ਚੰਡੀਗੜ੍ਹ, 16 ਨਵੰਬਰ : ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ। ਐੱਸ.ਆਈ.ਟੀ ਨੇ ਉਹਨਾਂ ਕੋਲੋਂ ਲਗਪਗ ਅੱਧੇ ਘੰਟੇ ਪੁੱਛ-ਗਿੱਛ ਕੀਤੀ।
ਇਸ ਦੌਰਾਨ ਪੁੱਛ-ਗਿੱਛ ਤੋਂ ਬਾਅਦ ਵਿਚ ਸ. ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੋਟਕਪੂਰਾ ਘਟਨਾ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਇਹ ਪੁੱਛਗਿੱਛ ਸਿਆਸਤ ਤੋਂ ਪ੍ਰੇਰਿਤ ਸੀ। ਉਹਨਾਂ ਕਿਹਾ ਕਿ ਮੈਂ ਉਹਨਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ।