Hola Mohalla : ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 14ਮਾਰਚ(ਵਿਸ਼ਵ ਵਾਰਤਾ) Hola Mohalla : ਸ਼੍ਰੀ ਅਨੰਦਰਪੁਰ ਸਾਹਿਬ ਵਿਖੇ ਹੋਲਾ-ਮੁਹੱਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆ ਵੀ ਮੌਜੂਦ ਰਹੇ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।
https://x.com/BhagwantMann/status/1900475731433636010
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























