• Latest
  • Trending
HUKAMNAMA: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ*

HUKAMNAMA: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ*

1 year ago
National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

10 minutes ago
International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

International: ਬਿਲਡਿੰਗ ‘ਚ ਜਾ ਵੱਜਿਆ ਉੱਡਦਾ ਹੋਇਆ ਜਹਾਜ਼, ਵੀਡੀਓ ਆਈ ਸਾਹਮਣੇ

24 minutes ago
IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

50 minutes ago
Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

2 hours ago
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
USA: ਨਿਊਯਾਰਕ ਵਿੱਚ ਇੱਕ ਸਿੱਖ ਟੈਕਸੀ ਡਰਾਈਵਰ ਨਾਲ ਬਦਸਲੂਕੀ

USA: ਨਿਊਯਾਰਕ ਵਿੱਚ ਇੱਕ ਸਿੱਖ ਟੈਕਸੀ ਡਰਾਈਵਰ ਨਾਲ ਬਦਸਲੂਕੀ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

3 hours ago
Punjab: ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਅੱਜ ਰਾਸ਼ਟਰਪਤੀ ਨੂੰ ਮਿਲਣਗੇ

Punjab: ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਅੱਜ ਰਾਸ਼ਟਰਪਤੀ ਨੂੰ ਮਿਲਣਗੇ

3 hours ago
IPL 2026: ਮੁੰਬਈ ਨੇ ਸਭ ਤੋਂ ਵੱਧ ਦੌੜਾਂ ਦਾ ਟੀਚਾ ਕੀਤਾ ਹਾਸਲ: ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ

IPL 2026: ਮੁੰਬਈ ਨੇ ਸਭ ਤੋਂ ਵੱਧ ਦੌੜਾਂ ਦਾ ਟੀਚਾ ਕੀਤਾ ਹਾਸਲ: ਲਖਨਊ ਨੂੰ 6 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

5 hours ago
5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

12 hours ago
Hindi News
English News
Tuesday, May 5, 2026
No Result
View All Result
24 °c
Chandigarh
30 ° Wed
31 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HUKAMNAMA: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ*

March 14, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
HUKAMNAMA: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ*

AMRIT VELE DA HUKAMNAMA SRI DARBAR SAHIB, SRI AMRITSAR,

Ang-641-642

14-March-2025

HUKAMNAMA

 

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}

 

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।

 

ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।

 

ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।

 

ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।

 

ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।

 

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

 

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

 

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

 

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

 

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

 

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ {ਪੰਨਾ 642}

 

ਪਦਅਰਥ: ਅਰਚਾ = ਮੂਰਤੀ ਦੀ ਪੂਜਾ। ਬੰਧਨ = ਨਮਸਕਾਰ। ਡੰਡਉਤ = ਡੰਡੇ ਵਾਂਗ ਸਿੱਧੇ ਲੰਮੇ ਪੈ ਕੇ ਨਮਸਕਾਰ ਕਰਨੀ। ਖਟੁ = ਛੇ। ਖਟੁ ਕਰਮਾ = ਬ੍ਰਾਹਮਣ ਵਾਸਤੇ ਛੇ ਜ਼ਰੂਰੀ ਧਾਰਮਿਕ ਕਰਮ = ਵਿੱਦਿਆ ਪੜ੍ਹਾਣੀ ਤੇ ਪੜ੍ਹਨੀ, ਜੱਗ ਕਰਨਾ ਤੇ ਕਰਾਣਾ, ਦਾਨ ਦੇਣਾ ਤੇ ਲੈਣਾ। ਰਤੁ ਰਹਤਾ = ਮਗਨ ਰਹਿੰਦਾ ਹੈ। ਹਉ ਹਉ = ਮੈਂ ਮੈਂ। ਇਹ ਜੁਗਤਾ = ਇਸ ਤਰੀਕੇ ਨਾਲ।੫।

 

ਸਿਧ = ਜੋਗ = ਆਸਣਾਂ ਵਿਚ ਪੁੱਗੇ ਹੋਏ ਜੋਗੀ। ਰਹਿਆ = ਥੱਕ ਗਿਆ। ਆਰਜਾ = ਉਮਰ। ਸੰਗੁ = ਸਾਥ। ਗਹਿਆ = ਲੱਭਾ।੬।

 

