• Latest
  • Trending
PUNJAB: ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ; ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

PUNJAB: ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ; ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

15 minutes ago
Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

1 hour ago
Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

2 hours ago
Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

Asian Games: ਭਾਰਤੀ ਮਹਿਲਾ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ: ਜਾਪਾਨ ਨੂੰ ਹਰਾਇਆ

2 hours ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

4 hours ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

4 hours ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

5 hours ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

5 hours ago
Hindi News
English News
Friday, September 18, 2026
No Result
View All Result
33 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ; ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

ਰੇਲ ਆਵਾਜਾਈ ਅਤੇ ਸੜਕਾਂ ਰੋਕਣ ਨਾਲ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨੀ ਸਰਕਦੀ ਪਰ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ

March 4, 2025
in ਖਬਰਾਂ, ਚੰਡੀਗੜ੍ਹ, ਪੰਜਾਬ
PUNJAB: ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ; ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

PUNJAB: ਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ; ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ

  • ਕਿਸਾਨੀ ਮੰਗਾਂ ਕੇਂਦਰ ਨਾਲ ਸਬੰਧਤ ਹਨ ਪਰ ਇਸ ਦਾ ਸੇਕ ਪੰਜਾਬ ਨੂੰ ਝੱਲਣਾ ਪੈ ਰਿਹਾ
  • ਰੇਲ ਆਵਾਜਾਈ ਅਤੇ ਸੜਕਾਂ ਰੋਕਣ ਨਾਲ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਨੀ ਸਰਕਦੀ ਪਰ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ

ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਸੋਮਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਮੀਟਿੰਗ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ, ਇਸ ਲਈ ਰੇਲਾਂ ਜਾਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ ਅਤੇ ਪ੍ਰੇਸ਼ਾਨ ਹੋਏ ਲੋਕ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ। 
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਨ੍ਹਾਂ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਇਸ ਗੱਲ ‘ਤੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਵਾਰ-ਵਾਰ ਸੜਕਾਂ ਅਤੇ ਰੇਲਾਂ ਜਾਮ ਕਰਨ ਨਾਲ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਮਾਜ ਵਿੱਚ ਫੁੱਟ ਪਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਬਚਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਅਤੇ ਪੰਜਾਬੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਜਾਮ ਕਰਨ ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰੋਧ ਪ੍ਰਦਰਸ਼ਨਾਂ ਰਾਹੀਂ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲਾਂ ਅਤੇ ਸੜਕਾਂ ਜਾਮ ਕਰਨ ਨਾਲ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਪੈਂਦਾ ਪਰ ਆਮ ਲੋਕਾਂ ਦੇ ਜੀਵਨ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਨਾਲ ਇੰਨੀਆਂ ਮੀਟਿੰਗਾਂ ਨਹੀਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇਹ ਮੁੱਦੇ ਪੰਜਾਬ ਸਰਕਾਰ ਨਾਲ ਸਬੰਧਤ ਨਾ ਹੋਣ ਦੇ ਬਾਵਜੂਦ ਵੀ ਕਿਸਾਨ ਅਜੇ ਵੀ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਦੇ ਰਖਵਾਲੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਹਰ ਕੀਮਤ ’ਤੇ ਮਹਿਫੂਜ਼ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਤਿਆਰ ਕੀਤੇ ਗਏ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਦਾ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਰੜਾ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਵਤੀਰੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭੇਜੇ ਗਏ ਲਿਖਤੀ ਜਵਾਬ ਰਾਹੀਂ ਇਸ ਖਰੜੇ ਦੀ ਸਖ਼ਤ ਮੁਖਾਲਫ਼ਤ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ ਕਿਉਂਕਿ ਇਹ ਸੂਬੇ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੇ ਰਖਵਾਲੇ ਹਨ ਅਤੇ ਇਸ ਦੀ ਖਾਤਰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਲਈ ਖੇਤੀਬਾੜੀ ਨੀਤੀ ਦਾ ਖਰੜਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਈਵਾਲਾਂ ਤੋਂ ਸੁਝਾਅ ਮੰਗੇ ਗਏ ਹਨ ਅਤੇ ਸਾਰਿਆਂ ਦੇ ਸੁਝਾਅ ਪ੍ਰਾਪਤ ਹੋਣ ਤੋਂ ਬਾਅਦ ਇਸ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਭਾਈਵਾਲਾਂ ਦਾ ਜਵਾਬ ਮਿਲਣ ਤੋਂ ਬਾਅਦ ਹੀ ਨੀਤੀ ਤਿਆਰ ਕੀਤੀ ਜਾਵੇਗੀ ਅਤੇ 20 ਦਿਨਾਂ ਦੇ ਅੰਦਰ ਸਾਰੇ ਭਾਈਵਾਲਾਂ ਤੋਂ ਜਵਾਬ ਪ੍ਰਾਪਤ ਹੋ ਜਾਵੇਗਾ।

ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਧਦੀ ਲਾਗਤ ਅਤੇ ਘਟਦੀ ਆਮਦਨ ਕਾਰਨ ਸੂਬੇ ਦੇ ਕਿਸਾਨ ਸੰਕਟ ਵਿੱਚ ਹਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸ਼ਾ ਕਿਸਾਨਾਂ ਦੇ ਮੁੱਦੇ ਉਠਾਏ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਅਰਥਸ਼ਾਸਤਰੀਆਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨ ਦੁੱਖ ਝੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਮਿਹਨਤੀ ਕਿਸਾਨਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ ਪਰ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਮਜ਼ਬੂਤੀ ਨਾਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 18, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

by Ranjit Singh
September 18, 2026
0

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦਿੱਲੀ ਹਾਈ ਕੋਰਟ ਨੇ ਅੱਜ...

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ !

by Ranjit Singh
September 18, 2026
0

Punjab: ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ ! ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) –...

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ

by Ranjit Singh
September 18, 2026
0

Big News: ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ ਬਟਾਲਾ, 18 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 18, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

by Ranjit Singh
2 weeks ago
0

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ 'ਤੇ BCCI ਦੀ ਸਮੀਖਿਆ ਮੀਟਿੰਗ ਅੱਜ - ਰੋਹਿਤ-ਕੋਹਲੀ ਤੇ ਜਡੇਜਾ ਦੇ ਭਵਿੱਖ 'ਤੇ ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 