• Latest
  • Trending
Punjab ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

Punjab ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

March 5, 2025
in ਖਬਰਾਂ, ਪੰਜਾਬ
Punjab ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

Punjab ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜ਼ੋਰਾਂ ’ਤੇ; ਸੂਬਾ ਜਲਦ ਹੋਵੇਗਾ ਨਸ਼ਾ ਮੁਕਤ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਨੇ ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਵਿਖੇ ਮੀਟਿੰਗਾਂ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੀਤੀ ਅਗਵਾਈ

ਮੁਹਿੰਮ ਦੀ ਸਫਲਤਾ ਲਈ ਲੋਕਾਂ ਦੀ ਸੁਹਿਰਦ ਹਿੱਸੇਦਾਰੀ ’ਤੇ ਦਿੱਤਾ ਜ਼ੋਰ

ਨਸ਼ਾ ਤਸਕਰ ਜਾਂ ਪੰਜਾਬ ਛੱਡ ਕੇ ਭੱਜ ਰਹੇ ਹਨ ਜਾਂ ਪੁਲਿਸ ਵੱਲੋਂ ਕੀਤੇ ਜਾ ਰਹੇ ਹਨ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ):- ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਣ ਨਾਲ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਰਹੇ ਹਨ ਜਾਂ ਪੁਲਿਸ ਦੁਆਰਾ ਫੜੇ ਜਾ ਰਹੇ ਹਨ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦਾ ਰਾਹ ਪੱਧਰਾ ਹੋ ਰਿਹਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿੰਨ ਜ਼ਿਲ੍ਹਿਆਂ- ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਆਪਣੇ ਦੌਰੇ ਦੌਰਾਨ ਸਥਾਨਕ ਲੀਡਰਸ਼ਿਪ ਦੀ ਹਾਜਰੀ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ, ਨਸ਼ਾ ਛੁਡਾਊ ਯਤਨਾਂ ਨੂੰ ਵਧਾਉਣ, ਨਸ਼ਾ ਕਾਰੋਬਾਰੀਆਂ ਵਿਰੁੱਧ ਪੁਲਿਸ ਕਾਰਵਾਈਆਂ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵਿਦਿਅਕ ਮੁਕਾਬਲੇ, ਖੇਡਾਂ ਅਤੇ ਸੱਭਿਆਚਾਰਕ ਸਮਾਗਮਾਂ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ।

ਤਰਨਤਾਰਨ ਵਿੱਚ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਹਲਕਾ ਪੱਟੀ ਤੋਂ ਪਹਿਲਕਦਮੀਆਂ ਦਾ ਹਵਾਲਾ ਦਿੰਦੇ ਹੋਏ ਨਸ਼ਿਆਂ ਵਿਰੁੱਧ ਇੱਕ ਵਿਆਪਕ ਜਨਤਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਠੱਲ੍ਹ ਪਾਉਣ ਲਈ ਮਤੇ ਪਾਸ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਖੇਡਾਂ ਵੱਲ ਮੋੜਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਵਿੱਤ ਮੰਤਰੀ ਨੂੰ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈ ਬਾਰੇ ਜਾਣੂ ਕਰਵਾਉਂਦੇ ਹੋਏ, ਐਸ.ਐਸ.ਪੀ. ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਪਿਛਲੇ ਸਾਲ 26 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਸੀ, ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਜਾ ਚੁੱਕੀ ਹੈ, ਅਤੇ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਅਟੈਚ ਕਰਨ ਲਈ ਕਾਰਵਾਈ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਅਤੇ ਇਸ ਮੁਹਿੰਮ ਦੇ ਹਿੱਸੇ ਵਜੋਂ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।

ਪਠਾਨਕੋਟ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਸਵਰਨ ਸਲਾਰੀਆ ਅਤੇ ਜ਼ਿਲ੍ਹੇ ਦੇ ਹੋਰ ਪਤਵੰਤੇ ਮੌਜੂਦ ਸਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪਠਾਨਕੋਟ ਪੁਲਿਸ ਹਿਮਾਚਲ ਖੇਤਰ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਵਪਾਰ ਨੂੰ ਰੋਕਣ ਲਈ ਹਿਮਾਚਲ ਪੁਲਿਸ ਨਾਲ ਇੱਕ ਸਾਂਝੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕੀਤਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਲਗਭਗ 500 ਵਾਰਡ-ਪੱਧਰੀ ਅਤੇ ਪਿੰਡ-ਪੱਧਰੀ ਕਮੇਟੀਆਂ ਨਸ਼ਿਆਂ ਦੇ ਵਪਾਰ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਸਹਾਇਕ ਹੋਣਗੀਆਂ।

ਗੁਰਦਾਸਪੁਰ ਵਿੱਚ ਮੀਟਿੰਗ ਦੇਰ ਸ਼ਾਮ ਹੋਈ, ਜਿੱਥੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਕਈ ਹੋਰ ਪਤਵੰਤੇ ਵਿੱਤ ਮੰਤਰੀ ਦੇ ਨਾਲ ਸ਼ਾਮਲ ਰਹੇ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਾਬੰਦੀਸ਼ੁਦਾ ਦਵਾਈ ਦੀ ਵਿਕਰੀ ਨਾ ਹੋਵੇ। ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਡਾਕਟਰੀ ਦੇ ਪੇਸ਼ੇ ਰਾਹੀਂ ਨਸ਼ੇ ਫੈਲਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਕਰਨ ਲਈ ਕਿਹਾ ਅਤੇ ਸਿਵਲ ਸਰਜਨ ਨੂੰ 10 ਦਿਨਾਂ ਦੇ ਅੰਦਰ ਇਨ੍ਹਾਂ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਓਟ ਕੇਂਦਰਾਂ ਅਤੇ ਨਸ਼ਾ ਛੁਡਾਊ ਤੇ ਮੁੜ-ਵਸੇਬਾ ਕੇਂਦਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਵੀ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ,ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਗ਼ਰਕਣ ਤੋਂ ਬਚਾਉਣ ਲਈ ‘ਉਮੀਦ’ ਮੁਹਿੰਮ ਦੀ ਸ਼ੁਰੂਆਤ ਅਤੇ ਹੌਟਸਪੌਟ ਖੇਤਰਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕਰਨਾ ਸ਼ਾਮਲ ਹੈ। ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ ਅਤੇ ਐਸਐਸਪੀ ਬਟਾਲਾ ਸੋਹੇਲ ਕਾਸਿਮ ਮੀਰ ਨੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਕਾਰਵਾਈਆਂ ਬਾਰੇ ਰਿਪੋਰਟਾਂ ਪੇਸ਼ ਕੀਤੀਆਂ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਮੌਜੂਦਾ ਰੂਪ ਨਾਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 