• Latest
  • Trending
Latest News: ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

Latest News: ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

1 year ago
Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

2 minutes ago
Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

50 minutes ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

2 hours ago
IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

2 hours ago
International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

International: ਜੇ ਸਾਡੇ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਨਹੀਂ ਨਿਕਲਦੇ, ਤਾਂ ਅਸੀਂ ਕਿਸੇ ਨੂੰ ਵੀ ਲੰਘਣ ਨਹੀਂ ਦੇਵਾਂਗੇ – ਈਰਾਨ

2 hours ago
Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

Big News: ਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਹੋਇਆ ਗਠਜੋੜ

2 hours ago
Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 April 2026 | Ang 632 I ਅੱਜ ਦਾ ਹੁਕਮਨਾਮਾ

3 hours ago
Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

11 hours ago
ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Sunday, April 19, 2026
No Result
View All Result
32 °c
Chandigarh
32 ° Mon
33 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

11 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ

March 7, 2025
in ਖਬਰਾਂ, ਪੰਜਾਬ
Latest News: ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
Latest News: ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ
• 11 ਕਰੋੜ ਰੁਪਏ ਦੇ ਨਕਦ ਪੁਰਸਕਾਰ ਵੰਡੇ
• ਇਹ ਸਕੂਲ ਦੂਜਿਆਂ ਲਈ ਰੋਲ ਮਾਡਲ ਬਣਨਗੇ: ਸਿੱਖਿਆ ਮੰਤਰੀ
• ਆਗਾਮੀ ਸੈਸ਼ਨ ਦੌਰਾਨ ਰਾਜ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਕੀਤੇ ਜਾਣਗੇ ਸ਼ੁਰੂ: ਬੈਂਸ

ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ):- ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ।

ਇੱਥੇ ਐਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਹਰੇਕ ਮਿਡਲ ਸਕੂਲ ਨੂੰ 5 ਲੱਖ ਰੁਪਏ, ਹਰੇਕ ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਹਰੇਕ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲੱਖ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਸਖ਼ਤ ਮਾਪਦੰਡਾਂ ਜਿਵੇਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਹਾਜ਼ਰੀ, ਕਮਿਊਨਿਟੀ ਭਾਗੀਦਾਰੀ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਤੇ ਕੇਂਦ੍ਰਿਤ ਹੈ।

ਸਾਰੇ ਪੁਰਸਕਾਰ ਜੇਤੂ ਸਕੂਲਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਹੋਰਨਾਂ ਸਕੂਲਾਂ ਵਾਸਤੇ ਰੋਲ ਮਾਡਲ ਸਾਬਤ ਹੋਣਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਲਿਆਂਦੀ ਗਈ ਵਿਦਿਅਕ ਕ੍ਰਾਂਤੀ ਵਿੱਚ ਤਬਦੀਲੀ ਦੇ ਉਤਪ੍ਰੇਰਕ ਵਜੋਂ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਪੁਰਸਕਾਰ ਜੇਤੂ ਸਕੂਲਾਂ ਦੇ ਮੁਖੀਆਂ ਅਤੇ ਸਮੁੱਚੇ ਸਕੂਲ ਸਟਾਫ਼ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਆਗਾਮੀ ਸੈਸ਼ਨ ਤੋਂ ਸੂਬਾ ਪੱਧਰੀ ਸਰਬੋਤਮ ਸਕੂਲ ਪੁਰਸਕਾਰ ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।

ਸਕੂਲਾਂ ਦੀ ਨੁਹਾਰ ਬਦਲਣ ਵਿੱਚ ਸਕੂਲ ਮੁਖੀਆਂ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਸ. ਬੈਂਸ ਨੇ ਪੁਰਸਕਾਰ ਜੇਤੂ ਸਕੂਲ ਮੁਖੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਵਧੀਆ ਗੁਣਵੱਤਾ ਵਾਲੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਵੱਲ ਧਿਆਨ ਦੇਣ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਵਿਧੀਆਂ ਨਾਲ ਲੈਸ ਕਰਨ ਲਈ ਯੂਨੀਵਰਸਿਟੀ ਆਫ਼ ਤੁਰਕੂ (ਫਿਨਲੈਂਡ) ਵਰਗੀਆਂ ਵੱਕਾਰੀ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਸ੍ਰੀ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿਤਰਾ ਅਤੇ ਸਾਰੀਆਂ ਮਹਿਲਾ ਅਧਿਆਪਕਾਂ ਤੇ ਸਟਾਫ਼ ਨੂੰ ਮਹਿਲਾ ਦਿਵਸ ਦੀ ਪੂਰਵ ਸੰਧਿਆ ‘ਤੇ ਵਧਾਈ ਵੀ ਦਿੱਤੀ। ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਵੱਡੀ ਗਿਣਤੀ ਸਕੂਲ ਮਹਿਲਾ ਪ੍ਰਿੰਸੀਪਲਾਂ ਦੁਆਰਾ ਚਲਾਏ ਜਾ ਰਹੇ ਹਨ।

ਇਸ ਦੌਰਾਨ ਪ੍ਰਸਿੱਧ ਆਗੂ ਨੈਲਸਨ ਮੰਡੇਲਾ ਦੇ ਵਾਕ, “ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ ਜਿਸ ਦੀ ਵਰਤੋਂ ਵਿਸ਼ਵ ਤਬਦੀਲੀ ਲਈ ਕੀਤੀ ਜਾ ਸਕਦੀ ਹੈ” ਦਾ ਹਵਾਲਾ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਲਈ ਬਦਲਾਅ ਲਿਆਉਣ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੁਰਸਕਾਰ ਜੇਤੂ ਸਕੂਲਾਂ ਦੇ ਮੁਖੀਆਂ ਅਤੇ ਸਟਾਫ਼ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਸ ਸਮਾਗਮ ਦੌਰਾਨ ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੇਸ਼ ਧੀਮਾਨ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਸਕੂਲ ਸਿੱਖਿਆ (ਸੈਕੰਡਰੀ) ਦੇ ਡਾਇਰੈਕਟਰ ਪਰਮਜੀਤ ਸਿੰਘ ਵੀ ਮੌਜੂਦ ਸਨ।

Tags: BREAKING NEWSBreaking news in PunjabiChandigarhHarjot Singh BainsLatest Punjab newsLatest Punjab news in PunjabimohaliPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

by Ranjit Singh
April 19, 2026
0

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ - ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆਵੇਗਾ...

Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

by Ranjit Singh
April 19, 2026
0

Punjab: 'ਦ ਸਮਰ ਨਿਊਜ਼' ਦੇ ਡਾਇਰੈਕਟਰ ਦੇ ਪਿਤਾ ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਲੁਧਿਆਣਾ, 19 ਅਪ੍ਰੈਲ 2026 – ਦ...

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

by Ranjit Singh
April 19, 2026
0

IPL 'ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ ਚੰਡੀਗੜ੍ਹ, 19 ਅਪ੍ਰੈਲ 2026: ਆਈਪੀਐਲ 2026 ਦਾ ਦਿਨ ਦਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

by Ranjit Singh
April 19, 2026
0

Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ - ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆਵੇਗਾ...

Most Popular

Punjab: ਕੇਂਦਰੀ ਟੀਮ ਅੱਜ ਆਵੇਗੀ ਪੰਜਾਬ, ਫਸਲਾਂ ਦੇ ਨੁਕਸਾਨ ਦਾ ਲਵੇਗੀ ਜਾਇਜ਼ਾ

Punjab: ਕੇਂਦਰੀ ਟੀਮ ਅੱਜ ਆਵੇਗੀ ਪੰਜਾਬ, ਫਸਲਾਂ ਦੇ ਨੁਕਸਾਨ ਦਾ ਲਵੇਗੀ ਜਾਇਜ਼ਾ

by Ranjit Singh
7 days ago
0

Punjab: ਕੇਂਦਰੀ ਟੀਮ ਅੱਜ ਆਵੇਗੀ ਪੰਜਾਬ, ਫਸਲਾਂ ਦੇ ਨੁਕਸਾਨ ਦਾ ਲਵੇਗੀ ਜਾਇਜ਼ਾ ਚੰਡੀਗੜ੍ਹ, 12 ਅਪ੍ਰੈਲ 2026 – ਪੰਜਾਬ ਵਿੱਚ ਹਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 