ ਸੀ। ਉਹਨਾਂ ਕਿਹਾ ਕਿ ਪਹਿਲਾਂ ਤਾਂ ਐਨਡੀਏ ਸਰਕਾਰ ਨੇ ਸਿਟ ਦਾ ਗਠਨ ਕੀਤਾ, ਜਿਸ ਨੇ ਸਾਰੇ ਚਸ਼ਮਦੀਦ ਗਵਾਹਾਂ ਦੇ ਬਿਆਨ ਲੈਣੇ ਸ਼ੁਰੂ ਕਰ ਦਿੱਤੇ ਅਤੇ ਦੋਸ਼ੀਆਂ ਖ਼ਿਲਾਫ ਸਬੂਤ ਇਕੱਤਰ ਕਰਨੇ ਸ਼ੁਰੂ ਕਰ ਦਿੱਤੇ। ਉਹਨਾਂ ਕਿਹਾ ਕਿ ਐਨਡੀਏ ਸਰਕਾਰ ਨੇ ਇਸ ਦੇ ਨਾਲ ਨਾਲ ਗਵਾਹਾਂ ਅੰਦਰ ਨਿਡਰ ਹੋ ਕੇ ਗਵਾਹੀ ਦੇਣ ਦਾ ਵਿਸ਼ਵਾਸ਼ ਪੈਦਾ ਕੀਤਾ। ਉਸ ਤੋਂ ਬਾਅਦ ਇਹਨਾਂ ਕੇਸਾਂ ਦੀ ਰੋਜ਼ਾਨਾ ਸੁਣਵਾਈ ਹੋਈ, ਜਿਸ ਦੇ ਨਤੀਜੇ ਵਜੋਂ ਇਹ ਸਜ਼ਾਵਾਂ ਹੋਈਆਂ ਹਨ।

ਇਹ ਟਿੱਪਣੀ ਕਰਦਿਆਂ ਕਿ ਇਹ ਸਜ਼ਾਵਾਂ ਹੁਣ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਲਈ ਸਜ਼ਾ ਦਾ ਰਾਹ ਤਿਆਰ ਕਰਨਗੀਆਂ, ਬੀਬੀ ਬਾਦਲ ਨੇ ਕਿਹਾ ਕਿ ਟਾਈਟਲਰ ਪਹਿਲਾਂ ਹੀ ਸੇਥਖੀ ਮਾਰ ਚੁੱਕਿਆ ਹੈ ਕਿ ਉਸ ਨੇ 1984 ਦੇ ਕਤਲੇਆਮ ਦੌਰਾਨ 100 ਸਿੱਖਾਂ ਦਾ ਕਤਲ ਕੀਤਾ ਸੀ। ਉਹਨਾਂ ਕਿਹਾ ਕਿ ਇੱਕ ਵਾਰ ਟਾਈਟਲਰ ਅਤੇ ਸੱਜਣ ਕੁਮਾਰ ਕਾਨੂੰਨ ਦੇ ਸਿਕੰਜੇ ਹੇਠ ਆ ਗਏ ਤਾਂ ਇਹਨਾਂ ਮਾਮਲਿਆਂ ਵਿਚ ਕਾਂਗਰਸ ਵੱਲੋਂ ਰਚੀ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਜਾਵੇਗਾ ਅਤੇ ਇਸ ਭਿਆਨਕ ਕਤਲੇਆਮ ਦੀ ਸਾਜ਼ਿਸ ਘੜਣ ਵਾਲੀ ਕਾਂਗਰਸ ਨੂੰ ਵੀ ਸਜ਼ਾ ਹੋਵੇਗੀ।

