• Latest
  • Trending
ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ PUNJABI ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ PUNJABI ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

1 year ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

51 minutes ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

1 hour ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

2 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

2 hours ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

3 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

3 hours ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

4 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 16, 2026
No Result
View All Result
38 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ PUNJABI ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ PUNJABI ਪੜ੍ਹਨ ਦਾ ਮੌਕਾ ਮਿਲ ਸਕੇ

February 27, 2025
in ਖਬਰਾਂ, ਪੰਜਾਬ
ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ PUNJABI ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ PUNJABI ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

•ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ

•ਪੰਜਾਬ ਵੱਲੋਂ ਪਹਿਲਾਂ ਹੀ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ, ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਨਹੀਂ ਮਿਲੇਗੀ ਮਾਨਤਾ

•ਦਬਾਅ ਉਪਰੰਤ, ਸੀ.ਬੀ.ਐਸ.ਈ. ਨੇ ਮੰਨੀ ਗਲਤੀ, ਪਰ ਪੰਜਾਬ ਵੱਲੋਂ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਠੋਸ ਕਾਰਵਾਈ ਦੀ ਮੰਗ: ਹਰਜੋਤ ਬੈਂਸ

ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਅੱਜ ਫਿਰ ਦਲੇਰਾਨਾ ਅਤੇ ਸਖ਼ਤ ਕਦਮ ਚੁੱਕਦਿਆਂ ਪੰਜਾਬ ਵਿੱਚ 10ਵੀਂ ਜਮਾਤ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਪਾਠਕ੍ਰਮ ਵਿੱਚ PUNJABI ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਾਲ ਨਾਲ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ ਦਾ ਵਿਕਲਪ ਦਿੱਤਾ ਜਾ ਸਕੇ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਸੀ.ਬੀ.ਐਸ.ਈ. 10ਵੀਂ ਜਮਾਤ (2025-26) ਦੇ ਪ੍ਰੀਖਿਆ ਪੈਟਰਨ ਵਿੱਚ ਪੰਜਾਬੀ ਨੂੰ ਜਾਣਬੁੱਝ ਕੇ ਦਰਕਿਨਾਰ ਕਰਨ ‘ਤੇ ਆਪਣਾ ਸਖ਼ਤ ਇਤਰਾਜ਼ ਅਤੇ ਡੂੰਘੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਅਤੇ ਇਸ ਵੱਡੀ ਕੁਤਾਹੀ ਨੂੰ ਸੁਧਾਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ।

ਪੰਜਾਬ ਸਰਕਾਰ ਵੱਲੋਂ 26 ਫਰਵਰੀ, 2025 ਨੂੰ ਜਾਰੀ ਨੋਟੀਫਿਕੇਸ਼ਨ ਤੋਂ ਇਕ ਦਿਨ ਬਾਅਦ ਅੱਜ ਇਹ ਪੱਤਰ ਭੇਜਿਆ ਗਿਆ ਹੈ। ਇਸ ਨੋਟੀਫਿਕੇਸ਼ਨ ਵਿੱਚ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਸੀ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ ਸਬੰਧ ਰੱਖਦਾ ਹੋਵੇ। ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।

ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਨਵੇਂ ਪੈਟਰਨ ਦੇ ਅਨੁਸਾਰ ਸਿਰਫ ਪੰਜ ਮੁੱਖ ਵਿਸ਼ੇ – ਗਣਿਤ, ਵਿਗਿਆਨ, ਸਮਾਜਿਕ ਵਿਗਿਆਨ, ਅੰਗਰੇਜ਼ੀ ਅਤੇ ਹਿੰਦੀ- ਨੂੰ ਨਿਯਮਤ ਬੋਰਡ ਪ੍ਰੀਖਿਆਵਾਂ ਲਈ ਸੂਚੀਬੱਧ ਕੀਤਾ ਗਿਆ ਹੈ, ਜਿਸ ਨਾਲ ਪੰਜਾਬੀ ਨੂੰ ਮੁੱਖ ਵਿਸ਼ਿਆਂ ਦੀ ਸ਼੍ਰੇਣੀ ਵਿੱਚੋਂ ਹਟਾ ਦਿੱਤਾ ਗਿਆ ਹੈ, ਜਿਸਦੀ ਪ੍ਰੀਖਿਆ ਵਿਦੇਸ਼ੀ ਭਾਸ਼ਾਵਾਂ ਦੇ ਨਾਲ ਇਕੋ ਦਿਨ ਹੋਵੇਗੀ। ਇਹ ਪੰਜਾਬੀ ਵਿਸ਼ੇ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ, ਜਿਸਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਲਿਖਿਆ ਕਿ ਇਸ ਤੋਂ ਇਲਾਵਾ ਪੰਜਾਬੀ ਨੂੰ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਸੀ, ਜਦੋਂ ਕਿ ਜਰਮਨ, ਫਰੈਂਚ, ਥਾਈ ਅਤੇ ਜਾਪਾਨੀ ਵਰਗੀਆਂ ਭਾਸ਼ਾਵਾਂ ਨੂੰ ਸੂਚੀ ‘ਚ ਰੱਖਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ‘ਚ ਮੇਰੇ ਵੱਲੋਂ ਸਖ਼ਤ ਵਿਰੋਧ ਅਤੇ ਮੀਡੀਆ ਦੇ ਦਬਾਅ ਦੇ ਚਲਦਿਆਂ ਬਾਅਦ ਵਿੱਚ ਸੀ.ਬੀ.ਐਸ.ਈ. ਨੂੰ ਇਸ ਗੰਭੀਰ ਗਲਤੀ ਨੂੰ ਸਵੀਕਾਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਇਸਨੂੰ ਜਾਣਬੁੱਝ ਕੇ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਇੱਕ ਯੋਜਨਾਬੱਧ ਸਾਜ਼ਿਸ਼ ਦੱਸਦਿਆਂ, ਇਸਦੀ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀਆਂ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚੋਂ ਇੱਕ ਪੰਜਾਬੀ ਸਿਰਫ਼ ਸੰਚਾਰ ਦਾ ਮਾਧਿਅਮ ਨਹੀਂ ਹੈ, ਸਗੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਠੋਸ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਗਰਾਮ ਅਤੇ ਰਾਸ਼ਟਰੀ ਸੁਰੱਖਿਆ ਲਈ ਦੇਸ਼ ਹਿੱਤ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਹਰੇਕ ਪੰਜਾਬੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਬੱਜਰ ਕੁਤਾਹੀ ਨੂੰ ਸਿਰਫ਼ ਕਲੈਰੀਕਲ ਗਲਤੀ ਨਹੀਂ ਕਿਹਾ ਜਾ ਸਕਦਾ ਹੈ। ਉਨ੍ਹਾਂ ਨੇ ਪੰਜਾਬੀ ਨੂੰ ਦਰਕਿਨਾਰ ਕਰਨ ਖ਼ਿਲਾਫ਼ ਮੁਕੰਮਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ, “ਮੈਂ ਰਾਜ ਦੇ ਹੱਕਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਇਸ ਪੱਖਪਾਤੀ ਖਰੜੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਾ ਹਾਂ ਅਤੇ ਕੇਂਦਰ ਸਰਕਾਰ ਤੋਂ ਸਪੱਸ਼ਟ ਭਰੋਸਾ ਚਾਹੁੰਦਾ ਹਾਂ ਕਿ ਪੰਜਾਬ ਭਰ ਦੇ ਸਾਰੇ ਸੀਬੀਐਸਈ ਸਕੂਲਾਂ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕੀਤਾ ਜਾਵੇਗਾ।

Tags: BREAKING NEWSBreaking news in PunjabiHarjot Singh BainsLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
July 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Most Popular

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

by Ankit
2 days ago
0

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 