ਲੀਲਾ = ਰੰਗ = ਤਮਾਸ਼ੇ। ਰਚਨਾ = ਠਾਠ = ਬਾਠ। ਅਫਾਰਾ = ਜਿਸ ਨੂੰ ਕੋਈ ਮੋੜ ਨਾਹ ਸਕੇ। ਚੋਆ = ਅਤਰ। ਘੋਰ = ਭਿਆਨਕ।੭।

 

ਕੀਰਤਿ = ਸਿਫ਼ਤਿ-ਸਾਲਾਹ। ਕਰਮਨ ਕੈ ਸਿਰਿ = ਸਭ (ਧਾਰਮਿਕ) ਕੰਮਾਂ ਦੇ ਸਿਰ ਉਤੇ, ਸਭ ਕਰਮਾਂ ਨਾਲੋਂ ਸ੍ਰੇਸ਼ਟ। ਪੁਰਬ ਲਿਖੇ ਕਾ = ਪਹਿਲੇ ਜਨਮ ਵਿਚ ਕੀਤੇ ਕਰਮਾਂ ਦੇ ਲਿਖੇ ਲੇਖ ਅਨੁਸਾਰ।੮।

 

ਰੰਗਿ = ਰੰਗ ਵਿਚ। ਮਾਤਾ = ਮਸਤ। ਕੀਰਤਨਿ = ਕੀਰਤਨ ਵਿਚ। ਰਾਤਾ = ਰੰਗਿਆ ਹੋਇਆ।ਰਹਾਉ ਦੂਜਾ।

 

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

 

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

 

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

 

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

 

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

 

सोरठि महला ५ घरु २ असटपदीआ    ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ {पन्ना 641-642}

 

पद्अर्थ: पढ़िओ = पढ़ा (कईयों ने)। अरु = और। निवलि = खड़े हो के, घुटनों पे हाथ रख के, सांस बाहर की ओर खींच के, आंतों को घुमाना = इससे पेट की आंतें साफ रहती हैं, कब्ज़ नहीं रहती। निउली कर्म सुबह ख़ाली पेट किया जाता है। भुअंगम = भुयंगम्, पीठ की रीढ़ की हड्डी के साथ-साथ कुण्डलनी नाड़ी जिसकी शकल सर्पणी जैसी है। इस रास्ते से सांस चढ़ाते हैं। साधे = साध लिए (कईयों ने)। सिउ = से। संगु = साथ। छुटकिओ = छूट सका, खत्म हो सका। अधिक = बहुत ज्यादा। अहंबुधि = अहंकार भरी बुद्धि। बाधे = बंध गए।1।

 

पिआरे = हे सज्जन! इन बिधि = इन तरीकों से। मै = मेरे देखते हुए। हारि = हार के, इन कर्मों से जब कुछ ना बना तो इनका आसरा त्याग के। परिओ = पड़ा हूँ। कै दुआरै = के दर पे। बिबेका = परख। रहाउ।

 

मोनि भइओ = कोई चुप्पी साधे बैठा है। करपाती = (कर = हाथ। पात्र = बर्तन) हाथों को ही बर्तन बना के रखने वाला। माही = में। तट = दरिया का किनारा। सभ = सारी। भ्रमिओ = भटकता फिरा। दुबिधा = दु चिक्ता पन, मेर तेर, डाँवा डोल मानसिक दशा। छुटकै नाही = समाप्त नहीं होती।2।

 

कामना = इच्छा, फुरना। सिरि = सिर पर। करवत = आरा, शिव जी वाला आरा जो बानारस के शिव मंदिर में है। शिव लोक पहुँचने की चाहत वाले कई भटके हुए लोग अपने आप को इस आरे से चिरवा लेते हैं। इह बिधि = इस तरीके से।3।

 

कनिक = सोना। कामिनी = स्त्री। हैवर = (हयवर) बढ़िया घोड़े। गैवर = (गजवर) बढ़िया हाथी। दातारा = देने वाला। अरपे = दान करता। हरि दुआरा = हरी के दर पे।4।

 

अर्थ: हे भाई! कोई मनुष्य वेद (आदि धर्म-पुस्तकों को) पढ़ता है और विचारता है। कोई मनुष्य निवली कर्म करता है, कोई कुण्डलनी नाड़ी के रास्ते प्राण चढ़ाता है। (पर इन साधनों से कामादिक) पाँचों से साथ खतम नहीं हो सकता। (बल्कि) ज्यादा अहंकार में (मनुष्य) बंध जाता है।1।

 

हे भाई1 मेरे देखते हुए ही लोग अनेकों ही (मिथे हुए धार्मिक) कर्म करते हैं, पर इन तरीकों से परमात्मा के चरणों में जुड़ा नहीं जा सकता। हे भाई! मैं तो इन कर्मों का आसरा छोड़ के मालिक प्रभू के दर पर आ गिरा हूँ (और प्रार्थना करता रहता हूँ – हे प्रभू! मुझे भलाई बुराई की) परख कर सकने वाली अक्ल दे। रहाउ।

 

हे भाई! कोई मनुष्य चुप साधे बैठा है, कोई कर पाती बन गया है (बर्तनों की जगह अपना हाथ ही बरतता है), कोई जंगलों में नंगा घूमता फिरता है। कोई मनुष्य सारे तीर्थों का रटन कर रहा है, कोई सारी धरती का भ्रमण कर रहा है, (पर इस तरह भी) मन की डांवा-डोल स्थिति समाप्त नहीं होती।2।

 

हे भाई! कोई मनुष्य अपनी मनोकामना के अनुसार तीर्थों पे जा बसा है, (मुक्ति का चाहवान अपने) सिर पर (शिव जी वाला) आरा रखवाता है (और, अपने आप को चिरवा लेता है)। पर अगर कोई मनुष्य (ऐसे) लाखों ही यतन करे, इस तरह भी मन की (विकारों की) मैल नहीं उतरती।3।

 

हे भाई! कोई मनुष्य सोना, स्त्री, बढ़िया घोड़े, बढ़िया हाथी (और ऐसे ही) कई किसमों के दान करने वाला है। कोई मनुष्य अन्न दान करता है, कपड़े दान करता है, जमीन दान करता है। (इस तरह भी) परमात्मा के दर पर पहुँचा नहीं जा सकता।4।

 

पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥ {पन्ना 642}

 

पद्अर्थ: अरचा = मूर्ति पूजा। बंधन = नमस्कार। डंडउत = डंडे की तरह सीधे लंबे लेट के नमस्कार करनी। खटु = छे। खटु करमा = ब्राहमण के लिए छे जरूरी धार्मिक कर्म: विद्या पढ़नी और पढ़ानी, यज्ञ करना और करवाना, दान लेना और देना। रतु रहता = मगन रहता है। हउ हउ = मैं मैं। इह जुगता = इस तरीके से।5।

 

सिध = योगासनों में सिद्ध हुए योगी। रहिआ = थक गया। आरजा = उम्र। संगु = साथ। गहिआ = मिला।6।

 

लीला = रंग तमाशे। रचना = ठाठ बाठ। अफारा = जिसे कोई मोड़ न सके। चोआ = इत्र। घोर = भयानक।7।

 

कीरति = सिफत सालाह। करमन कै सिरि = सब (धार्मिक) कामों के सिर पर, सब कर्मों से श्रेष्ठ। पुरब लिखे का = पहले जन्म में किए कर्म के अनुसार।8।

 

रंगि = रंग में। माता = मस्त। कीरतनि = कीर्तन मे। राता = रंगा हुआ। रहाउ दूजा।

 

अर्थ: हे भाई! कोई मनुष्य देव-पूजा में, देवताओं को नमस्कार दंडवत करने में, खट् कर्म करने में मस्त रहता है। पर वह भी (इन मिथे हुए धार्मिक कर्मों को करने के कारण अपने आप को धार्मिक समझ के) अहंकार करता-करता (माया के मोह के) बँधनों में जकड़ा रहता है। इस ढंग से भी परमात्मा को नहीं मिला जा सकता।5।

 

योग-मत में सिद्धों के प्रसिद्ध चौरासी आसन हैं। ये आसन कर करके भी मनुष्य थक जाता है। उम्र तो लंबी कर लेता है, पर इस तरह परमात्मा से मिलाप का संजोग नहीं बनता, बार बार जनम मरन के चक्कर में पड़ा रहता है।6।

 

