ਅੰਮ੍ਰਿਤਸਰ, 18 ਨਵੰਬਰ : ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 15 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
https://twitter.com/capt_amarinder/status/1064077512244752384
ਇਸ ਤੋਂ ਇਲਾਵਾ ਉਹਨਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮੁਆਵਜ਼ਾ ਰਾਸ਼ੀ ਦੇਣ ਅਤੇ ਜਖਮੀਆਂ ਦਾ ਮੁਫਤ ਇਲਾਜ ਕਰਾਏ ਜਾਣ ਦਾ ਐਲਾਨ ਕੀਤਾ ਹੈ।