• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸਾਂ ’ਤੇ Punjab Police ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਨੇ ਪਾਕਿਸਤਾਨ ਦੇ ਆਈ.ਐਸ.ਆਈ. ਨੂੰ ਦਿੱਤਾ ਵੱਡਾ ਝਟਕਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸਾਂ ’ਤੇ Punjab Police ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਨੇ ਪਾਕਿਸਤਾਨ ਦੇ ਆਈ.ਐਸ.ਆਈ. ਨੂੰ ਦਿੱਤਾ ਵੱਡਾ ਝਟਕਾ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

3 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

3 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

5 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

5 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

5 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

5 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

5 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

6 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

7 hours ago
Hindi News
English News
Wednesday, October 28, 2026
No Result
View All Result
21 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸਾਂ ’ਤੇ Punjab Police ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਦੇ ਵਿਰੁੱਧ’ ਨੇ ਪਾਕਿਸਤਾਨ ਦੇ ਆਈ.ਐਸ.ਆਈ. ਨੂੰ ਦਿੱਤਾ ਵੱਡਾ ਝਟਕਾ

ਡਰੱਗ ਕੋਰੀਅਰ/ਤਸਕਰ ਹੁਣ ਪਾਕਿਸਤਾਨ ਵੱਲੋਂ ਭੇਜੀਆਂ ਖੇਪਾਂ ਲੈਣ ਤੋਂ ਝਿਜਕਣ ਲੱਗੇ : ਡੀਜੀਪੀ ਗੌਰਵ ਯਾਦਵ

March 17, 2025
in ਖਬਰਾਂ, ਪੰਜਾਬ

ਪਾਕਿਸਤਾਨ-ਆਈਐਸਆਈ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਨਹੀਂ ਕਰਨ ਦੇਵੇਗੀ ਪੰਜਾਬ ਪੁਲਿਸ : ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਜੰਗ ਦੇ ਚਲਦਿਆਂ ਸਰਹੱਦ ਪਾਰ ਤੋਂ ਹੀਰੋਇਨ ਦੀ ਸਪਲਾਈ ਵਿੱਚ ਭਾਰੀ ਗਿਰਾਵਟ

ਪੰਜਾਬ ਪੁਲਿਸ ਸਿਰਫ ਅਸਲ ਨਸ਼ਾ ਤਸਕਰਾਂ ਨੂੰ ਬਣਾ ਰਹੀ ਹੈ ਨਿਸ਼ਾਨਾ, ਇਲਾਜ ਲਈ ਪੀੜਤਾਂ ਨੂੰ ਭੇਜਿਆ ਜਾ ਰਿਹਾ ਹੈ ਨਸ਼ਾ ਛੁਡਾਊ ਕੇਂਦਰ : ਡੀਜੀਪੀ ਪੰਜਾਬ

ਪੰਜਾਬ ਪੁਲਿਸ ਨੇ 17 ਦਿਨਾਂ ਵਿੱਚ 2575 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ 1651 ਐਫਆਈਆਰ ਦਰਜ ਕੀਤੀਆਂ; 95 ਕਿਲੋ ਹੈਰੋਇਨ, 52 ਕਿਲੋ ਅਫੀਮ ਅਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਜ਼ਿਲਾ ਪੱਧਰੀ ਮੈਪਿੰਗ ਕੀਤੀ ਸ਼ੁਰੂ : ਡੀਜੀਪੀ ਗੌਰਵ ਯਾਦਵ

ਸੀ.ਪੀਜ਼/ਐਸਐਸਪੀਜ਼ ਤੋਂ ਲੈ ਕੇ ਐਸ.ਐਚ.ਓ. ਤੱਕ, ਸਾਰੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਦਿੱਤੇ ਜਾਣਗੇ ਟੀਚੇ

ਸੁਰੱਖਿਅਤ ਪੰਜਾਬ ਲਈ ਨਸ਼ਾ ਵਿਰੋਧੀ ਹੈਲਪਲਾਈਨ ‘9779100200’ ‘ਤੇ ਸੁਝਾਅ ਦੇਣ ਲਈ ਲੋਕ ਆਪ ਮੁਹਾਰੇ ਅੱਗੇ ਆਉਣ ਲੱਗੇ

