• Latest
  • Trending
ਕੈਪਟਨ ਦੀ ਸ਼ਹਿ ਕਾਰਨ ਅਜੇ ਵੀ ਸੂਬੇ ਵਿਚ ਬੱਸਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ : ਹਰਪਾਲ ਚੀਮਾ

ਕੈਪਟਨ ਦੀ ਸ਼ਹਿ ਕਾਰਨ ਅਜੇ ਵੀ ਸੂਬੇ ਵਿਚ ਬੱਸਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ : ਹਰਪਾਲ ਚੀਮਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਦੀ ਸ਼ਹਿ ਕਾਰਨ ਅਜੇ ਵੀ ਸੂਬੇ ਵਿਚ ਬੱਸਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ : ਹਰਪਾਲ ਚੀਮਾ

November 21, 2018
in ਪੰਜਾਬ
ਕੈਪਟਨ ਦੀ ਸ਼ਹਿ ਕਾਰਨ ਅਜੇ ਵੀ ਸੂਬੇ ਵਿਚ ਬੱਸਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ : ਹਰਪਾਲ ਚੀਮਾ

-ਪੰਜਾਬ ਵਿਚ ਬਾਦਲਾਂ ਦਾ ਟਰਾਂਸਪੋਰਟ ਮਾਫ਼ੀਆ ਜਿਉਂ ਦਾ ਤਿਉਂ ਕਰ ਰਿਹਾ ਹੈ ਕੰਮ- ਪ੍ਰੋ. ਬਲਜਿੰਦਰ ਕੌਰ

ਚੰਡੀਗੜ, ਨਵੰਬਰ 21, 2018    –   ਬਾਦਲ ਪਰਿਵਾਰ ਦੀ ਮਾਲਕੀ ਵਾਲੀ ਆਰਬਿਟ ਟਰਾਂਸਪੋਰਟ ਦੇ ਕਰਿੰਦਿਆਂ ਦੁਆਰਾ ਰੋਡਵੇਜ਼ ਦੇ ਕਰਮਚਾਰੀਆਂ ਨਾਲ ਧੱਕਾ ਕਰਨ ਅਤੇ ਉਨਾਂ ਨੂੰ ਸਰਕਾਰ ਵੱਲੋਂ ਨਿਰਧਾਰਿਤ ਰੂਟਾਂ ਤੇ ਬੱਸਾਂ ਚਲਾਉਣ ਤੋ ਰੋਕਣ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਨੋਟਿਸ ਲਿਆ।
‘ਆਪ’ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਅਤੇ ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਬਾਦਲਾਂ ਦਾ ਟਰਾਂਸਪੋਰਟ ਮਾਫ਼ੀਆ ਕੈਪਟਨ ਰਾਜ ਵਿਚ ਜਿਉਂ ਦਾ ਤਿਉਂ ਚੱਲਣਾ ਬਾਦਲਾਂ ਅਤੇ ਕੈਪਟਨ ਦੀ ਮਿਲੀਭੁਗਤ ਨੂੰ ਨੰਗਾ ਕਰਦਾ ਹੈ। ਉਨਾਂ ਕਿਹਾ ਕਿ ਸੂਬੇ ਵਿਚ ਸਰਕਾਰਾਂ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਸੰਪੂਰਨ ਜੰਗਲ ਰਾਜ ਪਸਰਿਆ ਹੋਇਆ ਹੈ।
ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਨੂੰ ਜੇਲ ਵਿਚ ਸੁੱਟਣ ਅਤੇ ਉਨਾਂ ਦੇ ਨਜਾਇਜ਼ ਕਾਰੋਬਾਰ ਦੀ ਜਾਂਚ ਕਰਾਉਣ ਦੇ ਕੈਪਟਨ ਅਮਰਿੰਦਰ ਸਿੰਘ ਦੇ ਦਾਅਵੇ ਹਵਾ ਹੋ ਗਏ ਹਨ। ਉਨਾਂ ਕਿਹਾ ਕਿ ਬਾਦਲਾਂ ਨੇ 2017 ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਵਿਚ ਯੋਗਦਾਨ ਪਾਇਆ ਸੀ ਇਸੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਕਰਨ ਤੋਂ ਕਤਰਾ ਰਹੇ ਹਨ। ਚੀਮਾ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੇ ਕੰਮ ਵਿਚ ਅੜਿੱਕਾ ਪਾਉਣ ਅਤੇ ਉਨਾਂ ਨੂੰ ਡਰਾਉਣ ਧਮਕਾਉਣ ਕਾਰਨ ਆਰਬਿਟ ਦੇ ਕਰਿੰਦਿਆਂ ‘ਤੇ ਕੇਸ ਦਰਜ ਕਰ ਕੇ ਉਨਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਸ ਸਮੇਂ ਸੂਬੇ ਦੇ ਲੋਕਾਂ ਅਤੇ ਉਨਾਂ ਦੀਆਂ ਮੁਸ਼ਕਲਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਸੇ ਕਾਰਨ ਹੀ ਸੂਬੇ ਦੀ ਵਿੱਤੀ ਸਮਾਜਿਕ ਅਤੇ ਕਾਨੂੰਨੀ ਹਾਲਤ ਗੰਭੀਰ ਬਣੀ ਹੋਈ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਅਕਾਲੀ-ਕਾਂਗਰਸੀ ਮਿਲੇ ਹੋਏ ਹਨ ਅਤੇ ਪਿਛਲੀ ਸਰਕਾਰ ਸਮੇਂ ਦੇ ਚੱਲ ਰਹੇ ਗੈਰ ਕਾਨੂੰਨੀ ਕਾਰਜ ਉਸੇ ਤਰਾਂ ਜਾਰੀ ਹਨ। ਉਨਾਂ ਕਿਹਾ ਕਿ ਸੂਬੇ ਦੇ ਸਰਕਾਰੀ ਅਦਾਰਿਆਂ ਨੂੰ ਲੁੱਟ ਕੇ ਬਾਦਲ ਕੈਪਟਨ ਆਪਣੀਆਂ ਜੇਬਾਂ ਭਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਉੱਤੇ ਦੋਸ਼ ਲਗਾਉਂਦਿਆਂ ਉਨਾਂ ਕਿਹਾ ਕਿ ਉਨਾਂ ਨੇ ਸੂਬੇ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਕਾਂਗਰਸ ਦੁਆਰਾ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਮੈਨੀਫੈਸਟੋ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਬਾਦਲਾਂ ਦੇ ਕਾਰੋਬਾਰ ਨੂੰ ਵਧਾਉਣ ਵਿਚ ਉਨਾਂ ਦੀ ਸਹਾਇਤਾ ਕੀਤੀ ਹੈ।
ਪੰਜਾਬ ਰੋਡਵੇਜ਼/ਪਨਬੱਸ ਦੇ ਕਰਮਚਾਰੀਆਂ ਦੇ ਹੱਕ ਵਿਚ ਖੜਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲ ਪਰਿਵਾਰ ਉਨਾਂ ਨੂੰ ਆਪਣੀ ਡਿੳੂਟੀ ਕਰਨ ਤੋਂ ਨਹੀਂ ਰੋਕ ਸਕਦਾ ਅਤੇ ਜੇਕਰ ਭਵਿੱਖ ਵਿਚ ਵੀ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਆਮ ਆਦਮੀ ਪਾਰਟੀ ਉਨਾਂ ਦੇ ਨਾਲ ਸੰਘਰਸ਼ ਵਿਚ ਹਿੱਸਾ ਲਵੇਗੀ।
‘ਆਪ’ ਵਿਧਾਇਕ ਨੇ ਕਿਹਾ ਕਿ ਕਾਂਗਰਸ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ ਕਿ ਕਾਂਗਰਸ ਦੇ ਹੀ ਵਿਧਾਇਕ ਵੱਲੋਂ ਸਰਕਾਰ ਤੋਂ ਦਰਖਾਸਤ ਕਰ ਕੇ ਚਲਵਾਈ ਗਈ ਬੱਸ ਹੀ ਬਾਦਲ ਪਰਿਵਾਰ ਦੇ ਕਰਿੰਦਿਆਂ ਨੇ ਰੋਕ ਦਿੱਤੀ। ਉਨਾਂ ਕਿਹਾ ਕਿ ਜੇਕਰ ਕਾਂਗਰਸ ਦੇ ਵਿਧਾਇਕਾਂ ਦਾ ਹੀ ਇਸ ਸਰਕਾਰ ਵਿਚ ਇਹ ਹਾਲ ਹੈ ਤਾਂ ਆਮ ਜਨਤਾ ਦਾ ਤਾਂ ਰੱਬ ਹੀ ਰਾਖਾ ਹੈ। ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕਰਦਿਆਂ ਉਨਾਂ ਕਿਹਾ ਕਿ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਰੋਡਵੇਜ਼/ਪਨਬੱਸ ਦੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

by Navjot
4 weeks ago
0

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਨਵਰਾਤਰੀ ਦੇ ਅੱਠਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 