• Latest
  • Trending
ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ Mohali Police ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ Mohali Police ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

1 year ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

11 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

16 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

21 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

40 minutes ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

9 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

9 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

11 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ Mohali Police ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

13 ਕਿਲੋ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ

March 3, 2025
in MOHALI, ਖਬਰਾਂ, ਪੰਜਾਬ
ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ Mohali Police ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ Mohali Police ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ

13 ਕਿਲੋ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਐਸ.ਏ.ਐਸ.ਨਗਰ, 03 ਮਾਰਚ, 2025 (ਸਤੀਸ਼ ਕੁਮਾਰ ਪੱਪੀ):- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ ਸਪਲਾਈ ਚੇਨ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਥਾਣਾ ਜ਼ੀਰਕਪੁਰ ਦੀ ਹਦੂਦ ਅੰਦਰ ਇੱਕ ਨਸ਼ਾ ਤਸਕਰ ਨੂੰ 13 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਦੀਪਕ ਪਾਰੀਕ, ਆਈ ਪੀ ਐਸ ਨੇ ਦੱਸਿਆ ਕਿ 02 ਮਾਰਚ, 2025 ਨੂੰ ਇੱਕ ਗੁਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮਨਪ੍ਰੀਤ ਸਿੰਘ ਪੀ ਪੀ ਐਸ, ਐਸ ਪੀ (ਦਿਹਾਤੀ), ਐਸ ਏ ਐਸ ਨਗਰ, ਅਤੇ ਜਸਪਿੰਦਰ ਸਿੰਘ ਗਿੱਲ ਪੀ ਪੀ ਐਸ, ਡੀ ਐਸ ਪੀ, ਸਬ ਡਵੀਜ਼ਨ ਜ਼ੀਰਕਪੁਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਪੁਲਿਸ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਕਾਰਵਾਈ ਨੂੰ ਥਾਣਾ ਜ਼ੀਰਕਪੁਰ ਦੇ ਐਸ ਐਚ ਓ ਇੰਸਪੈਕਟਰ ਜਸਕਮਲ ਸਿੰਘ ਸੇਖੋਂ ਅਤੇ ਸੀ ਆਈ ਏ ਸਟਾਫ਼ ਦੇ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਅੰਜਾਮ ਦਿੱਤਾ। ਪੁਲਿਸ ਨੇ ਥਾਣਾ ਜ਼ੀਰਕਪੁਰ ਵਿਖੇ ਧਾਰਾ 18-61-85 ਐਨ ਡੀ ਪੀ ਐਸ ਐਕਟ ਅਤੇ 111 ਬੀ ਐਨ ਐਸ ਤਹਿਤ ਐਫ ਆਈ ਆਰ ਨੰਬਰ 103 ਦਰਜ ਕਰਕੇ ਮੁਲਜ਼ਮ ਨੂੰ ਪੀ ਬੀ-65-ਬੀ ਜੇ-9095 (ਮਾਰੂਤੀ ਸਿਆਜ਼) ਰਜਿਸਟ੍ਰੇਸ਼ਨ ਨੰਬਰ ਵਾਲੀ ਗੱਡੀ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਦੇ ਅਨੁਸਾਰ ਪਾਬੰਦੀਸ਼ੁਦਾ ਨਸ਼ਾ ਝਾਰਖੰਡ ਤੋਂ ਲਿਆਂਦਾ ਗਿਆ ਸੀ।

ਐਸ.ਐਸ.ਪੀ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਫੜੇ ਗਏ ਮੁਲਜ਼ਮ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਡੀ.ਐਸ.ਪੀ ਜ਼ੀਰਕਪੁਰ ਜਸਪਿੰਦਰ ਸਿੰਘ ਦੀ ਮੌਜੂਦਗੀ ਵਿੱਚ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਲਲਚੀਆਂ, ਥਾਣਾ ਲੱਖੋ ਕੇ ਬਹਿਰਾਮ, ਤਹਿਸੀਲ ਗੁਰੂ ਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਪਾਸੋਂ 13 ਕਿਲੋਗ੍ਰਾਮ ਅਫ਼ੀਮ ਮਾਰੂਤੀ ਸਿਆਜ਼ PB-65-BJ-9095 ਨੂੰ ਚੋਂ ਬਰਾਮਦ ਹੋਈ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਤੇ ਇਸ ਤੋਂ ਪਹਿਲਾਂ ਹੇਠ ਲਿਖੇ ਅਪਰਾਧਿਕ ਕੇਸ ਦਰਜ ਹਨ:

1. ਐਫ.ਆਈ.ਆਰ ਨੰ: 88, ਮਿਤੀ 06-04-2022, ਧਾਰਾ 307 ਆਈ.ਪੀ.ਸੀ. ਅਧੀਨ, ਥਾਣਾ ਸਿਟੀ, ਫਰੀਦਕੋਟ।

2. ਐਫ.ਆਈ.ਆਰ ਨੰਬਰ 109, ਮਿਤੀ 12-09-2023, ਐਨ.ਡੀ.ਪੀ.ਐਸ. ਐਕਟ ਦੀ ਧਾਰਾ 18, 29, 85 ਅਧੀਨ, ਥਾਣਾ ਅਰਨੀਵਾਲਾ, ਜਿਲਾ ਫਾਜ਼ਿਲਕਾ।

3. ਐਫ ਆਈ ਆਰ ਨੰਬਰ 160, ਮਿਤੀ 20-10-2023, ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 22, 85 ਅਧੀਨ, ਥਾਣਾ ਅਰਨੀਵਾਲਾ, ਜਿਲਾ ਫਾਜ਼ਿਲਕਾ।

ਦੋਸ਼ੀ ਨੂੰ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ ਅਤੇ ਡਰੱਗ ਸਪਲਾਈ ਚੇਨ ਦੇ ਹੋਰ ਸਬੰਧਾਂ ਦਾ ਪਤਾ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਗ੍ਰਿਫਤਾਰੀ ਤੋਂ ਇਲਾਵਾ ਮੁਹਾਲੀ ਪੁਲਿਸ ਵੱਲੋਂ ਵੱਖ-ਵੱਖ ਠਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹਾਲ ਹੀ ਦੇ ਦਿਨਾਂ ਵਿੱਚ, ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਈ ਗ੍ਰਿਫਤਾਰੀਆਂ ਹੋਈਆਂ ਹਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਇਸ ਆਪ੍ਰੇਸ਼ਨ ਨੂੰ ਜਾਰੀ ਰੱਖਦੇ ਹੋਏ ਅੱਜ ਨਸ਼ਾ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਨਾਲ ਪੰਜ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ।
ਐਸ ਪੀ ਮਨਪ੍ਰੀਤ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ।

Tags: Breaking news in PunjabiLatest Punjab news in PunjabiMOHALI NEWSMOHALI POLICEpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

by Ranjit Singh
July 16, 2026
0

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ - ਅਰਜਨਟੀਨਾ ਨੇ ਰੋਮਾਂਚਕ ਮੈਚ ਜਿੱਤ ਕੇ ਫਾਈਨਲ ਵਿੱਚ ਜਗ੍ਹਾ...

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
July 16, 2026
0

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ ਲੜੀ 'ਚ 1-0 ਨਾਲ ਅੱਗੇ - ਜਿੱਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
4 weeks ago
0

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ 'ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ - ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 