ਚੰਡੀਗੜ, 17 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਪਾਕਿਸਤਾਨ-ਆਈਐਸਆਈ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ Punjab Police ਕਿਸੇ ਨੂੰ ਵੀ ਸੂਬੇ ਦੀ ਮਿਹਨਤ ਨਾਲ ਸਥਾਪਿਤ ਕੀਤੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਖੁਫ਼ੀਆ ਜਾਣਕਾਰੀ ਤੋਂ ਇਹ ਸੰਕੇਤ ਮਿਲਿਆ ਹੈ ਕਿ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਦੀ ਸਫ਼ਲਤਾ ਨੇ ਪਾਕਿਸਤਾਨ ਦੀ ਆਈਐਸਆਈ ਨੂੰ ਵੱਡਾ ਝਟਕਾ ਦਿੱਤਾ ਹੈ, ਜੋ ਹੁਣ ਇਸ ਮੁਹਿੰਮ ਨੂੰ ਢਾਹ ਲਾਉਣ ਲਈ ਕੋਝੀਆਂ ਰਣਨੀਤੀਆਂ ਬਣਾ ਰਹੀ ਹੈ।

ਡੀਜੀਪੀ ਨੇ ਕਿਹਾ, “ਪੰਜਾਬ ਪੁਲਿਸ ਪਾਕਿ-ਆਈਐਸਆਈ ਨੂੰ ਸਰਹੱਦੀ ਰਾਜ ਵਿੱਚ ਕਿਸੇ ਵੀ ਕੀਮਤ ’ਤੇ ਅਸਥਿਰਤਾ ਫੈਲਾਉਣ ਦੀ ਇਜਾਜਤ ਨਹੀਂ ਦੇਵੇਗੀ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ ਕਰਨ ਵਾਲੇ ਵਿਅਕਤੀ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ । ਅਜਿਹੀ ਕਾਰਵਾਈ ਦੀ ਤਾਜ਼ਾਤਰੀਨ ਮਿਸਾਲ ਅੰਮਿ੍ਰਤਸਰ ਦੇ ਠਾਕੁਰ ਦੁਆਰੇ ਮੰਦਰ ‘ਤੇ ਹਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਅੰਮਿ੍ਰਤਸਰ ਵਿੱਚ ਪੁਲਿਸ ਟੀਮਾਂ ਦੁਆਰਾ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਢਹਿ ਢੇਰੀ ਕਰ ਦਿੱਤਾ ਗਿਆ ।

ਡੀਜੀਪੀ ਵੱਲੋਂ , ਵਿਸ਼ੇਸ਼ ਡੀਜੀਪੀ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਸਮੇਤ ਉੱਚ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ ਨੇ ਡਰੱਗ ਕੋਰੀਅਰਾਂ ਅਤੇ ਤਸਕਰਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ ਹੈ।

ਡੀਜੀਪੀ ਨੇ ਕਿਹਾ ,‘‘ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪ੍ਰਭਾਵ ਮਿਸਾਲੀ ਹੈ। ਪੁਲਿਸ ਦਾ ਖੁਫੀਆ ਤੰਤਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਨਸ਼ੀਲੇ ਪਦਾਰਥ ਭੇਜਣ ਵਾਲੇ ਹੁਣ ਪਾਕਿਸਤਾਨੀ ਤਸਕਰਾਂ ਵੱਲੋਂ ਸੁੱਟੇ ਗਏ ਹੈਰੋਇਨ ਦੇ ਪੈਕੇਟ ਲੈਣ ਤੋਂ ਵੀ ਝਿਜਕ ਰਹੇ ਹਨ, ਜਿਸ ਨਾਲ ਹੈਰੋਇਨ ਦੀ ਸਪਲਾਈ ਲੜੀ ਕਾਫੀ ਹੱਦ ਤੱਕ ਟੁੱਟੀ ਹੈ ।’’

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ, ਪੰਜਾਬ ਪੁਲਿਸ ਅਸਲ ਨਸ਼ਾ ਤਸਕਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜਦੋਂ ਕਿ ਨਸ਼ਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਬੇਲੋੜਾ ਤੰਗ ਨਹੀਂ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਇਹ ਵਿਸ਼ੇਸ਼ ਕਾਰਵਾਈਆਂ ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਜਿਨਾਂ ਨੂੰ ਵੱਖ-ਵੱਖ ਜ਼ਿਲੇ ਅਲਾਟ ਕੀਤੇ ਗਏ ਹਨ, ਦੀ ਨਿਗਰਾਨੀ ਹੇਠ ਕੀਤੀਆਂ ਜਾ ਰਹੀਆਂ ਹਨ ।

ਉਨਾਂ ਨੇ ਸੂਬੇ ਵਿੱਚੋਂ ਇਸ ਨਸ਼ੇ ਦੇ ਖਤਰੇ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਨੂੰ ਇਕਜੁੱਟ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਕਿਸ ਇਲਾਕੇ ਵਿੱਚ ਕਿਸ ਕਿਸਮ ਦਾ ਨਸ਼ਾ ਵਿਕਦਾ ਹੈ, ਦਾ ਪਤਾ ਲਗਾਉਣ ਲਈ ਵਿਆਪਕ ਜਿਲਾ-ਪੱਧਰੀ ਮੈਪਿੰਗ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਵਿੱਚੋਂ ਇਸ ਕੋਹੜ ਨੂੰ ਜੜੋਂ ਖਤਮ ਕਰਨ ਲਈ ਟੀਚਾਬੱਧ ਕਾਰਜ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਖੇਤਰ ਵਿੱਚ ਕੰਮ ਕਰਨ ਵਾਲੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਸੀਪੀ/ਐਸਐਸਪੀ) ਤੋਂ ਲੈ ਕੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓ) ਤੱਕ ਸਾਰੇ ਅਧਿਕਾਰੀਆਂ ਨੂੰ ਟੀਚੇ ਦਿੱਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਲਈ ਨਤੀਜਾ-ਮੁਖੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨਾਂ ਨੂੰ ਦਿੱਤੇ ਗਏ ਟੀਚਿਆਂ ਅਤੇ ਮਾਪਦੰਡਾਂ ਦੇ ਅਧਾਰ ਤੇ ਉਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕੀਤਾ ਜਾਵੇਗਾ।

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਦਿਨਾਂ ਦੇ ਨਤੀਜਿਆਂ ਨੂੰ ਸਾਂਝਾ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ 2575 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਸੂਬੇ ਭਰ ਵਿੱਚ 1651 ਐਫਆਈਆਰ ਦਰਜ ਕੀਤੀਆਂ ਹਨ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ‘ਚੋਂ 95 ਕਿਲੋ ਹੈਰੋਇਨ, 52 ਕਿਲੋ ਅਫੀਮ, 1129 ਕਿਲੋ ਭੁੱਕੀ, 13.79 ਕਿਲੋ ਗਾਂਜਾ, 7.25 ਲੱਖ ਨਸ਼ੀਲੀਆਂ ਗੋਲੀਆਂ/ਟੀਕੇ, 1 ਕਿਲੋ ਆਈਸੀਈ, 1.37 ਕਿਲੋ ਕੋਕੀਨ ਅਤੇ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨਾਂ ਕਿਹਾ ਕਿ ਨਵੀਂ ਸੁਰੂ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ‘9779100200‘, ਜਿਸ ਰਾਹੀਂ ਨਾਗਰਿਕ ਨਸ਼ਾ ਤਸਕਰਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਲੋਕਾਂ ਵਿੱਚ ਮਕਬੂਲੀਅਤ ਹਾਸਲ ਕਰ ਰਹੀ ਹੈ। ਹਾਲ ਹੀ ਦੇ ਦਿਨਾਂ ਵਿੱਚ ਹੈਲਪਲਾਈਨ ‘ਤੇ ਸੁਝਾਅ ਦੇਣ ਵਾਲਿਆਂ ਦੀ ਗਿਣਤੀ ਵੀ ਵਧੀ ਹੈ।

ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੰਜਾਬ ਪੁਲਿਸ ਦੇ ਸਮਰਥਨ ਵਾਸਤੇ ਰਾਜ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਡੀਜੀਪੀ ਨੇ ਕਿਹਾ ਕਿ ਜਨਤਾ ਦੇ ਸਮਰਥਨ ਤੋਂ ਬਿਨਾਂ ਇਹ ਮੁਹਿੰਮ ਸਫਲ ਨਹੀਂ ਹੋ ਸਕਦੀ। ਉਨਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਜਨਤਾ ਤੱਕ ਪਹੁੰਚ ਕਰ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਯੁਵਾ ਸਾਂਝ ਅਤੇ ਖੇਡ ਪਹਿਲਕਦਮੀਆਂ ਸਮੇਤ ਵੱਖ-ਵੱਖ ਜਨਤਕ ਪ੍ਰੋਗਰਾਮਾਂ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 