हे भाई! कई ऐसे हैं जो राज हकूमत के रंग तमाशे भोगते हैं, राजाओं वाले ठाठ-बाठ बनाते हैं, लोगों पर हुकम चलाते हैं, कोई उनका हुकम मोड़ नहीं सकता। सुंदर स्त्री की सेज भोगते हैं, (अपने शरीर पर) चंदन व इत्र लगाते हैं। पर ये सब कुछ तो भयानक नर्क की ओर ले जाने वाले हैं।7।

 

हे भाई! साध-संगति में बैठ के परमात्मा की सिफत सालाह करनी- ये कर्म और सारे कर्मों से श्रेष्ठ है। पर, हे नानक! कह– ये अवसर उस मनुष्य को ही मिलता है जिसके माथे पर पूर्बले किए कर्मों के संस्कारों के अनुसार लेख लिखा होता है।8।

 

हे भाई! तेरा सेवक तेरी सिफत सालाह के रंग में मस्त रहता है। हे भाई! दीनों के दुख दूर करने वाला परमात्मा जिस मनुष्य पर दयावान होता है, उसका ये मन परमात्मा की सिफत सालाह के रंग में रंगा रहता है। रहाउ दूजा।1।3।

 

Sorat’h, Fifth Mehl, Second House, Ashtapadees:

 

One Universal Creator God. By The Grace Of The True Guru:

 

They read scriptures, and contemplate the Vedas; they practice the inner cleansing techniques of Yoga, and control of the breath.

 

But they cannot escape from the company of the five passions; they are increasingly bound to egotism. ||1||

 

O Beloved, this is not the way to meet the Lord; I have performed these rituals so many times.

 

I have collapsed, exhausted, at the Door of my Lord Master; I pray that He may grant me a discerning intellect. ||Pause||

 

One may remain silent and use his hands as begging bowls, and wander naked in the forest.

 

He may make pilgrimages to river banks and sacred shrines all over the world, but his sense of duality will not leave him. ||2||

His mind’s desires may lead him to go and dwell at sacred places of pilgrimage, and offer his head to be sawn off;

 

but this will not cause the filth of his mind to depart, even though he may make thousands of efforts. ||3||

 

He may give gifts of all sorts – gold, women, horses and elephants.

 

He may make offerings of corn, clothes and land in abundance, but this will not lead him to the Lord’s Door. ||4||

 

He may remain devoted to worship and adoration, bowing his forehead to the floor, practicing the six religious rituals.

 

He indulges in egotism and pride, and falls into entanglements, but he does not meet the Lord by these devices. ||5||

 

He practices the eighty-four postures of Yoga, and acquires the supernatural powers of the Siddhas, but he gets tired of practicing these.

 

He lives a long life, but is reincarnated again and again; he has not met with the Lord. ||6||

 

He may enjoy princely pleasures, and regal pomp and ceremony, and issue unchallenged commands.

 

He may lie on beautiful beds, perfumed with sandalwood oil, but this will led him only to the gates of the most horrible hell. ||7||

 

Singing the Kirtan of the Lord’s Praises in the Saadh Sangat, the Company of the Holy, is the highest of all actions.

 

Says Nanak, he alone obtains it, who is pre-destined to receive it. ||8||

 

Your slave is intoxicated with this Love of Yours.

 

The Destroyer of the pains of the poor has become merciful to me, and this mind is imbued with the Praises of the Lord, Har, Har. ||Second. Pause||1||3||

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

by Ankit
May 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 05-05-2026 |...

Hukamnama Sri Darbar Sahib Today – 04 May 2026 | Ang 483 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 May 2026 | Ang 483 I ਅੱਜ ਦਾ ਹੁਕਮਨਾਮਾ

by Ankit
May 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 04-05-2026 |...

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

by Ankit
May 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 03-05-2026 |...

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

by Ankit
May 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 02-05-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ

by Ranjit Singh
May 5, 2026
0

National: ਤਾਮਿਲਨਾਡੂ ਵਿੱਚ ਸਿਰਫ ਇੱਕ ਵੋਟ ਨਾਲ ਜਿੱਤਿਆ ਉਮੀਦਵਾਰ, ਵੱਡੇ ਮੰਤਰੀ ਨੂੰ ਹਰਾਇਆ ਤਾਮਿਲਨਾਡੂ, 5 ਮਈ 2026 – ਸੋਮਵਾਰ ਨੂੰ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA