ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਨੇ ਪ੍ਰੈੱਸ ਬਿਆਨ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਕੱਤਰ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਦੇ ਕੌਮੀ ਡੈਲੀਗੇਟ ਕਰਨਪਾਲ ਸਿੰਘ ਸੇਖੋਂ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਬਡਹੇੜੀ ਨੇ ਆਖਿਆ ਕਿ ਕਰਨਪਾਲ ਕੈਪਟਨ ਅਮਰਿੰਦਰ ਸਿੰਘ ਨਾਲ ਪਿਛਲੇ ਪੱਚੀ ਸਾਲ ਤੋਂ ਜੁੜੇ ਹੋਏ ਹਨ ਜਿਸ ਸਮੇਂ ਕੈਪਟਨ ਅਮਰਿੰਦਰ ਸਿੰਘ ਸ਼ਰੋਮਣੀ ਅਕਾਲੀ ਦਲ ਪੰਥਕ ਦੇ ਪ੍ਰਧਾਨ ਸਨ ਅਸੀਂ ਲੰਬਾ ਸਮਾਂ ਅਕਾਲੀ ਦਲ ਅਤੇ ਜੱਟ ਮਹਾਂ ਸਭਾ ਵਿੱਚ ਇਕੱਠੇ ਕੰਮ ਕੀਤਾ ਉਹ ਇੱਕ ਮਿਹਨਤੀ ਸਮਾਜ ਸੇਵਕ ਸੀ ਕਰਨ ਸੇਖੋਂ ਪਿਛਲੀ ਸਰਕਾਰ ਸਮੇਂ ਵੀ ਮੁੱਖ ਮੰਤਰੀ ਦੇ ਓ.ਐੱਸ.ਡੀ.ਰਹੇ ਸਨ ਉਹਨਾਂ ਦੀ ਬੇਵਕਤੀ ਮੌਤ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ ।ਕਰਨਪਾਲ ਦੀ ਮੌਤ ਸਾਡੇ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਪਰਿਵਾਰ ਲਈ ਖਾਸ ਤੌਰ ਵੱਡਾ ਸਦਮਾ ਪੁੱਜਾ ਉਹਨਾਂ ਦੇ ਪੁੱਤਰ ਗੁਰਮੇਹਰ ਅਤੇ ਦੋ ਧੀਆਂ ਲਈ ਇਹ ਵੱਡੇ ਦੁੱਖ ਦਾ ਪਹਾੜ ਟੁੱਟ ਪਿਆ ਹੈ ਕਿਉਂਕਿ ਉਹਨਾਂ ਦੀ ਮਾਤਾ ਦੀ ਕਾਫੀ ਲੰਬਾ ਸਮਾਂ ਮੌਤ ਹੋ ਗਈ ਸੀ ਕਰਨਪਾਲ ਨੇ ਆਪਣੇ ਬੱਚਿਆਂ ਨੂੰ ਕਦੇ ਵੀ ਮਾਂ ਦੀ ਯਾਦ ਨਹੀਂ ਸੀ ਦਿੱਤੀ ਵਾਹਿਗੁਰੂ ਕਿਰਪਾ ਕਰੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਅਤੇ ਸਬੰਧੀਆਂ ਨੂੰ ਇਹ ਦੁੱਖ ਬਰਦਾਸ਼ਤ ਕਰਨ ਦਾ ਬਲ ਬਖਸ਼ੇ ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ...