• Latest
  • Trending
Latest News: ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ – ਮੁੱਖ ਮੰਤਰੀ

Latest News: ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ – ਮੁੱਖ ਮੰਤਰੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ – ਮੁੱਖ ਮੰਤਰੀ

ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ

March 8, 2025
in ਖਬਰਾਂ, ਪੰਜਾਬ
Latest News: ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ – ਮੁੱਖ ਮੰਤਰੀ

Latest News: ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ – ਮੁੱਖ ਮੰਤਰੀ

-ਔਰਤਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਦੇਣ ਲਈ ਕੀਤੀ ਫਾਇਰ ਸੇਫ਼ਟੀ ਨਿਯਮਾਂ ਵਿੱਚ ਸੋਧ: ਮੁੱਖ ਮੰਤਰੀ

-ਪੰਜਾਬ ਦੀਆਂ ਔਰਤਾਂ ਹੋਰਨਾਂ ਲਈ ਬਣੀਆਂ ਮਿਸਾਲ; ਸੂਬੇ ਵਿੱਚ ਅੱਠ ਡੀ.ਸੀ., ਇੱਕ ਸੀ.ਪੀ, ਤਿੰਨ ਐਸ.ਐਸ.ਪੀ. ਅਤੇ 19 ਵਧੀਕ ਡਿਪਟੀ ਕਮਿਸ਼ਨਰ ਨੇ ਔਰਤਾਂ

ਅੰਮ੍ਰਿਤਸਰ, 8 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ।

ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਚਾਰ -ਚਰਚਾ ਕਰਨ ਲਈ ਸਕੂਲ ਪੱਧਰ ’ਤੇ ਬਿਜ਼ਨਸ ਬਲਾਸਟਰਜ਼ ਪਹਿਲਕਦਮੀ ਪਹਿਲਾਂ ਹੀ ਸ਼ੁਰੂ ਕੀਤੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ 11 ਕਰੋੜ ਰੁਪਏ ਵੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪੇਸ਼ਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਚਾਰ-ਚਰਚਾ ਲਈ ਸੁਚੱਜਾ ਪਲੇਟਫਾਰਮ ਪ੍ਰਦਾਨ ਕਰਨਾ ਹੈ ਤਾਂ ਜੋ ਨਵੇਂ ਕਾਰੋਬਾਰੀ ਵਿਚਾਰ ਅੱਗੇ ਆ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰਜ਼ ’ਤੇ ਸੂਬਾ ਸਰਕਾਰ ਅੰਮ੍ਰਿਤਸਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨਵੇਂ ਕਾਰੋਬਾਰਾਂ ਸਬੰਧੀ ਵਿਚਾਰ-ਚਰਚਾ ਲਈ ਬ੍ਰੇਨਸਟੌਰਮਿੰਗ ਸੈਂਟਰ ਸਥਾਪਤ ਕਰਨ ਜਾ ਰਹੀ ਹੈ।

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਗੁਰਬਾਣੀ ਦੇ ਸ਼ਲੋਕ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਔਰਤਾਂ ਨੂੰ ਬਹੁਤ ਸਤਿਕਾਰ ਦਿੱਤਾ ਹੈ। ਉਨ੍ਹਾਂ ਨੇ ਭਰੂਣ ਹੱਤਿਆ ਜਿਹੀ ਸਮਾਜਿਕ ਬੁਰਾਈ, ਜੋ ਹਾਲੇ ਵੀ ਸਮਾਜ ਵਿੱਚ ਪ੍ਰਚਲਿਤ ਹੈ, ’ਤੇ ਵੀ ਚਿੰਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੜੀਆਂ ਨੇ ਜੀਵਨ ਦੇ ਹਰ ਖੇਤਰ ਵਿੱਚ ਸਿਖਰ ਛੋਹਿਆ ਹੈ ਅਤੇ ਆਪਣੀ ਮਿਹਨਤ ਅਤੇ ਕਾਮਯਾਬੀ ਨਾਲ ਹੋਰ ਨੌਜਵਾਨਾਂ ਲਈ ਆਦਰਸ਼ ਵਜੋਂ ਉੱਭਰੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਉਨ੍ਹਾਂ ਖੇਤਰਾਂ ਵਿੱਚ ਵੀ ਮੱਲਾਂ ਮਾਰ ਕੇ ਆਪਣੇ ਮਾਪਿਆਂ, ਸਮਾਜ ਅਤੇ ਸੂਬੇ ਦਾ ਮਾਣ ਵਧਾਇਆ ਹੈ, ਜਿਨ੍ਹਾਂ ਨੂੰ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਸੀ। ਸੂਬੇ ਵਿੱਚ ਤਕਨਾਲੋਜੀ ਨੂੰ ਪੇਸ਼ ਕਰਨ ਬਾਰੇ ਇੱਕ ਵਿਦਿਆਰਥੀ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਵੱਖ-ਵੱਖ ਖੇਤਰਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਸ਼ੁਰੂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਬਿਹਤਰ ਪੁਲਿਸਿੰਗ, ਖੇਤੀਬਾੜੀ, ਵਿੱਤ ਅਤੇ ਹੋਰ ਖੇਤਰਾਂ ਵਿੱਚ ਏ.ਆਈ. ਦੀ ਸ਼ੁਰੂਆਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਮਾਮਲਿਆਂ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਮਾਹਿਰਾਂ ਨੂੰ ਅੱਗੇ ਲਿਆਉਣਾ ਹੈ। ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਦੇ ਹਾਮੀ ਬਣਨ ਲਈ ਪ੍ਰੇਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਡਿਜੀਟਲਾਈਜ਼ੇਸ਼ਨ ਦਾ ਯੁੱਗ ਹੈ ਅਤੇ ਪੰਜਾਬ ਤਕਨੀਕੀ ਨਵੀਨਤਾ ਵਿੱਚ ਮੋਹਰੀ ਬਣਨ ਦੇ ਲਿਹਾਜ਼ ਨਾਲ ਅੱਗੇ ਵਧ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਕਿੱਤਾ-ਮੁਖੀ ਸਿੱਖਿਆ ਅਤੇ ਅਜੋਕੀਆਂ ਆਲਮੀ ਮੰਗਾਂ ਮੁਤਾਬਿਕ ਹੁਨਰ ਵਿਕਸਤ ਕਰਨ ਵੱਲ ਹੈ।

