BIG NEWS : ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ

ਚੰਡੀਗੜ੍ਹ, 20ਮਾਰਚ(ਵਿਸ਼ਵ ਵਾਰਤਾ) BIG NEWS : ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਕਰਵਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਸੱਦਿਆ ਹੈ। ਪੰਜਾਬ ਸਰਕਾਰ ਵੱਲੋਂ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨਾਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਹ ਮੀਟਿੰਗ ਕੱਲ੍ਹ 21 ਮਾਰਚ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 3ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਕਿਸੇ ਵੀ ਮੁੱਦੇ ‘ਤੇ ਸਹਿਮਤੀ ਨਹੀਂ ਬਣ ਸਕੀ ਸੀ।
Latest News : ਕਿਸਾਨਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਨਹੀਂ ਬਣੀ ਸਹਿਮਤੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