ਸਿੱਖਾਂ ਦੇ ਸਮੂਹਿਕ ਕਤਲੇਆਮ ਨਾਲ ਜੁੜੇ ਸਾਰੇ ਕੇਸਾਂ ਦੇ ਗਵਾਹਾਂ ਨੁੰ ਨਿਡਰ ਹੋ ਕੇ ਗਵਾਹੀ ਦੇਣ ਦੀ ਅਪੀਲ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ 1984 ਕੇਸਾਂ ਦੀ ਐਫਆਈਆਰ ਦਰਜ ਕਰਵਾਉਣ ਲਈ ਸਿੱਖਾਂ ਨੂੰ 9 ਸਾਲ ਉਡੀਕ ਕਰਨੀ ਪਈ ਸੀ। ਇਹ ਗੱਲ ਵੀ 11 ਕਮਿਸ਼ਨ ਬਣਾਏ ਜਾਣ ਮਗਰੋਂ ਵਾਪਰੀ ਸੀ। ਉਹਨਾਂ ਕਿਹਾ ਕਿ ਦਿੱਲੀ ਪੁਲਿਸ ਕਾਂਗਰਸ ਸਰਕਾਰਾਂ ਵੱਲੋਂ ਇੱਕ ਹਥਿਆਰ ਵਜੋਂ ਇਸਤੇਮਾਲ ਕੀਤੀ ਜਾਂਦੀ ਸੀ। ਇਸ ਲਈ ਹਜ਼ਾਰਾਂ ਦੀ ਗਿਣਤੀ ਵਿਚ ਮਾਰੇ ਅਤੇ ਜ਼ਖਮੀ ਕੀਤੇ ਸਿੱਖਾਂ ਦੇ ਮਾਮਲਿਆਂ ਵਿਚ ਦਰਜ ਕਰਵਾਈਆਂ 587 ਐਫਆਈਆਰਜ਼ ਵਿਚੋਂ 241 ਐਫਆਈਆਰਜ਼ ਨੂੰ ਬੰਦ ਕਰ ਦਿੱਤਾ ਗਿਆ ਸੀ। ਬਾਕੀ ਬਚਦੀਆਂ ਐਫਆਈਆਰਜ਼ ਦੀ ਵੀ ਕਾਂਗਰਸੀ ਹਕੂਮਤ ਅਧੀਨ ਦਬਾਅ ਵਿਚ ਹੋਣ ਕਰਕੇ ਦਿੱਲੀ ਪੁਲਿਸ ਅਤੇ ਸੀਬੀਆਈ ਵੱਲੋਂ ਜਾਂਚ ਨਹੀਂ ਸੀ ਕੀਤੀ ਗਈ।

ਬੀਬੀ ਬਾਦਲ ਨੇ ਕਿਹਾ ਕਿ ਉਹ 1984 ਦਾ ਕਤਲੇਆਮ ਕਰਵਾਉਣ ਵਾਲੇ ਬੁੱਚੜਾਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਦੀ ਲੜਾਈ ਵਿਚ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ। ਉਹਨਾਂ ਕਿਹਾ ਕਿ ਸੰਸਦ ਵਿਚ ਆਪਣੇ ਪਹਿਲੇ ਭਾਸ਼ਣ ਦੌਰਾਨ ਇਸ ਮੁੱਦੇ ਨੂੰ ਉਠਾਉਣ ਸਮੇਤ ਉਹਨਾਂ ਨੇ ਪੀੜਤਾਂ ਨੂੰ ਇਨਸਾਫ ਦਿਵਾਉਣ ਤੋਂ ਲੈ ਕੇ ਮਨੁੱਖੀ ਇਮਦਾਦ ਦਿਵਾਉਣ ਨਾਲ ਜੁੜੇ ਸਾਰੇ ਮਸਲੇ ਐਨਡੀਏ ਸਰਕਾਰ ਕੋਲ ਉਠਾਏ ਹਨ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ਉੱਤੇ ਪਈ ਹੈ ਕਿ ਐਨਡੀਏ ਸਰਾਰ ਨੇ ਪੀੜਤ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਸੀ। ਉਹਨਾਂ ਕਿਹਾ ਕਿ ਜਦ ਤਕ ਸਾਰੀਆਂ ਐਫਆਈਆਰਜ਼ ਦਾ ਨਿਬੇੜਾ ਨਹੀਂ ਹੋ ਜਾਂਦਾ, ਅਕਾਲੀ ਦਲ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਵਿਚ ਮੱਦਦ ਕਰਨਾ ਜਾਰੀ ਰੱਖੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Punjab ਦੇ ਬਠਿੰਡਾ ‘ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Ranjit Singh
1 week ago
0

Punjab ਦੇ ਬਠਿੰਡਾ 'ਚ ਜਲਦ ਰੈਲੀ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 