ਮੁੱਖ ਮੰਤਰੀ ਨੇ ਹੁਨਰ ਵਿਕਾਸ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਿੱਖਿਆ ਮਹਿਜ਼ ਡਿਗਰੀਆਂ ਹਾਸਲ ਕਰਨ ਤੱਕ ਮਹਿਦੂਦ ਨਹੀਂ ਹੋਣੀ ਚਾਹੀਦੀ, ਸਗੋਂ ਇਸ ਦਾ ਮੰਤਵ ਹੁਨਰ ਪ੍ਰਾਪਤ ਕਰਕੇ ਆਪਣੀ ਜੀਵਿਕਾ ਕਮਾਉਣ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨਾ ਵੀ ਹੋਣਾ ਚਾਹੀਦਾ ਹੈ। ਕੁੜੀਆਂ ਨੂੰ ਸਮਾਜ ਦੀਆਂ ਸਿਰਜਣਹਾਰੀਆਂ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਸਮਾਜ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਦੁਨੀਆ ਦੀ ਸਿਰਜਣਾ ਕਰਨ , ਪਾਲਣ-ਪੋਸ਼ਣ ਅਤੇ ਸਬਰ-ਸੰਤੋਖ਼ ਦੀ ਵਿਲੱਖਣ ਯੋਗਤਾ ਨਾਲ ਨਿਵਾਜ਼ਿਆ ਹੈ, ਇਸ ਲਈ ਇਹ ਸਾਡਾ ਇਖ਼ਲਾਕੀ ਫਰਜ਼ ਹੈ ਕਿ ਉਨ੍ਹਾਂ ਨੂੰ ਵਧਣ-ਫੁੱਲਣ ਲਈ ਵੱਧ ਤੋਂ ਵੱਧ ਮੌਕੇ ਮਿਲਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 11 ਔਰਤਾਂ ਨੂੰ ਵਿਧਾਇਕ ਬਣਾਇਆ ਹੈ ਅਤੇ ਅੱਠ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਅਤੇ ਤਿੰਨ ਔਰਤਾਂ ਨੂੰ ਸੀਨੀਅਰ ਪੁਲਿਸ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇੱਕ ਔਰਤ ਨੂੰ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਅਤੇ 19 ਔਰਤਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਅਤੇ ਸੱਤ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਗ ਬੁਝਾਊ ਅਮਲੇ ਵਿੱਚ ਔਰਤਾਂ ਦੀ ਭਰਤੀ ਲਈ ਸਰੀਰਕ ਮਾਪਦੰਡਾਂ ਨੂੰ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀ ਸੋਧ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਖੇਚਲ ਨਹੀਂ ਸੀ ਕੀਤੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਕੋਈ ਪਰਵਾਹ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿੱਥੇ ਅੱਗ ਬੁਝਾਊ ਅਮਲੇ ਵਿੱਚ ਕੁੜੀਆਂ ਮੋਹਰੀ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਮੇਂ ਦੀ ਲੋੜ ਸਨ ਕਿਉਂਕਿ ਅੰਦਰੂਨੀ ਹਿੱਸਿਆਂ ਵਿੱਚ ਉੱਚੀਆਂ-ਉੱਚੀਆਂ ਇਮਾਰਤਾਂ ਅਤੇ ਤੰਗ-ਭੀੜੀਆਂ ਸੜਕਾਂ ਦੇ ਮੱਦੇਨਜ਼ਰ, ਅੱਗ ਬੁਝਾਊ ਅਮਲੇ ਨੂੰ ਨਵੀਨਤਮ ਕਿਸਮ ਦੇ ਵਾਹਨ ਪ੍ਰਦਾਨ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਆਪਣੇ ਕੰਮਕਾਜ ਵਿੱਚ ਵੱਡੀਆਂ ਤਬਦੀਲੀਆਂ ਲਿਆਉਣ ਲਈ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਸੁਨਾਮ ਵਿੱਚ ਆਪਣੀ ਪਹਿਲੀ ਸਟੇਜ ਪੇਸ਼ਕਾਰੀ ਨੂੰ ਯਾਦ ਕਰਦਿਆਂ ਦਰਸ਼ਕਾਂ ਨੂੰ ਪ੍ਰੇਰਿਤ ਕਰਨ ਲਈ ਆਪਣੇ ਸ਼ੁਰੂਆਤੀ ਦਿਨਾਂ ਦਾ ਨਿੱਜੀ ਕਿੱਸਾ ਸਾਂਝਾ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲੀ ਵਾਰ ਸਟੇਜ ’ਤੇ ਚੜ੍ਹਨ ਮੌਕੇ ਮੈਂ ਬਹੁਤ ਘਬਰਾਇਆ ਹੋਇਆ ਸੀ, ਪਰ ਉਸ ਤਜਰਬੇ ਨੇ ਮੈਨੂੰ ਅੱਗੇ ਵਧਣ ਲਈ ਢੁਕਵਾਂ ਸਬਕ ਦਿੱਤਾ, ਕਿਉਂਕਿ ਸਖ਼ਤ ਮਿਹਨਤ ਅਤੇ ਸਵੈ-ਭਰੋਸਾ ਹੀ ਸਫਲਤਾ ਦੀ ਕੁੰਜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਇੱਕ ਮੱਧ ਵਰਗੀ ਪਰਿਵਾਰ ਤੋਂ ਆਏ ਹਨ ਪਰ ਅੱਜ ਉਹ 3.5 ਕਰੋੜ ਲੋਕਾਂ ਦੇ ਅਧਿਕਾਰਾਂ ਦੇ ਰਾਖੇ ਤੇ ਮੁਦੱਈ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਖ਼ਤ ਮਿਹਨਤ, ਵਚਨਬੱਧਤਾ, ਲਗਨ ਅਤੇ ਸਮਰਪਣ ਦੀ ਤਾਕਤ ਹੈ। ਉਨ੍ਹਾਂ ਨੇ ਔਰਤਾਂ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਹੁਨਰ ਵਿਕਾਸ ਪ੍ਰੋਗਰਾਮ, ਸਕਾਲਰਸ਼ਿਪ, ਉੱਦਮਤਾ ਸਬੰਧੀ ਮੌਕੇ ਅਤੇ ਵਿੱਤੀ ਸਹਾਇਤਾ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਨਾਗਰਿਕ ਇੱਕ ਬਿਹਤਰੀਨ ਜੀਵਨ ਬਤੀਤ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜੀਵਨ ਦੇ ਹਰ ਖੇਤਰ ਵਿੱਚ ਬਰਾਬਰ ਮੌਕੇ ਮੁਹੱਈਆ ਕਰਵਾਉਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 51665 ਨੌਕਰੀਆਂ ਦਿੱਤੀਆਂ ਹਨ ਅਤੇ ਇਸ ਦਾ ਇੱਕੋ-ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਮੌਕੇ ਦਿੰਦੀ ਰਹੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਨਭਾਉਂਦੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ ਕਿ ਸਿਆਸਤ ਦਾ ਅਰਥ ਸਿਰਫ਼ ਗਰੀਬਾਂ ਦੀ ਸੇਵਾ ਕਰਨਾ ਹੁੰਦਾ ਹੈ, ਪਰ ਮੌਜੂਦਾ ਸਮੇਂ ਰਾਜਨੀਤੀ ਗੁੰਡਿਆਂ ਦੀ ਜਾਗੀਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਗੇ ਤੇ ਅਨੁਭਵੀ ਆਗੂ ਸਿਆਸਤ ਛੱਡ ਜਾਣਗੇ ਤਾਂ ਮਾੜੇ ਤੇ ਨੌਸਿਖੀਆਂ ਲਈ ਸਿਆਸਤ ਵਿੱਚ ਆਉਣ ਦਾ ਰਸਤਾ ਹੋਰ ਸਾਫ਼ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਸੁਪਨਿਆਂ ਨੂੰ ਮਧੋਲਣ ਵਿੱਚ ਸਾਰੀਆਂ ਹੱਦਾਂ ਉਲੰਘ ਦਿੱਤੀਆਂ ਸਨ, ਇਸੇ ਲਈ ਸਾਡੀ ਨੌਜਵਾਨੀ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਈ ਪਰ ਮੌਜੂਦਾ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਕਾਰਨ ਸੂਬੇ ਵਿੱਚ ਇਸ ਰੁਝਾਨ ਨੂੰ ਮੋੜਾ ਪਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ

by Ranjit Singh
1 week ago
0

PM Modi ਨੇ ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਕੀਤੀ ਸ਼ਿਰਕਤ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 