ਅੰਮ੍ਰਿਤਸਰ, 18 ਨਵੰਬਰ : ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 15 ਲੋਕ ਜ਼ਖਮੀ ਹੋਏ ਹਨ।
ਮੁਢਲੀਆਂ ਰਿਪੋਰਟਾਂ ਅਨੁਸਾਰ ਦੋ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਨਿਰੰਕਾਰੀ ਭਵਨ ‘ਚ ਹੈਂਡ ਗਰਨੇਡ ਸੁੱਟਿਆ ਗਿਆ ਹੈ ਜਿਸ ਕਾਰਨ ਇਹ ਧਮਾਕਾ ਹੋਇਆ।
ਇਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅੱਜ ਐਤਵਾਰ ਵਾਲੇ ਦਿਨ ਸੰਤ ਨਿਰੰਕਾਰੀ ਭਵਨ ਵਿਖੇ ਸਤਿਸੰਗ ਹੋ ਰਿਹਾ ਸੀ, ਜਿਸ ਵਿਚ ਲਗਪਗ 200 ਦੇ ਕਰੀਬ ਲੋਕ ਸ਼ਾਮਿਲ ਸਨ।